Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Human Rights Violations

Human Rights Violations

ਸਿੱਖ ਫੈਡਰੇਸ਼ਨ ਇੰਟਰਨੈਸ਼ਨਲ ਅਤੇ ਬਾਕੂ ਇਨੀਸ਼ੀਏਟਿਵ ਗਰੁੱਪ ਨੇ ਵਿਦੇਸ਼ਾਂ ਵਿੱਚ ਸਿੱਖ ਆਗੂਆਂ 'ਤੇ ਹੋ ਰਹੇ ਹਮਲਿਆਂ ਅਤੇ ਭਾਰਤ ਦੀਆਂ ਗੁਪਤ ਕਾਰਵਾਈਆਂ ਦਾ ਪਰਦਾਫਾਸ਼ ਕਰਦਿਆਂ ਯੂਨਾਈਟਿਡ ਨੇਸ਼ਨਜ਼ ਹਿਊਮਨ ਰਾਈਟਸ ਕੌਂਸਲ ਦੇ ਇਜਲਾਸ ਦੌਰਾਨ ਇੱਕ ਅਹਿਮ ਰਿਪੋਰਟ ਜਾਰੀ ਕੀਤੀ ਹੈ।
ਪੰਚ ਪ੍ਰਧਾਨੀ ਜਥੇ ਨੇ ਚੇਤਾਵਨੀ ਦਿੱਤੀ ਹੈ ਕਿ ਅਮਰੀਕਾ ਵਿੱਚ ਸਾਹਮਣੇ ਆਈ ਸਾਜ਼ਿਸ਼ ਦੀ ਤਰਜ਼ 'ਤੇ ਹੁਣ ਭਾਰਤੀ ਏਜੰਸੀਆਂ ਪੰਜਾਬ ਵਿੱਚ ਵੀ ਸਿੱਖ ਸ਼ਖਸੀਅਤਾਂ, ਪੰਜਾਬ ਹਿਤੈਸ਼ੀਆਂ ਅਤੇ ਕਿਸਾਨ ਆਗੂਆਂ ਨੂੰ ਭਾੜੇ ਦੇ ਕਾਤਲਾਂ ਰਾਹੀਂ ਨਿਸ਼ਾਨਾ ਬਣਾ ਸਕਦੀਆਂ ਹਨ। ਜਥੇ ਮੁਤਾਬਕ ਪੰਜਾਬ ਵਿੱਚ ਜਾਣਬੁੱਝ ਕੇ ਅਫਰਾ-ਤਫਰੀ ਦਾ ਮਾਹੌਲ ਸਿਰਜਿਆ ਜਾ ਰਿਹਾ ਹੈ।
ਕੈਨੇਡਾ ਦੇ ਵੱਖ-ਵੱਖ ਸ਼ਹਿਰਾਂ, ਜਿਨ੍ਹਾਂ ਵਿੱਚ ਐਡਮਿੰਟਨ (ਅਲਬਰਟਾ) ਅਤੇ ਬਰੈਂਪਟਨ (ਓਨਟਾਰੀਓ) ਸ਼ਾਮਲ ਹਨ, ਨੇ ਇੱਕ ਇਤਿਹਾਸਕ ਪਹਿਲਕਦਮੀ ਕਰਦਿਆਂ 4 ਫਰਵਰੀ, 2026 ਨੂੰ "ਸਾਕਾ ਨਕੋਦਰ ਦਿਹਾੜੇ" ਵਜੋਂ ਸਰਕਾਰੀ ਤੌਰ 'ਤੇ ਮਾਨਤਾ ਦਿੱਤੀ ਹੈ। ਇਹ ਐਲਾਨ ਸਿੱਖ ਫੈਡਰੇਸ਼ਨ (ਕੈਨੇਡਾ) ਅਤੇ ਸਾਕਾ ਨਕੋਦਰ ਦੇ ਸ਼ਹੀਦ ਪਰਿਵਾਰਾਂ ਦੇ ਲੰਬੇ ਸੰਘਰਸ਼ ਅਤੇ ਸਹਿਯੋਗ ਦਾ ਨਤੀਜਾ ਹੈ।
ਸਿੱਖ ਫੈਡਰੇਸ਼ਨ (ਯੂ.ਕੇ.) ਨੇ ਬਰਤਾਨਵੀ ਸਰਕਾਰ ਤੋਂ ਇਹ ਮੰਗ ਕੀਤੀ ਹੈ ਕਿ ਇੰਡੀਆ ਦੀਆਂ ਖੂਫੀਆ ਏਜੰਸੀਆਂ ਵੱਲੋਂ ਸਿੱਖ ਕਾਰਕੁੰਨਾਂ ਨੂੰ ਨਿਸ਼ਾਨਾ ਬਣਾਉਣ ਅਤੇ ਵਿਦੇਸ਼ੀ ਧਰਤੀ 'ਤੇ ਸਿੱਖਾਂ ਨੂੰ ਜ਼ਬਰ (ਟ੍ਰਾਂਸਨੈਸ਼ਨਲ ਰਿਪਰੈਸ਼ਨ) ਦਾ ਨਿਸ਼ਾਨਾ ਬਣਾਉਣ ਦੇ ਕਥਿਤ ਦੋਸ਼ਾਂ 'ਤੇ ਪਾਰਦਰਸ਼ਤਾ ਨਾਲ ਕਾਰਵਾਈ ਕੀਤੀ ਜਾਵੇ।
ਪੱਤਰਕਾਰ ਮਨਦੀਪ ਸਿੰਘ ਨੇ ਵਕੀਲ ਸ. ਜਗਜੀਤ ਸਿੰਘ (ਸਪੁੱਤਰ ਭਾਈ ਨਰਾਇਣ ਸਿੰਘ ਚੌੜਾ) ਨਾਲ ਖਾਸ ਮੁਲਾਕਾਤ ਕੀਤੀ ਹੈ। ਸ. ਜਗਜੀਤ ਸਿੰਘ ਵਕੀਲਾਂ ਦੇ ਉਸ ਜਥੇ (ਟੀਮ) ਦਾ ਹਿੱਸਾ ਹਨ ਜਿਹਨਾ ਨੇ ਝੂਠੇ ਪੁਲਿਸ ਮੁਕਾਬਲਿਆਂ ਦੇ ਦੋਸ਼ੀ ਪੁਲਿਸ ਵਾਲਿਆਂ ਵਿਰੁਧ ਕੇਸਾਂ ਦੀ ਪੀੜਤ ਪਰਿਵਾਰਾਂ ਵੱਲੋਂ ਪੈਰਵੀ ਕੀਤੀ ਹੈ ਅਤੇ ਪੁਲਿਸ ਵਾਲਿਆਂ ਨੂੰ ਅਦਾਲਤਾਂ ਵਿਚੋਂ ਸਜਾਵਾਂ ਦਿਵਾਈਆਂ ਹਨ।
ਮੁਹਾਲੀ ਵਿਚ ਸਥਿਤ ਇੱਕ ਵਿਸ਼ੇਸ਼ ਸੀਬੀਆਈ ਅਦਾਲਤ ਨੇ 1993 ਵਿੱਚ ਹੋਏ ਦੋ ਝੂਠੇ ਪੁਲਿਸ ਮੁਕਾਬਲਿਆਂ ਵਿੱਚ ਸੱਤ ਵਿਅਕਤੀਆਂ — ਜਿਨ੍ਹਾਂ ਵਿੱਚ ਤਿੰਨ ਵਿਸ਼ੇਸ਼ ਪੁਲਿਸ ਅਧਿਕਾਰੀ (ਐਸ.ਪੀ.ਓ) ਵੀ ਸ਼ਾਮਲ ਸਨ — ਨੂੰ ਕਤਲ ਕਰਨ ਦੇ ਦੋਸ਼ 'ਚ ਪੰਜਾਬ ਪੁਲਿਸ ਦੇ ਪੰਜ ਸੇਵਾਮੁਕਤ ਅਧਿਕਾਰੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ।
ਬਰਤਾਨਵੀ ਸੰਸਦ ਦੀ ਮਨੁੱਖੀ ਹੱਕਾਂ ਬਾਰੇ ਸਾਂਝੀ ਕਮੇਟੀ ਵਲੋਂ 30 ਜੁਲਾਈ 2025 ਨੂੰ ਜਾਰੀ ਕੀਤੀ ਇੱਕ ਨਵੀਂ ਰਿਪੋਰਟ ਵਿੱਚ ਯੂ.ਕੇ. ਦੀ ਧਰਤੀ ’ਤੇ ਵਧ ਰਹੇ ਵਿਦੇਸ਼ੀ ਜ਼ਬਰ (ਟ੍ਰਾਂਸਨੈਸ਼ਨਲ ਰਿਪਰੈਸ਼ਨ) ਉੱਤੇ ਗੰਭੀਰ ਚਿੰਤਾ ਦਾ ਪ੍ਰਗਟਾਵਾ ਕੀਤਾ ਗਿਆ ਹੈ। ਇਸ ਲੇਖੇ ਵਿੱਚ ਇੰਡੀਆ ਨੂੰ ਉਹਨਾਂ 12 ਦੇਸ਼ਾਂ ਵਿੱਚ ਸ਼ਾਮਲ ਕੀਤਾ ਗਿਆ ਹੈ ਜਿਹਨਾ ਵਿਚੋਂ ਯੂ.ਕੇ. ਵਿਚ ਵਿਦੇਸ਼ੀ ਜ਼ਬਰ ਕਰਨ ਦੇ ਸਬੂਤ ਸਾਹਮਣੇ ਆਏ ਹਨ।
ਪੰਥ ਸੇਵਕ ਸਖਸ਼ੀਅਤਾਂ ਦੇ ਪੰਚ ਪ੍ਰਧਾਨੀ ਪੰਥਕ ਜਥੇ ਵੱਲੋਂ ਅੱਜ ਇਕ ਸਾਂਝਾ ਬਿਆਨ ਜਾਰੀ ਕਰਕੇ ਕਿਹਾ ਗਿਆ ਹੈ ਕਿ ਬੀਤੇ ਕੁਝ ਸਮੇਂ ਤੋਂ ਪੰਜਾਬ ਵਿਚ ਪੁਲਿਸ ਮੁਕਾਬਲਿਆਂ ’ਚ ਨੌਜਵਾਨਾਂ ਦੇ ਮਾਰੇ ਜਾਣ ਨੂੰ ਕਾਮਯਾਬੀ ਬਣਾ ਕੇ ਪੇਸ਼ ਕਰਨ ਦਾ ਜੋਰ ਫੜ੍ਹ ਰਿਹਾ ਰੁਝਾਨ ਪੰਜਾਬ ਵਿਚ ਮਨੁੱਖੀ ਹੱਕਾਂ ਦੀ ਸਥਿਤੀ ਬਾਰੇ ਖਤਰੇ ਦੀ ਘੰਟੀ ਹੈ।
ਪੰਥ ਸੇਵਕ ਸਖਸ਼ੀਅਤਾਂ ਦੇ ਪੰਚ ਪ੍ਰਧਾਨੀ ਪੰਥਕ ਜਥੇ ਵੱਲੋਂ ਅੱਜ ਇਕ ਸਾਂਝਾ ਬਿਆਨ ਜਾਰੀ ਕਰਕੇ ਕਿਹਾ ਗਿਆ ਹੈ ਕਿ ਬੀਤੇ ਕੁਝ ਸਮੇਂ ਤੋਂ ਪੰਜਾਬ ਵਿਚ ਪੁਲਿਸ ਮੁਕਾਬਲਿਆਂ ’ਚ ਨੌਜਵਾਨਾਂ ਦੇ ਮਾਰੇ ਜਾਣ ਨੂੰ ਕਾਮਯਾਬੀ ਬਣਾ ਕੇ ਪੇਸ਼ ਕਰਨ ਦਾ ਜੋਰ ਫੜ੍ਹ ਰਿਹਾ ਰੁਝਾਨ ਪੰਜਾਬ ਵਿਚ ਮਨੁੱਖੀ ਹੱਕਾਂ ਦੀ ਸਥਿਤੀ ਬਾਰੇ ਖਤਰੇ ਦੀ ਘੰਟੀ ਹੈ।
ਮੁਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ 32 ਸਾਲ ਪੁਰਾਣੇ ਝੂਠੇ ਪੁਲੀਸ ਮੁਕਾਬਲੇ ਦਾ ਨਿਬੇੜਾ ਕਰਦਿਆਂ ਮਜੀਠਾ ਥਾਣੇ ਦੇ ਸਾਬਕਾ ਐੱਸਐੱਚਓ ਗੁਰਭਿੰਦਰ ਸਿੰਘ ਅਤੇ ਏਐੱਸਆਈ ਪ੍ਰਸ਼ੋਤਮ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ ਹੈ। ਇਸ ਮਗਰੋਂ ਦੋਸ਼ੀ ਥਾਣੇਦਾਰ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਦੋਸ਼ੀਆਂ ਨੂੰ ਚਾਰ ਫਰਵਰੀ ਨੂੰ ਸਜ਼ਾ ਸੁਣਾਈ ਜਾਵੇਗੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।