Tag Archive "hond-chilar-sikh-massacre"

ਕਨੇਡਾ ਦੀ ਪਾਰਲੀਮੈਂਟ ਵਲੋਂ ਕਾਮਾਗਾਟਾ ਮਾਰੂ ਦੁਖਾਂਤ ਬਾਰੇ ਮੁਆਫ ਦੀ ਗੱਲ ਕਰਨਾ ਸੁਆਗਤਯੋਗ: ਹੋਂਦ ਚਿੱਲੜ ਤਾਲਮੇਲ ਕਮੇਟੀ

ਕਨੇਡਾ ਦੇ ਪ੍ਰਧਾਨ ਮੰਤਰੀ ਜਸਟਿਸ ਟਰੂਡੋ ਵਲੋਂ ਕਨੇਡਾ ਦੀ ਪਾਰਲੀਮੈਂਟ ਵਿੱਚ ਵਿਸਾਖੀ ਮੌਕੇ ਰਖਾਏ ਅਖੰਡ ਪਾਠ ਸਾਹਿਬ ਅਤੇ ਕਨੇਡਾ ਦੇ ਝੰਡੇ ਬਰਾਬਰ ਨਿਸ਼ਾਨ ਸਾਹਿਬ ਨੂੰ ਝੁਲਾਏ ਜਾਣ ਦੀ ਜਿੰਨੀ ਪ੍ਰਸੰਸਾ ਕੀਤੀ ਜਾਵੇ ਓਨੀ ਥੋੜੀ ਹੈ ।

ਹੋਂਦ ਚਿੱਲੜ ਕਾਂਡ ਦੇ ਦੋਸ਼ੀ ਪੁਲਿਸ ਅਧਿਕਾਰੀਆਂ ਖਿਲਾਫ਼ ਦਿੱਲੀ ਕਮੇਟੀ ਕਰੇਗੀ ਕਾਨੂੰਨੀ ਕਾਰਵਾਈ: ਜੀ.ਕੇ

ਨਵੀਂ ਦਿੱਲੀ: 1984 ਸਿੱਖ ਕਤਲੇਆਮ ਦੌਰਾਨ ਹਰਿਆਣਾ ਦੇ ਗੁੜਗਾਂਵਾ ਅਤੇ ਰੇਵਾੜੀ ਜਿਲ੍ਹੇ ਵਿਚ ਮਾਰੇ ਗਏ 79 ਸਿੱਖਾਂ ਦੇ ਨਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਯਾਦਗਾਰ ’ਤੇ ਉਕੇਰੇ ਜਾਣਗੇ। ਇਸ ਗੱਲ ਦਾ ਭਰੋਸਾ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਹੋਂਦ ਚਿੱਲੜ ਤਾਲਮੇਲ ਕਮੇਟੀ ਦੇ ਆਗੂਆਂ ਇੰਜੀ. ਮਨਵਿੰਦਰ ਸਿੰਘ ਗਿਆਸਪੁਰਾ ਅਤੇ ਭਾਈ ਦਰਸ਼ਨ ਸਿੰਘ ਘੋਲਿਆ ਦੀ ਅਗਵਾਈ ਹੇਠ ਆਏ ਪੀੜਿਤਾਂ ਦੇ ਵਫ਼ਦ ਨੂੰ ਮੁਲਾਕਾਤ ਦੌਰਾਨ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਦਿੱਤਾ।

ਹੋਂਦ ਚਿੱਲੜ ਸਿੱਖ ਕਤਲੇਆਮ: ਹਰਿਆਣਾ ਸਰਕਾਰ ਨੇ ਕਤਲੇਆਮ ਦੇ ਪੀੜਤਾਂ ਨੂੰ ਮੁਆਵਜ਼ਾ ਜਾਰੀ ਕੀਤਾ

ਨਵੰਬਰ 1984 ਵਿੱਚ ਦਿੱਲੀ ਸਿੱਖ ਨਸਲਕੁਸ਼ੀ ਦੌਰਾਨ ਭਾਰਤ ਦੇ ਵੱਖ-ਵੱਖ ਸ਼ਹਿਰਾਂ ਵਿੱਚ ਹੋਏ ਸਿੱਖ ਕਤਲੇਆਮ ਸਮੇਂ ਹਰਿਆਣਾ ਦੇ ਗੁੜਗਾਉਂ ਜਿਲੇ ਦੇ ਪਿੰਡ ਹੋਂਦ ਚਿੱਲੜ ਵਿੱਚ ਹੋਏ ਸਿੱਖ ਕਤਲੇਆਮ ਦੇ ਪੀੜਤਾਂ ਦੇ ਪਰਿਵਾਰਾਂ ਨੂੰ ਹਰਿਆਣਾ ਸਰਕਾਰ ਨੇ 7 ਕਰੋੜ 35 ਲੱਖ ਦੇ ਮੁਆਵਜ਼ੇ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ ।

ਹੋਂਦ ਚਿੱਲੜ ਤਾਲਮੇਲ ਕਮੇਟੀ ਨੇ ਖੱਟੜ ਦੀ ਕੋਠੀ ਸਾਹਮਣੇ ਰੋਸ ਮਾਰਚ ਕਰਕੇ ਯਾਦ ਪੱਤਰ ਦਿੱਤਾ

ਨਵੰਬਰ 1984 ਨੂੰ ਹਰਿਆਣਾ ਵਿੱਚ ਹੋਏ ਹੋਂਦ ਚਿੱਲੜ ਸਿੱਖ ਕਤਲੇਆਮ ਦੇ ਪੀੜਤਾਂ ਨੂਮ ਮੁਆਵਜ਼ਾ ਅਤੇ ਗਰਗ ਕਮਿਸ਼ਨ ਵੱਲੋਂ ਦੋਸ਼ੀ ਠਹਿਰਾਏ ਗਏ ਪੁਲਿਸ ਮੁਲਾਜ਼ਮਾਂ ਵਿਰੁੱਧ ਕਾਰਵਾਈ ਲਈ ਹੋਂਦ ਚਿੱਲੜ ਤਾਲਮੇਲ ਕਮੇਟੀ ਵੱਲੋਂ ਬੀਤੇ ਦਿਨੀਂ ਇੱਥੇ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਦੀ ਕੋਠੀ ਦੇ ਨੇੜੇ ਸ਼ਾਂਤਮਈ ਰੋਸ ਮਾਰਚ ਕਰਕੇ ਇੱਕ ਯਾਦ ਪੱਤਰ ਦਿੱਤਾ ਗਿਆ।

ਹੋਂਦ ਚਿੱਲੜ ਸਿੱਖ ਕਤਲੇਆਮ: ਦੋਸ਼ੀਆਂ ਖਿਲਾਫ ਕਾਰਵਾਈ ਨਾ ਕਰਨ ਦੇ ਰੋਸ ਵਜੋਂ ਪੀੜਤ ਹਰਿਆਣਾ ਦੇ ਮੁੱਖ ਮੰਤਰੀ ਦਾ ਕਰਨਗੇ ਘਿਰਾਓੁ

ਜੂਨ 1984 ਵਿੱਚ ਭਾਰਤ ਦੀ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਹੁਕਮਾਂ ਨਾਲ ਬਾਰਤੀ ਫੋਜ ਵੱਲੋਂ ਸਿੱਖਾਂ ਦੇ ਮੁਕੱਦਸ ਅਸਥਾਨ ਸ਼੍ਰੀ ਦਰਬਾਰ ਸਾਹਿਬ ‘ਤੇ ਹਮਲਾ ਕਰਕੇ ਸਿੱਖ ਪ੍ਰਭੂਸਤਾ ਦੇ ਪ੍ਰਤੀਕ ਅਕਾਲ ਤਖਤ ਨੂੰ ਢਹਿਢੇਰੀ ਕਰਨ ਤੋਂ ਬਾਅਦ ਦਿੱਲੀ ਵਿੱਚ ਇੰਦਰਾ ਗਾਂਧੀ ਕਤਲ ਤੋਂ ਬਾਅਦ ਨਵੰਬਰ 1984 ਵਿੱਚ ਦਿੱਲੀ ਸਮੇਤ ਭਾਰਤ ਦੇ ਵੱਖ-ਵੱਖ ਸ਼ਹਿਰਾਂ ਵਿੱਚ ਸਿੱਖਾਂ ਦੇ ਹੋਏ ਯੋਜਨਾਬੱਧ ਕਤਲੇਆਮ ਦੌਰਾਨ ਹਰਿਆਣਾ ਦੇ ਹੋਂਦ ਚਿੱਲੜ ਪਿੰਡ ਵਿੱਚ 37 ਸਿੱਖ ਪਰਿਵਾਰਾਂ ਦੇ ਮੈਬਰਾਂ ਨੂੰ ਬੁਰਛਾਗਰਦਾਂ ਵੱਲੋਂ ਬੇਰਹਿਮੀ ਨਾਲ ਪੁਲਿਸ ਪ੍ਰਸ਼ਾਸ਼ਨ ਦੀ ਮੱਦਦ ਨਾਲ ਦਿਨ-ਦਿਹਾੜੇ ਕਤਲ ਕਰ ਦਿੱਤਾ ਗਿਆ ਸੀ।

ਹੋਂਦ ਚਿੱਲੜ ਸਿੱਖ ਕਤਲੇਆਮ: ਜਾਂਚ ਕਮਿਸ਼ਨ ਨੇ ਨਹੀਂ ਕੀਤੀ ਦੋਸ਼ੀਆਂ ਦੀ ਨਿਸ਼ਾਨੀਦੇਹੀ

ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾਂ ਗਾਧੀਦੇ ਕਤਲ ਤੋਂ ਬਾਅਦ ਸਿੱਖਾਂ ਦੀ ਯੋਜਨਾਬੱਧ ਤਰੀਕੇ ਨਾਲ ਕੀਤੀ ਗਈ ਨਸਲਕੁਸ਼ੀ ਦੌਰਾਨ 2 ਨਵੰਬਰ 1984 ਨੂੰ ਗੁੜਗਾਉਂ ‘ਚ ਕਤਲ ਕੀਤੇ 32 ਸਿੱਖਾਂ ਅਤੇ ਸਾੜੇ ਗਏ 297 ਘਰਾਂ ਨਾਲ ਸੰਬੰਧਿਤ ਮਾਮਲੇ ਦੀ ਜਾਂਚ ਲਈ ਕਾਇਮ ਕੀਤੇ ਇਕ ਮੈਂਬਰੀ ਕਮਿਸ਼ਨ ਦੇ ਜੱਜ ਟੀਪੀ ਗਰਗ ਆਪਣੀ ਚਾਰ ਸਾਲਾਂ ਦੀ ਜਾਂਚ ਵਿੱਚ ਕਿਸੇ ਦੋਸ਼ੀ ਦੀ ਨਿਸ਼ਾਨਦੇਹੀ ਨਹੀਂ ਕਰ ਸਕੇ। ਉਨ੍ਹਾਂ ਆਪਣੀ ਰਿਪੋਰਟ ਵਿੱਚ ਸਿਰਫ਼ ਦੋ ਪੁਲੀਸ ਮੁਲਾਜ਼ਮਾਂ ਦੀ ਭੂਮਿਕਾ ਦੀ ਸਖਤ ਨਿਖੇਧੀ ਕਰਨ ਤੋਂ ਇਲਾਵਾ ਕਿਸੇ ਨੂੰ ਸਜ਼ਾ ਦੇਣ ਦੀ ਸਿਫਾਰਸ਼ ਨਹੀਂ ਕੀਤੀ।

ਹੋਂਦ ਚਿੱਲੜ ਕਤਲੇਆਮ ਬਾਰੇ ਗਰਗ ਕਮਿਸ਼ਨ ਦੀ ਰਿਪੋਰਟ ਲਾਗੂ ਕਰਕੇ ਪੀੜਤਾਂ ਨੂੰ ਮੁਆਵਜ਼ਾ ਦੇਵੇਗੀ ਸਰਕਾਰ: ਖੱਟੜ

ਹਰਿਅਾਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤੋਂ ਚੰਡੀਗਡ਼੍ਹ ’ਚ ਪੱਤਰਕਾਰਾਂ ਵੱਲੋਂ ਹੋਦ ਚਿੱਲੜ ਕਤਲੇਆਮ ਬਾਰੇ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਸਰਕਾਰ ਨੇ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਕਰਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਪੀੜਤ ਪਰਿਵਾਰਾਂ ਨੂੰ ਅੰਤਰਿਮ ਰਾਹਤ ਜਲਦੀ ਦਿੱਤੀ ਜਾਵੇਗੀ ਅਤੇ ਬਕਾਇਆ ਰਾਸ਼ੀ ਲੲੀ ਵੀ ਪ੍ਰਬੰਧ ਕੀਤੇ ਜਾਣਗੇ। ਸਿੱਖ ਭਾਈਚਾਰਾ ਲੰਮੇ ਸਮੇਂ ਤੋਂ ਰਾਹਤ ਦੀ ਮੰਗ ਕਰਦਾ ਆ ਰਿਹਾ ਸੀ।

ਸਾਜਿਸ਼ ਤਹਿਤ ਮਟਾਏ ਜਾ ਰਹੇ ਹੋਂਦ ਚਿੱਲੜ ਸਿੱਖ ਕਤਲੇਆਮ ਦੇ ਸਬੂਤ

ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਦਿੱਲੀ ਦੇ ਨਾਲ ਨਾਲ ਹਰਿਆਣਾ ਦੇ ਪਿੰਡ ਹੋਂਦ ਚਿੱਲੜ ਵਿੱਚ ਸਿੱਖ ਦੇ ਹੋਏ ਕਤਲੇਆਮ ਤੋਂ ਬਾਅਦ ਉਨ੍ਹਾਂ ਦੇ ਖੰਡਰ ਬਣੇ ਘਰਾਂ/ ਮਕਾਨਾਂ ਨੂੰ ਸਾਜਿਸ ਅਧੀਨ ਢਾਹ ਕੇ ਕਤਲੇਅਾਮ ਨਾਲ ਸਬੰਧਤ ਸਬੂਤ ਨਸ਼ਟ ਕੀਤੇ ਜਾ ਰਹੇ ਹਨ।

ਹੋਂਦ ਚਿੱਲੜ ਸਿੱਖ ਕਤਲੇਆਮ ਦੇ ਪੀੜਤਾਂ ਨੇ ਜਾਂਚ ਕਮਿਸ਼ਨ ਅੱਗੇ ਬਿਆਨ ਦਰਜ਼ ਕਰਵਾਏ

ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾਂ ਗਾਧੀਦੇ ਕਤਲ ਤੋਂ ਬਾਅਦ ਸਿੱਖਾਂ ਦੀ ਯੋਜਨਾਬੱਧ ਤਰੀਕੇ ਨਾਲ ਕੀਤੀ ਗਈ ਨਸਲਕੁਸ਼ੀ ਦੌਰਾਨ 2 ਨਵੰਬਰ 1984 ਨੂੰ ਗੁੜਗਾਉਂ 'ਚ ਕਤਲ ਕੀਤੇ 47 ਸਿੱਖਾਂ ਅਤੇ ਸਾੜੇ ਗਏ 297 ਘਰਾਂ ਨਾਲ ਸੰਬੰਧਿਤ ਮਾਮਲੇ ਦੀ ਅੱਜ 'ਗਰਗ ਜਾਂਚ ਕਮਿਸ਼ਨ' ਦੀ ਅਦਾਲਤ 'ਚ ਸੁਣਵਾਈ ਹੋਈ, ਕਮਿਸ਼ਨ ਅੱਗੇ ਅੱਜ 14 ਪੀੜਿਤਾਂ ਨੇ ਆਪਣੇ ਬਿਆਨ ਦਰਜ ਕਰਵਾਏ, ਜਿਨ੍ਹਾਂ 'ਚ ਆਪਣੀ ਮਾਂ ਸੁੰਦਰ ਕੌਰ ਅਤੇ ਭਰਾ ਜਿੰਦਰ ਪਾਲ ਸਿੰਘ ਨੂੰ ਕਤਲੇਆਮ ਦੀ ਭੇਂਟ ਚੜ੍ਹਦਾ ਦੇਖਣ ਵਾਲੀ ਬੀਬੀ ਕੰਵਲਜੀਤ ਕੌਰ ਨੇ ਬਿਆਨ ਦਰਜ ਕਰਵਾਏ ।

ਚਿੱਲੜ ਸਿੱਖ ਕਤਲੇਆਮ: ਪੁਲਿਸ ਅਤੇ ਸਿਵਲ ਪ੍ਰਸਾਸਨ ਦੀ ਨਲਾਇਕੀ ਤੇ ਉੱਠੇ ਸਵਾਲ

2 ਨਵੰਬਰ 1984 ਨੂੰ ਭਾਰਤ ਵਿੱਚ ਚੱਲੀ ਸਿੱਖ ਨਸਲਕੁਸ਼ੀ ਦੀ ਹਨੇਰੀ ਦੌਰਾਨ ਹੋਦ ਚਿੱਲੜ ਹਰਿਆਣੇ ਵਿਖੇ ਕਤਲ ਕੀਤੇ 32 ਸਿੱਖਾਂ ਦੇ ਹਿਸਾਰ ਵਿਖੇ ਜਸਟਿਸ ਟੀ.ਪੀ. ਗਰਗ ਦੀ ਅਦਾਲਤ ਵਿੱਚ ਚੱਲ ਰਹੇ ਕੇਸਾਂ ਦੀ ਅੱਜ ਸੁਣਵਾਈ ਹੋਈ।

Next Page »