ਕਾਨੂੰਨ ਦੇ ਨਾਮ ਹੇਠ ਬੰਦੀ ਸਿੰਘ ਦੀ ਹੁੰਦੀ ਬੇਕਦਰੀ ਦੀ ਸੱਚੀ ਵਾਰਤਾ: ਭਾਈ ਨਰਾਇਣ ਸਿੰਘ ਚੌੜਾ

Speech of Bhai Narien Singh Chaura

10 ਦਸੰਬਰ 2025 ਨੂੰ ਸ੍ਰੀ ਅੰਮ੍ਰਿਤਸਰ ਵਿਖੇ ਦਲ ਖਾਲਸਾ ਵੱਲੋਂ ਕੀਤੀ ਗਈ ਪੰਥਕ ਕਾਨਫਰੰਸ ਦੌਰਾਨ ਭਾਈ ਨਰਾਇਣ ਸਿੰਘ ਵੱਲੋਂ ਸਾਂਝੇ ਕੀਤੇ ਗਏ ਵਿਚਾਰ ਅੱਜ ਆਪ ਸਭ ਨਾਲ ਸਾਂਝੇ ਕਰ ਰਹੇ ਹਾਂ।

ਕਿਰਪਾਨ ਪਹਿਨਣ ਕਰਕੇ ਸਿੱਖ ਐਡਵੋਕੇਟ ਨੂੰ ਬੰਦੀ ਸਿੰਘਾਂ ਨਾਲ ਮੁਲਾਕਾਤ ਤੋਂ ਰੋਕਿਆ ਗਿਆ

Advocate Jaspal Singh Manjhpur

ਵਕੀਲ ਭਾਈ ਜਸਪਾਲ ਸਿੰਘ ਮੰਝਪੁਰ ਲੰਘੀ 10 ਦਸੰਬਰ ਨੂੰ ਸ. ਹਰਦੀਪ ਸਿੰਘ ਸ਼ੇਰਾ, ਸ. ਰਮਨਦੀਪ ਸਿੰਘ ਬੱਗਾ ਅਤੇ ਜਗਤਾਰ ਸਿੰਘ ਉਰਫ ਜੱਗੀ ਜੌਹਲ ਤੇ ਦਰਜ ਐਨ.ਆਈ.ਏ ਦੇ ਕੇਸ ਦੀ ਪੈਰਵਾਈ ਕਰਨ ਪਟਿਆਲਾ ਹਾਊਸ ਕੋਰਟ ਕੰ ਪਲੈਕਸ ਗਏ ਸਨ। ਜਿਸ ਪਿੱਛੋਂ ਜਦੋਂ ਉਹ ਉਹਨਾਂ ਨਾਲ ਮੁਲਾਕਾਤ ਕਰਨ ਤਿਹਾੜ ਜੇਲ ਵਿੱਚ ਗਏ ਤਾਂ ਤਿਹਾੜ ਜੇਲ ਦੇ ਅਧਿਕਾਰੀਆਂ ਨੇ ਐਡਵੋਕੇਟ ਵਕੀਲ ਜਸਪਾਲ ਸਿੰਘ ਮੰਝਪੁਰ ਦੀ ਕਿਰਪਾਨ ‘ਤੇ ਇਤਰਾਜ ਜਤਾਉਂਦਿਆਂ ਬੰਦੀ ਸਿੱਖਾਂ ਨਾਲ ਮੁਲਾਕਾਤ ਨਹੀਂ ਕਰਨ ਦਿੱਤੀ।

ਜਦੋਂ ਵਰ੍ਹਗੀਆਂ ਗੋਲੀਆਂ ਅੱਗੇ ਬਜ਼ੁਰਗ ਤੇ ਬੱਚੇ ਮਨੁੱਖੀ ਢਾਲਾਂ ਬਣਾ ਕੇ ਵਰਤੇ ਗਏ? ਬਹਿਲਾ ਮੁਕਾਬਲੇ ਦੀ ਸੱਚੀ ਦਾਸਤਾਨ

The Untold Story of Human Shields of Behla Encounter Exclusive on International Human Rights Day

ਅੱਜ 10 ਦਸੰਬਰ 2025 ਨੂੰ ਮਨੁੱਖੀ ਅਧਿਕਾਰ ਦਿਹਾੜੇ ਉੱਤੇ ਪੰਜਾਬ ਵਿਚ ਮਨੁੱਖੀ ਹੱਕਾਂ ਦੇ ਘਾਣ ਦੇ ਇਕ ਅਣਗੌਲੇ ਪੰਨੇ ਦੀ ਚਸ਼ਮਦੀਦ ਗਵਾਹਾਂ ਅਤੇ ਜ਼ਿੰਦਾ ਬਚੇ ਜੀਆਂ ਦੀ ਆਤਮ ਬਿਆਨੀ ਤੇ ਅਧਾਰਤ ਇਸ ਦਸਤਾਵੇਜ਼ੀ ਰਾਹੀਂ ਆਪ ਸਭ ਨਾਲ ਸਾਂਝ ਪਾ ਰਹੇ ਹਾਂ।

ਮਨੁੱਖੀ ਹੱਕਾਂ ਦੇ ਦਿਹਾੜੇ ‘ਤੇ ਪ੍ਰੋ. ਗਿਲਾਨੀ ਦੀ ਯਾਦ ‘ਚ ਸੰਘਰਸ਼ੀ ਧਿਰਾਂ ਨੂੰ ਵਿਚਾਰਧਾਰਾਵਾਂ ਦੀਆਂ ਵਲਗਣਾਂ ਤੋਂ ਪਾਰ ਦੀ ਸਾਂਝ ਦਾ ਸੁਨੇਹਾ ਦਿੱਤਾ

ਆਤਿਫ ਨੇ ਆਪਣੇ ਪਿਤਾ ਬਾਰੇ ਗੱਲਬਾਤ ਕਰਦਿਆਂ ਦੱਸਿਆ ‘ਅੱਬੂ ਪੰਜਾਬ ਬਹੁਤ ਵਾਰ ਆਉਂਦੇ ਸਨ ਅਤੇ ਕਹਿੰਦੇ ਹੁੰਦੇ ਸਨ ਕਿ ਪੰਜਾਬੀ ਭਰਾ ਕਸ਼ਮੀਰ ਦੇ ਸੰਘਰਸ਼ ਦੇ ਹਾਮੀ ਹਨ। ਅੱਜ ਇੱਥੇ ਆ ਕੇ ਮੈਨੂੰ ਪਤਾ ਲੱਗਿਆ ਹੈ ਕਿ ਉਹ ਪੰਜਾਬ ਕਿਉਂ ਆਉਂਦੇ ਹੁੰਦੇ ਸਨ’।

10 ਦਸੰਬਰ ਨੂੰ ਚੰਡੀਗੜ੍ਹ ਵਿੱਚ ਪੰਜਾਬ ਦੇ ਦਰਿਆਈ ਪਾਣੀਆਂ ਦੀ ਸਮੱਸਿਆ ਵਿਸ਼ੇ ‘ਤੇ ਸੈਮੀਨਾਰ

ਮਨੁੱਖੀ ਅਧਿਕਾਰ ਸੰਸਥਾਵਾਂ ਵੱਲੋਂ 10 ਦਸੰਬਰ ਨੂੰ 68ਵੇਂ ਵਿਸ਼ਵ ਮਨੁੱਖੀ ਅਧਿਕਾਰ ਦਿਹਾੜੇ ‘ਤੇ ਚੰਡੀਗੜ੍ਹ ਦੇ ਪੀਪਲ ਕਨਵੈਨਸ਼ਨ ਸੈਂਟਰ ਵਿੱਚ ਪੰਜਾਬ ਦੇ ਦਰਿਆਈ ਪਾਣੀਆਂ ਦੀ ਸਮੱਸਿਆ ਅਤੇ ਇਸਦੇ ਹੱਲ ਵਿਸ਼ੇ ‘ਤੇ ਸੈਮੀਨਾਰ ਕਰਵਾਇਆ ਜਾ ਰਿਹਾ ਹੈ।

ਨਿਊਯਾਰਕ ਵਿੱਚ ਸਿੱਖਾਂ ਨੇ ਭਾਰਤੀ ਦੂਤਾਘਰ ਸਾਹਮਣੇ ਕੀਤਾ ਰੋਸ ਮੁਜ਼ਾਹਰਾ

ਕੌਮਾਂਤਰੀ ਮਨੁੱਖੀ ਅਧਿਕਾਰ ਦਿਹਾੜੇ ‘ਤੇ ਪੰਜਾਬ ਅਤੇ ਭਾਰਤ ਵਿੱਚ ਮਨੁੱਖੀ ਹੱਕਾਂ ਦੇ ਹੋ ਰਹੇ ਘਾਣ ਵਿਰੁੱਧ ਇੱਥੋਂ ਦੀਆਂ ਪੰਥਕ ਜੱਥੇਬੰਦੀਆਂ ਨੇ ਭਾਰਤੀ ਦੂਤਾਘਰ ਸਾਹਮਵੇਂ ਰੋਸ ਵਿਖਾਵਾ ਕੀਤਾ ਗਿਆ।