ਸਜ਼ਾ ਪੂਰੀ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਲਈ 16 ਜਨਵਰੀ ਤੋਂ ਭੁੱਖ ਹੜਤਾਲ 'ਤੇ ਬੈਠੇ ਬਾਪੂ ਸੂਰਤ ਸਿੰਘ ਖਾਲਸਾ ਨੂੰ ਕੱਲ ਸ਼ਾਮੀ ਪੀਜੀਆਈ ਚੰਡੀਗੜ੍ਹ ਤੋਂ ਛੁੱਟੀ ਦੇ ਦਿੱਤੀ ਗਈ।ਇਸ ਮਹੀਨੇ ਪੁਲਿਸ ਨੇ ਉਨ੍ਹਾਂ ਨੂੰ ਲੁਧਿਆਣਾ ਦੇ ਡੀਐੱਮਸੀ ਹਸਪਤਾਲ ਵਿੱਚ ਦਾਖਲ ਕਰਵਾਇਆ ਸੀ, ਜਿੱਥੋਂ ਉਨ੍ਹਾਂ ਦੀ ਵਿਗੜਦੀ ਸਿਹਤ ਦੇ ਮੱਦੇਨਜ਼ਰ 18 ਜੂਨ ਨੂੰ ਪੀਜੀਆਈ ਚੰਡੀਗੜ੍ਹ ਭੇਜ ਦਿੱਤਾ ਗਿਆ ਸੀ।