ਖਾਲਸਾ ਪੰਥ ਜੀ ਦੇ ਜੋੜ ਮੇਲਿਆਂ ਮੌਕੇ ਆਪਸੀ ਵਿਚਾਰ ਵਟਾਂਦਰੇ ਦੀ ਪੰਥਕ ਪਰੰਪਰਾ ਨੂੰ ਸੁਰਜੀਤ ਕਰਨ ਲਈ ਯਤਨਸ਼ੀਲ ਪੰਥ ਸੇਵਕ ਜਥਾ ਦੁਆਬਾ ਵੱਲੋਂ ਹੋਲੇ ਮਹੱਲੇ ਮੌਕੇ ਅੱਜ ਇਕ ਸੁਬਾਦ ਸਭਾ ਅਨੰਦਪੁਰ ਸਾਹਿਬ ਵਿਖੇ ਕਰਵਾਈ ਗਈ ਜਿਸ ਵਿੱਚ ਵੱਖ-ਵੱਖ ਪੰਥਕ ਜਥਿਆਂ, ਸਿੱਖ ਸੰਪਰਦਾਵਾਂ, ਸੰਸਥਾਵਾਂ ਅਤੇ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਤਖਤ ਸਾਹਿਬਾਨ ਅਤੇ ਗੁਰਦੁਆਰਾ ਸਾਹਿਬਾਨ ਦੀ ਸੇਵਾ ਸੰਭਾਲ ਅਤੇ ਸਿੱਖ ਸਫਾਂ ਅੰਦਰ ਮੌਜੂਦਾ ਖਿੰਡਾਓ ਦੇ ਹਾਲਾਤ ਉੱਪਰ ਵਿਚਾਰ ਵਟਾਂਦਰਾ ਕੀਤਾ।