Tag Archive "hsgpc"

ਬਾਦਲ ਦਲ ਦੇ ਬਹੁਤੇ ਆਗੂ ਮੋਰਚੇ ਦੇ ਹੱਕ ਵਿੱਚ ਨਹੀਂ, ਪਰ ਬਾਦਲ ਵੱਲੋਂ ਲਏ ਸਟੈਂਡ ਕਾਰਨ ਸਭ ਚੁੱਪ

ਬਾਦਲ ਦਲ ਦੇ ਨੇੜਲੇ ਸੂਤਰਾਂ ਅਨਸਾਰ ਵੱਖਰੀ ਹਰਿਆਣਾ ਕਮੇਟੀ ਦੇ ਮਸਲੇ ‘ਤੇ ਮੋਰਚਾ ਲਾਉਣ ਦੇ ਲਈ ਬਾਦਲ ਦਲ ਅੰਦਰ ਕੋਈ ਉਤਸ਼ਾਹ ਨਜ਼ਰ ਨਹੀਂ ਆ ਰਿਹਾ। ਦਲ ਦੇ ਬਹੁਤੇ ਆਗੂ ਇਸ ਮੁਦੇ ‘ਤੇ ਮੋਰਚਾ ਲਾਉਣ ਦੇ ਪੱਖ ਵਿੱਚ ਨਹੀਂ ਹਨ ਪਰ ਪਾਰਟੀ ਅੰਦਰ ਲੋਕਤੰਤਰੀ ਮਾਹੋਲ ਨਾ ਹੋਣ ਕਰਕੇ ਕੋਈ ਵੀ ਆਗੂ ਇਹ ਗੱਲ ਵੱਡੇ ਬਾਦਲ ਦੇ ਮੁੰਹ ‘ਤੇ ਕਹਿਣ ਨੂੰ ਤਿਆਰ ਨਹੀ। ਵੱਡੇ ਬਾਦਲ ਵੱਲੋਂ ਹਰਿਆਣਾ ਕਮੇਟੀ ਵਿਰੁੱਧ ਲਏ ਸਖਤ ਸਟੈਂਡ ਕਾਰਣ ਕੋਈ ਵੀ ਆਗੂ ਇਸ ਮਸਲੇ ‘ਤੇ ਬਾਦਲ ਵੱਲੋਂ ਅਖਤਿਆਰ ਕੀਤੇ ਪੈਤੜੇ ‘ਤੇ ਕਿੰਤੂ ਪ੍ਰੰਤੂ ਕਰਨ ਦਾ ਖ਼ਤਰਾ ਮੁੱਲ ਨਹੀਂ ਲੈਣਾ ਚਾਹੁੰਦਾ।

ਹਰਿਆਣਾ ਕਮੇਟੀ ਦੇ ਸੰਘਰਸ਼ ਦਾ ਇੱਕ ਪੜਾਅ ਪੂਰਾ, ਕਮੇਟੀ ਮੈਬਰਾਂ ਦੇ ਨਾਵਾਂ ਦਾ ਐਲਾਨ

ਹਰਿਆਣਾ ਸਰਕਾਰ ਵੱਲੋਂ ਹਰਿਆਣਾ ਦੇ ਸਿੱਖਾਂ ਦੀ ਮੰਗ ‘ਤੇ ਬਣਾਈ ਗਈ ਹਰਿਆਣਾ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਦੀ ਨਾਮਜ਼ਦਗੀ ਨਾਲ ਗੁਰਦੁਆਰਾ ਕਮੇਟੀ ਲਈ ਆਰੰਭੇ ਸੰਘਰਸ਼ ਦਾ ਇੱਕ ਪੜਾਅ ਪੂਰਾ ਹੋ ਗਿਆ ਹੈ।ਅੱਜ ਸਰਕਾਰ ਨੇ ਕਮੇਟੀ ਦੇ 41 ਮੈਬਰਾਂ ਦਾ ਸਰਕਾਰੀ ਤੌਰ ‘ਤੇ ਐਲਾਨ ਕਰ ਦਿੱਤਾ ਗਿਆ ਹੈ।

ਅਕਾਲੀ ਦਲ ਬਾਦਲ ਵੱਲੋਂ ਵੱਖਰੀ ਕਮੇਟੀ ਵਿਰੁੱਧ ਸਿੱਖਾਂ ਦੀ ਲਾਮਬੰਦੀ ਲਈ ਕੀਤੀ ਮੀਟਿੰਗ, ਅੰਤਮ ਫੈਸਲਾ 27 ਦੇ ਇਕੱਠ ਵਿੱਚ

ਵੱਖਰੀ ਹਰਿਆਣਾ ਕਮੇਟੀ ਦੇ ਮਾਮਲੇ ਵਿੱਚ ਅਕਾਲੀ ਦਲ ਬਾਦਲ ਦੀ ਹੋਈ ਮੀਟਿੰਗ badal-1ਵਿੱਚ ਦਲ ਦੇ ਸਰਪ੍ਰਸਤ ਤੇ ਪੰਜਾਬ ਦੇ ਮੁੱਖ ਮੰਤਰੀ ਸ੍: ਬਾਦਲ ਨੇ ਅੱਜ ਦਾਅਵਾ ਕੀਤਾ ਕਿ ਕੇਂਦਰ ਦੀ ਭਾਜਪਾ ਸਰਕਾਰ, ਵੱਖਰੀ ਗੁਰਦੁਆਰਾ ਕਮੇਟੀ ਦੇ ਮੁੱਦੇ ‘ਤੇ ਉਨ੍ਹਾਂ ਨਾਲ ਪੂਰੀ ਤਰਾਂ ਸਹਿਮਤ ਹੈ।ਹਰਿਆਣਾ ਕਮੇਟੀ ਦੇ ਮੋਰਚੇ ਦੇ ਬਹਾਨੇ ਆਪਣੇ ਪੁੱਤਰ ਸੂਖਬੀਰ ਬਾਦਲ ਨੂੰ ਮੁੱਖ ਮੰਤਰੀ ਬਣਾਉਣ ਦੇ ਦੋਸ਼ਾਂ ਦਾ ਖੰਡਨ ਕਰਦਿਆਂ ਉਨ੍ਹਾਂ ਕਿਹਾ ਕਿ ਸੁਖਬੀਰ ਨੂੰ ਮੁੱਖ ਮੰਤਰੀ ਬਣਾਉਣ ਲਈ ਉਨ੍ਹਾਂ ਨੂੰ ਕਿਸੇ ਬਹਾਨੇ ਦੀ ਲੋੜ ਨਹੀਂ ਹੈ। ਬਾਦਲ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਲੋੜ ਪੈਣ ‘ਤੇ ਕਿਸੇ ਵੀ ਲਹਿਰ ਦੀ ਅਗਵਾਈ ਕਰਨ ਲਈ ਤਿਆਰ ਹਨ।

ਵੱਖਰੀ ਕਮੇਟੀ ਦੇ ਮੁੱਦੇ ‘ਤੇ ਹਰਿਆਣਾ ਦੇ ਸਿੱਖਾਂ ਨੂੰ ਲਾਮਬੱਧ ਕਰਨ ਲਈ ਫਤਿਹਾਬਾਦ ਵਿੱਚ ਕੀਤਾ ਗਿਆ ਸ਼ਾਂਤੀ ਮਾਰਚ

ਵੱਖਰੀ ਗੁਰਦੁਆਰਾ ਕਮੇਟੀ ਦੇ ਹੱਕ ਵਿੱਚ ਹਰਿਆਣੇ ਦੇ ਸਿੱਖਾਂ ਨੂੰ ਲਾਮਬੰਦ ਕਰਨ ਲਈ ਅੱਜ ਵੱਖਰੀ ਕਮੇਟੀ ਦੀ ਮੰਗ ਕਰਨ ਵਾਲੇ ਹਰਿਆਣੇ ਦੇ ਸਿੱਖਾਂ ਨੇ ਅੱਜ ਫਤਿਹਾਬਾਦ ਸ਼ਹਿਰ ਵਿੱਚ ਸ਼ਾਂਤੀ ਮਾਰਚ ਕੀਤਾ। ਮਾਰਚ ਕਰਨ ਵਾਲਿਆਂ ਨੇ ਹਰਿਆਣਾ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਸੂਬੇ ਦੇ ਗੁਰਦੁਆਰਿਆਂ ਦੀ ਸੇਵਾ ਸੰਭਾਲ ਦਾ ਕੰਮ ਕਮੇਟੀ ਦੇ ਹਵਾਲੇ ਕੀਤਾ ਜਾਵੇ ਤੇ ਗੁਰਦੁਆਰਿਆਂ ਨੂੰ ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਬਾਦਲ ਤੋਂ ਮੁਕਤ ਕਰਵਾਇਆ ਜਾਵੇ।

ਵੱਖਰੀ ਕਮੇਟੀ ਬਣਨ ਨਾਲ ਨਹੀਂ ਸਗੋਂ ਆਪਸੀ ਖਾਨਾਜੰਗੀ ਨਾਲ ਸਿੱਖ ਕੌਮ ਦਾ ਨੁਕਸਾਨ ਹੋਵੇਗਾ: ਦਲ ਖਲਾਸਾ

ਹਰਿਆਣਾ ਦੇ ਗੁਰਦੁਆਰਾ ਸਹਿਬਾਨਾਂ ਦੀ ਸੇਵਾ ਸੰਭਾਲ ਲਈ ਹਰਿਆਣਾ ਸਰਕਰ ਵੱਲੋ ਬਿੱਲ ਪਾਸ ਕਰਨ ਨਾਲ ਸਿੱਖ ਕੌਮ ਵਿੱਚ ਬਣੇ ਹੋਏ ਤਨਾਅ ‘ਤੇ ਚਿੰਤਾ ਪ੍ਰਗਟ ਕਰਦਿਆਂ ਸਿੱਖ ਹੱਕਾਂ ਲਈ ਸੰਘਰਸ਼ਸ਼ੀਲ ਜੱਥੇਬੰਦੀ “ਦਲ ਖਾਲਸਾ” ਨੇ ਕਿਹਾ ਕਿ ਸਿੱਖ ਕੌਮ ਵਿੱਚ ਇਸ ਵੇਲੇ ਜੋ ਖਾਨਾਜੰਗੀ ਵਾਲੀ ਤਸਵੀਰ ਉਭਰੀ ਹੈ, ਉਸ ਨਾਲ ਪੰਜਾਬ ਅਤੇ ਹਰਿਆਣਾ ਦੇ ਸਿੱਖਾਂ ਵਿੱਚ ਟਕਰਾਅ ਦੀ ਸਥਿਤੀ ਬਣ ਗਈ ਹੈ, ਜਿਸ ਲਈ ਸਮੁੱਚੇ ਤੌਰ ‘ਤੇ ਸ਼੍ਰੋਮਣੀ ਕਮੇਟੀ ‘ਤੇ ਕਾਬਜ਼ ਸ਼੍ਰੋਮਣੀ ਅਕਾਲੀ ਦਲ ਹੀ ਜ਼ਿੰਮੇਵਾਰ ਹੈ।

ਹਰਿਅਣਾ ਸਰਕਾਰ ਗੁਰਦੁਅਰਾ ਸਹਿਬਾਨਾਂ ਦਾ ਜ਼ਬਰਸਤੀ ਕਬਜ਼ਾ ਨਹੀਂ ਲਵੇਗੀ: ਚੱਠਾ

ਵੱਖਰੀ ਹਰਿਆਣਾ ਕਮੇਟੀ ਦੇ ਮੁੱਦੇ ‘ਤੇ ਸ਼੍ਰੋਮਣੀ ਅਕਾਲੀ ਦਲ, ਹਰਿਆਣਾ ਗੁਰਦੁਆਰਾ ਐੱਡਹਾਕ ਕਮੇਟੀ ਅਤੇ ਹਰਿਆਣਾ ਸਰਕਾਰ ਦਰਮਿਆਨ ਚੱਲ ਰਹੀ ਤਿਨਕੋਨੀ ਕੱਸ਼ਮਕੱਸ਼ ਦੌਰਾਨ ਅੱਜ ਹਰਿਆਣਾ ਦੇ ਵਿੱਤ ਮੰਤਰੀ ਸ: ਹਰਮਹਿੰਦਰ ਸਿੰਘ ਚੱਠਾ ਨੇ ਨੇ ਕਿਹਾ ਕਿ ਹਰਿਆਣਾ ਸਰਕਾਰ ਹਰਿਆਣਾ ਦੇ ਗੁਰਦੁਆਰਾ ਸਹਿਬਾਨਾਂ ਵਿੱਚੋਂ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਅਤੇ ਪੰਜਾਬ ਤੋਂ ਆਏ ਅਕਾਲੀ ਦਲ ਦੇ ਵਰਕਰਾਂ ਅਤੇ ਸਮਰਥਕਾਂ ਨੂੰ ਕੱਢਣ ਲਈ ਕਿਸੇ ਵੀ ਕੀਮਤ ‘ਤੇ ਗੁਰਦੁਆਰਾ ਸਹਿਬਾਨਾਂ ਵਿੱਚ ਪੁਲਿਸ ਨਹੀਂ ਭੇਜੇਗੀ।

ਬਾਦਲ ਦਲ ਦੀ ਦਿੱਲੀ ਇਕਾਈ ਵੱਲੋਂ ਸੋਨੀਆ ਗਾਂਧੀ ਦੀ ਰਿਹਾਇਸ਼ ਅੱਗੇ ਵੱਖਰੀ ਗੁਰਦੁਆਰਾ ਕਮੇਟੀ ਦੇ ਵਿਰੋਧ ਵਿੱਚ ਮੁਜ਼ਾਹਰਾ

ਮੁੱਖ ਮੰਤਰੀ ਹਰਿਆਣਾ ਭੁਪਿੰਦਰ ਸਿੰਘ ਹੁੱਡਾ ਵੱਲੋਂ ਹਰਿਆਣਾ ਵੱਖਰੀ ਕਮੇਟੀ ਬਣਾਕੇ ਸਿੱਖਾਂ 'ਚ ਵੰਡੀਆਂ ਪਾਉਣ ਦੀ ਕੀਤੀ ਗਈ ਇਸ ਕਾਰਵਾਈ ਪਿੱਛੇ ਗਾਂਧੀ ਪਰਿਵਾਰ ਦਾ ਸਿੱਧਾ ਹੱਥ ਹੈ, ਜਿਸ ਨੇ ਪਿਛੋਕੜ 'ਚ ਨਾ ਸਿਰਫ ਸਾਕਾ ਨੀਲਾ ਤਾਰਾ ਤੇ ਸਿੱਖ ਕਤਲੇਆਮ ਨੂੰ ਅੰਜ਼ਾਮ ਦਿੱਤਾ ਸਗੋਂ ਹੁਣ ਵੀ ਸਿੱਖਾਂ ਖਿਲਾਫ ਸਾਜ਼ਿਸ਼ ਦੀ ਨੀਤੀ ਨੂੰ ਲਗਾਤਾਰ ਜਾਰੀ ਰੱਖਿਆ ਹੋਇਆ ਹੈ ।

ਬਾਦਲ ਨੇ ਵੱਖਰੀ ਕਮੇਟੀ ਬਨਣ ਤੋਂ ਰੋਕਣ ਲਈ ਦਿੱਲੀ ਦੇ ਦਰ ‘ਤੇ ਅਲਖ ਜਗਾਈ

ਹਰਿਆਣਾ ਸਰਕਾਰ ਵੱਲੋਂ ਵੱਖਰੀ ਹਰਿਆਣਾ ਗੁਰਦੁਆਰਾ ਕਮੇਟੀ ਨੂੰ ਮਨਜ਼ੂਰੀ ਦਿੱਤੇ ਜਾਣ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਨੂੰ ਆਪਣੇ ਹੱਕ ਵਿੱਚ ਭੁਗਤਾਣ ਤੋਂ ਬਾਅਦ ਹੁਣ ਦਿੱਲੀ ਦੇ ਦਰ ‘ਤੇ ਅਲਖ ਜਗਾਈ ਹੈ ਤਾਂ ਕਿ ਕਿਸੇ ਵੀ ਤਰਾਂ ਵੱਖਰੀ ਗੁਰਦੁਆਰਾ ਕਮੇਟੀ ਨੂੰ ਬਨਣ ਤੋਂ ਰੋਕਿਆ ਜਾਵੇ।

ਵੱਖਰੀ ਹਰਿਆਣਾ ਕਮੇਟੀ ਮਾਮਲਾ, ਆਪਸੀ ਖ਼ਾਨਾਜੰਗੀ ਨਾਲ ਕੌਮ ਦੇ ਆਜ਼ਾਦੀ ਦੇ ਸੰਘਰਸ਼ ਨੂੰ ਡਾਹਢੀ ਸੱਟ ਵੱਜੇਗੀ: ਦਲ ਖਾਲਸਾ

ਦਲ ਖਾਲਸਾ ਦੇ ਸੀਨੀਅਰ ਆਗੂ ਹਰਚਰਨਜੀਤ ਸਿੰਘ ਧਾਮੀ ਅਤੇ ਸਤਿਨਾਮ ਸਿੰਘ ਪਾਉਂਟਾ ਸਾਹਿਬ ਨੇ ਬਿਆਨ ਵਿੱਚ ਕਿਹਾ ਹੈ ਕਿ ਪੰਜਾਬ ਦੇ ਅਕਾਲੀਆਂ ਅਤੇ ਹਰਿਆਣਾ ਦੇ ਸਿੱਖਾਂ ਵਿਚਾਲੇ ਜਿਸਮਾਨੀ ਟਕਰਾਅ ਦੀ ਸੰਭਾਵਨਾ ਬਣ ਰਹੀ ਹੈ। ਉਹਨਾਂ ਕਿਹਾ ਕਿ ਕੌਮ ਅੰਦਰ ਆਪਸੀ ਖਾਨਾਜੰਗੀ ਦੀ ਜੋ ਤਸਵੀਰ ਉਭਰ ਕੇ ਸਾਹਮਣੇ ਆਈ ਹੈ ਉਹ ਬਹੁਤ ਮੰਦਭਾਗੀ ਹੈ ਅਤੇ ਇਸ ਨਾਲ ਕੌਮੀ ਆਜ਼ਾਦੀ ਸੰਘਰਸ਼ ਨੂੰ ਡਾਢੀ ਸੱਟ ਵਜੇਗੀ। ਉਹਨਾਂ ਕਿਹਾ ਕਿ ਜੇਕਰ ਆਪਸੀ ਹਿੰਸਕ ਟਕਰਾਅ ਹੁੰਦਾ ਹੈ ਤਾਂ ਕੌਮ ਲਈ ਉਵੇਂ ਹੀ ਨਾਮੋਸ਼ੀ ਹੋਵੇਗੀ ਜਿਵੇਂ ਅਕਾਲ ਤਖਤ ਸਾਹਿਬ ਉਤੇ 6 ਜੂਨ ਨੂੰ ਸਿੱਖਾਂ ਦੇ ਦੋ-ਧਿਰਾਂ ਵਿਚਾਲੇ ਝੜਪ ਨਾਲ ਹੋਈ ਸੀ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਲਵੀ, ਝੀਡਾ ਅਤੇ ਚੱਠਾ ਨੂੰ ਪੰਥ ਵਿੱਚੋ ਛੇਕਣ ਵਾਲੇ ਫੈਸਲੇ ਤੇ ਮੁੜ ਵਿਚਾਰ ਕਰਨ – ਕਰਨੈਲ ਸਿੰਘ ਪੀਰ ਮੁਹੰਮਦ

ਵੱਖਰੀ ਹਰਿਆਣਾ ਕਮੇਟੀ ਦੇ ਅਗੂਆਂ ਸ੍ਰ. ਦੀਦਾਰ ਸਿੰਘ ਨਲਵੀ, ਸ੍ਰ. ਜਗਦੀਸ਼ ਸਿੰਘ ਝੀਡਾ ਅਤੇ ਹਰਿਆਣਾ ਸਰਕਾਰ ਵਿੱਚ ਕੈਬਨਿਟ ਮੰਤਰੀ ਸ੍ਰ, ਹਰਮੋਹਿੰਦਰ ਸਿੰਘ ਚੱਠਾ ਨੂੰ ਜਿਸ ਤਰਾਂ ਸਿਅਸਤ ਦਖਲ ‘ਤੇ ਪੰਥ ਵਿੱਚੋਂ ਛੇਕਿਆ ਗਿਆ ਹੈ, ਦੀ ਕੌਮ ਦੇ ਹਰ ਵਰਗ ਵੱਲੋਂ ਨਿੰਦਾ ਹੋ ਰਹੀ ਹੈ ਅਤੇ ਇਸ ਗੈਰ ਸਿਧਾਂਤਕ ਹੁਕਮਨਾਮੇ ਨੂੰ ਰੱਦ ਕਰਨ ਲਈ ਮੰਗ ਉੱਠ ਰਹੀ ਹੈ।

« Previous PageNext Page »