ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰਨੀ ਜਥੇਦਾਰ ਸ਼ਹੀਦ ਭਾਈ ਗੁਰਦੇਵ ਸਿੰਘ ਕਾਉਂਕੇ ਜੀ ਦੀ ਸੰਖੇਪ ਜੀਵਨੀ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਕੀਤੇ ਗਏ ਸਮਾਗਮ ਦੌਰਾਨ ਗਿਆਨੀ ਜਗਤਾਰ ਸਿੰਘ ਨੇ ਕਿਤਾਬ ਦੀਆਂ ਕਾਪੀਆਂ ਕੁਝ ਵਿਸ਼ੇਸ਼ ਤੌਰ ਤੇ ਪੁੱਜੀਆਂ ਉਹਨਾਂ ਬੀਬੀਆਂ ਨੂੰ ਵੀ ਭੇਟ ਕੀਤੀਆਂ ਜਿਨ੍ਹਾਂ ਦੇ ਲਖ਼ਤੇ ਜ਼ਿਗਰ ਜਾਂ ਸਿਰ ਦੇ ਸਾਂਈਂ ਜਾਂ ਭਰਾ, ਗਿੱਲ ਦੇ ਰਾਜ ਭਾਗ ਦੌਰਾਨ ਸਰਕਾਰੀ ਦਹਿਸ਼ਤਗਰਦੀ ਦੀ ਭੇਟ ਚਾੜ੍ਹ ਦਿੱਤੇ ਗਏ।
ਬੀਤੇ ਕੱਲ੍ਹ ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਵੱਲੋਂ ਤਰਸਿੱਕਾ (ਸ੍ਰੀ ਅੰਮ੍ਰਿਤਸਰ ਸਾਹਿਬ ) ਵਿਖੇ ਕੌਮਾਂਤਰੀ ਮਨੁੱਖੀ ਅਧਿਕਾਰ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਪ੍ਰਵਾਨ ਕੀਤੇ ਗਏ ਮਤਿਆਂ ਵਿੱਚ ਕਿਹਾ ਗਿਆ ਹੈ ਕਿ 25 ਹਜਾਰ ਝੂਠੇ ਮੁਕਾਬਲਿਆਂ ਵਿੱਚ ਸ਼ਹੀਦ ਕੀਤੇ ਗਏ ਸਿੱਖਾਂ ਅਤੇ ਧਰਮਯੁੱਧ ਮੋਰਚੇ ਦੇ ਸਾਰੇ ਸ਼ਹੀਦਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਈਆਂ ਜਾਣ ਅਤੇ ਝੂਠੇ ਮੁਕਾਬਲਿਆਂ ਦੇ ਦੋਸ਼ੀਆਂ ਦੇ ਨਾਮ ਵੀ ਤਸਵੀਰਾਂ ਦੇ ਨਾਲ ਦਰਜ ਕੀਤੇ ਜਾਣ।