‘ਲਾਪਤਾ ਪੰਜਾਬ’ (ਪੀਡੈਪ) ਨੇ ਪਿਛਲੇ 20 ਸਾਲਾਂ ਦੌਰਾਨ ਹੋਰ ਕਾਰਜ ਦੇ ਵੇਰਵੇ ਸਾਂਝੇ ਕੀਤੇ; ਅਕਾਲ ਤਖਤ ਸਾਹਿਬ ਨੂੰ ਲਿਖੀ ਚਿੱਠੀ

Barrister-Satnam-Singh-Bains-addressing-the-press-conference-at-Amritsar-on-23-July-2026

ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ ਸਾਹਿਬ ਨੂੰ ਚਿੱਠੀ ਲਿਖ ਕੇ ਪੀੜਤ ਪਰਿਵਾਰਾਂ ਦੇ ਮੁਆਵਜ਼ੇ, ਨੌਕਰੀਆਂ ਅਤੇ ਹੋਰ ਮੰਗਾਂ ਉਠਾਈਆਂ।

ਝੂਠੇ ਮੁਕਾਬਲਿਆਂ ਦੇ ਦੋਸ਼ੀ ਪੁਲਿਸੀਆਂ ਨੂੰ ਮਾਫੀ ਤੇ ਰਿਹਾਈ ਵਿਰੁਧ ਮਨੁੱਖੀ ਹੱਕਾਂ ਦੇ ਵਕੀਲਾਂ ਨੇ ਆਵਾਜ਼ ਬੁਲੰਦ ਕੀਤੀ

1980-90ਵਿਆਂ ਦੇ ਦਹਾਕਿਆਂ ਦੌਰਾਨ ਪੰਜਾਬ ਵਿਚ ਵੱਡੀ ਪੱਖ ਉੱਤੇ ਮਨੁੱਖੀ ਹੱਕਾਂ ਦਾ ਘਾਣ ਹੋਇਆ ਜਿਸ ਦੌਰਾਨ ਹਜ਼ਾਰਾਂ ਸਿੱਖਾਂ, ਜਿਨ੍ਹਾਂ ਵਿਚ ਬੀਬੀਆਂ, ਬੱਚੇ ਤੇ ਬਜ਼ੁਰਗ ਵੀ ਸ਼ਾਮਲ ਸਨ ਤੇ ਵੱਡੀ ਗਿਣਤੀ ਸਿੱਖ ਨੌਜਵਾਨਾਂ ਦੀ ਸੀ, ਨੂੰ ਪੁਲਿਸ ਤੇ ਹੋਰਨਾਂ ਭਾਰਤੀ ਦਸਤਿਆਂ ਵਲੋਂ ਜ਼ਬਰੀ ਲਾਪਾਤ ਕਰਕੇ ਅਤੇ ਝੂਠੇ ਪੁਲਿਸ ਮੁਕਾਬਲਿਆਂ ਵਿਚ ਮਾਰ ਦਿੱਤਾ ਗਿਆ। ਇਨ੍ਹਾਂ ਦਸਤਿਆਂ ਨੇ ਇੰਝ ਮਾਰੇ ਗਏ ਸਿੱਖਾਂ ਦੀਆਂ ਮ੍ਰਿਤਕ ਦੇਹਾਂ ਵੀ ਲਾਵਾਰਿਸ ਅਤੇ ਅਣਪਛਾਤੀਆਂ ਲਾਸ਼ਾਂ ਕਹਿ ਕੇ ਸਾੜ ਦਿੱਤੀਆਂ ਜਾਂ ਨਹਿਰਾਂ-ਦਰਿਆਵਾਂ ਵਿਚ ਖੁਰਦ-ਬੁਰਦ ਕਰ ਦਿੱਤੀਆਂ।