ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਵਿਰਾਸਤ ਨੂੰ ਸਮਰਪਿਤ ਅੰਤਰ-ਧਰਮ ਵਿਚਾਰ-ਗੋਸ਼ਟੀ ਕਰਵਾਈ

Interfaith Seminar on Sri Guru Tegh Bahadur Sahib Held at Sri Guru Granth Sahib World University

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਵਰ੍ਹੇ ਨੂੰ ਸਮਰਪਿਤ ਅੰਤਰ-ਧਰਮ ਵਿਚਾਰ-ਗੋਸ਼ਟੀ ਫ਼ਤਿਹਗੜ੍ਹ ਸਾਹਿਬ ਵਿਖੇ ਕਰਵਾਈ ਗਈ। ਵੱਖ-ਵੱਖ ਧਰਮਾਂ ਦੇ ਆਗੂਆਂ ਅਤੇ ਅਕਾਦਮਿਕ ਸ਼ਖ਼ਸੀਅਤਾਂ ਨੇ ਧਾਰਮਿਕ ਆਜ਼ਾਦੀ, ਮਨੁੱਖੀ ਮਰਯਾਦਾ ਅਤੇ ਭਾਈਚਾਰਕ ਸਾਂਝ ਬਾਰੇ ਵਿਚਾਰ ਸਾਂਝੇ ਕੀਤੇ।

ਦਲ ਖ਼ਾਲਸਾ ਵੱਲੋਂ ਯੂਨਾਈਟਿਡ ਨੇਸ਼ਨਜ਼ ਵਿੱਚ ਮੌਤ ਦੀ ਸਜ਼ਾ ਉੱਤੇ ਰੋਕ ਦੇ ਮਤੇ ਦਾ ਭਾਰਤ ਵੱਲੋਂ ਵਿਰੋਧ ਕਰਨ ਦੀ ਨਿਖੇਧੀ

Kanwapal Singh Dal Khalsa

ਦਲ ਖ਼ਾਲਸਾ ਨੇ ਯੂਨਾਈਟਿਡ ਨੇਸ਼ਨਜ਼ ਵਿੱਚ ਮੈਕਸੀਕੋ ਵੱਲੋਂ ਪੇਸ਼ ਕੀਤੇ ਮੌਤ ਦੀ ਸਜ਼ਾ ਉੱਤੇ ਵਿਸ਼ਵਵਿਆਪੀ ਰੋਕ ਦੇ ਮਤੇ ਦਾ ਭਾਰਤ ਵੱਲੋਂ ਵਿਰੋਧ ਕਰਨ ਦੀ ਨਿਖੇਧੀ ਕੀਤੀ ਹੈ। ਜਥੇਬੰਦੀ ਨੇ ਭਾਰਤ ਸਮੇਤ ਮਤੇ ਦਾ ਵਿਰੋਧ ਕਰਨ ਵਾਲੇ ਮੁਲਕਾਂ ਨੂੰ ਆਪਣੇ ਪੈਂਤੜੇ ਉੱਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ।

ਪੈਰੋਲ ਮਾਮਲੇ ਵਿੱਚ ਸਿੱਖ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਸਖ਼ਤ ਵਤੀਰੇ ਦੀ ਡਬਲਯੂ.ਐਸ.ਓ. ਨੇ ਕੀਤੀ ਨਿੰਦਾ

Amritpal singh

ਵਰਲਡ ਸਿੱਖ ਆਰਗੇਨਾਈਜ਼ੇਸ਼ਨ (ਡਬਲਯੂ.ਐਸ.ਓ.) ਨੇ ਜੇਲ੍ਹ ਵਿੱਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਦਾਦੀ ਦੇ ਸਸਕਾਰ ਲਈ ਦਿੱਤੀ ਗਈ ਸੀਮਤ ਪੈਰੋਲ ਅਤੇ ਉਨ੍ਹਾਂ ਨਾਲ ਹੋਏ ਸਖ਼ਤ ਵਤੀਰੇ ਦੀ ਨਿੰਦਾ ਕੀਤੀ ਹੈ ਅਤੇ ਭਾਰਤੀ ਨਿਆਂ ਪ੍ਰਣਾਲੀ ਦੇ ਦੋਹਰੇ ਮਾਪਦੰਡਾਂ ‘ਤੇ ਸਵਾਲ ਚੁੱਕੇ ਹਨ।

ਜਗਤਾਰ ਸਿੰਘ ਜੱਗੀ ਜੌਹਲ ਨੂੰ ਰਾਜਦੂਤੀ ਸੁਰੱਖਿਆ ਦੇਵੇ ਬਰਤਾਨਵੀ ਸਰਕਾਰ: ਸਿੱਖ ਫੈਡਰੇਸ਼ਨ (ਯੂ.ਕੇ.)

ਸਿੱਖ ਫੈਡਰੇਸ਼ਨ (ਯੂ.ਕੇ.) ਨੇ ਬਰਤਾਨਵੀ ਸਰਕਾਰ ਨੂੰ ਜਗਤਾਰ ਸਿੰਘ ਜੱਗੀ ਜੌਹਲ ਨੂੰ ਰਸਮੀ ਤੌਰ ’ਤੇ ਰਾਜਦੂਤੀ ਸੁਰੱਖਿਆ ਦੇਣ ਦੀ ਅਪੀਲ ਕੀਤੀ ਹੈ। ਜਥੇਬੰਦੀ ਦਾ ਕਹਿਣਾ ਹੈ ਕਿ ਇਸ ਨਾਲ ਮਾਮਲਾ ਬਰਤਾਨੀਆ ਅਤੇ ਭਾਰਤ ਵਿਚਕਾਰ ਰਸਮੀ ਰਾਜ-ਤੋਂ-ਰਾਜ ਕਾਨੂੰਨੀ ਵਿਵਾਦ ਦਾ ਰੂਪ ਲੈ ਸਕਦਾ ਹੈ।

ਬੰਦੀ ਸਿੰਘਾਂ ਦੀ ਰਿਹਾਈ ਲਈ 2 ਅਕਤੂਬਰ ਦੇ ਮਾਰਚ ਵਿੱਚ ਪੰਜਾਬੀਆਂ ਨੂੰ ਸ਼ਾਮਲ ਹੋਣ ਦੀ ਅਪੀਲ: ਮਿਸਲ ਸਤਲੁਜ

Sikh Political Prisoners Bandi Singh

ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਨੇ ਸਮੂਹ ਪੰਜਾਬੀਆਂ ਨੂੰ 2 ਅਕਤੂਬਰ ਦੇ ਬੰਦੀ ਸਿੰਘ ਰਿਹਾਈ ਮਾਰਚ ਵਿੱਚ ਵੱਧ-ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਮਾਰਚ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਸ਼ੁਰੂ ਹੋ ਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸਮਾਪਤ ਹੋਵੇਗਾ।

ਜਗਤਾਰ ਸਿੰਘ ਜੱਗੀ ਜੌਹਲ ਨੂੰ ਜ਼ਮਾਨਤ: ਰਿਹਾਈ ਕਦੋਂ ਹੋਵੇਗੀ? ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨਾਲ ਖ਼ਾਸ ਗੱਲਬਾਤ

Jatar Singh Jaggi Johal And Jaspal Singh

ਦਿੱਲੀ ਹਾਈ ਕੋਰਟ ਨੇ ਜਗਤਾਰ ਸਿੰਘ ਜੌਹਲ ਨੂੰ ਸੱਤ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ ਹੈ। ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਉਨ੍ਹਾਂ ਦੀ ਸੰਭਾਵੀ ਰਿਹਾਈ, ਜ਼ਮਾਨਤੀ ਮੁਚਲਕਿਆਂ ਅਤੇ ਚੱਲ ਰਹੇ ਮੁਕੱਦਮਿਆਂ ਬਾਰੇ ਜਾਣਕਾਰੀ ਦਿੱਤੀ।

ਜਗਤਾਰ ਸਿੰਘ ਜੱਗੀ ਜੌਹਲ ਨੂੰ ਬਾਕੀ ਰਹਿੰਦੇ ਸਾਰੇ ਸੱਤ ਮਾਮਲਿਆਂ ਵਿੱਚ ਮਿਲੀ ਜਮਾਨਤ

Jagtar Singh Jaggi Johal

ਜੱਗੀ ਜੌਹਲ ਨੂੰ ਬਾਕੀ ਰਹਿੰਦੇ ਸਾਰੇ ਸੱਤ ਮਾਮਲਿਆਂ ਵਿੱਚ ਜ਼ਮਾਨਤ ਮਿਲ ਗਈ ਹੈ। ਵਕੀਲ ਜਸਪਾਲ ਸਿੰਘ ਮੰਝਪੁਰ ਨੇ ਸਿੱਖ ਸਿਆਸਤ ਨਿਊਜ਼ ਨੂੰ ਦੱਸਿਆ ਕਿ ਲੋੜੀਂਦੀ ਅਦਾਲਤੀ ਕਾਰਵਾਈ ਪੂਰੀ ਹੋਣ ਮਗਰੋਂ ਉਨ੍ਹਾਂ ਦੀ ਤਿਹਾੜ ਜੇਲ੍ਹ ਵਿੱਚੋਂ ਰਿਹਾਈ ਹੋ ਸਕਦੀ ਹੈ।

ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ ਸ਼ਹੀਦੀ ਸਮਾਗਮ, ਫੌਜੀ ਹਮਲੇ ਤੇ ਝੂਠੇ ਮੁਕਾਬਲਿਆਂ ਦੀਆਂ ਫਾਈਲਾਂ ਜਨਤਕ ਕਰਨ ਦੀ ਮੰਗ

Bhai jaswant singh khalra shaheedi samagam amritsar

ਅੰਮ੍ਰਿਤਸਰ ਵਿੱਚ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ ਸ਼ਹੀਦੀ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਫੌਜੀ ਹਮਲੇ, ਕਥਿਤ ਝੂਠੇ ਪੁਲਿਸ ਮੁਕਾਬਲਿਆਂ ਅਤੇ ਮਨੁੱਖੀ ਅਧਿਕਾਰਾਂ ਨਾਲ ਜੁੜੀਆਂ ਫਾਈਲਾਂ ਜਨਤਕ ਕਰਨ ਸਮੇਤ ਕਈ ਮਤੇ ਪਾਸ ਕੀਤੇ ਗਏ।