ਸਰਕਾਰ ਕਸ਼ਮੀਰੀ ਪੰਡਤਾਂ ਦੇ ਮੁੜ ਵਸੇਬੇ ਦੇ ਨਾਂ ‘ਤੇ ਸਾਡੇ ਆਜ਼ਾਦੀ ਸੰਘਰਸ਼ ਨੂੰ ਬਦਨਾਮ ਕਰ ਰਹੀ ਹੈ: ਹੁਰੀਅਤ ਨੇਤਾ

ਕਸ਼ਮੀਰ ਦੀ ਅਜ਼ਾਦੀ ਲਈ ਲੰਮੇ ਸਮੇਂ ਤੋਂ ਸੰਘਰਸ਼ਸ਼ੀਲ ਹੁਰੀਅਤ ਕਾਨਫਰੰਸ ਨੇ ਕੇਂਦਰ ਸਰਕਾਰ ਵੱਲੋਂ ਕਸ਼ਮੀਰੀ ਖਾੜਕੂਵਾਦ ਦੇ ਸਿਖਰ ਦੇ ਸਮੇਂ ਦੌਰਾਨ ਕਸ਼ਮੀਰ ਵਿੱਚ ਹਿਜ਼ਰਤ ਕਰ ਗਏ ਕਸ਼ਮੀਰੀ ਪੰਡਤਾਂ ਨੂੰ ਕਸ਼ਮੀਰ ਵਾਦੀ ਵਿੱਚ ਫਿਰ ਦੁਬਾਰਾ ਵਸਾਉਣ ਦੇ ਮੁੱਦੇ ‘ਤੇ ਕਿਹਾ ਹੈ ਕਿ ਮੁਸਲਮਾਨ ਕਸ਼ਮੀਰੀ ਪੰਡਿਤਾਂ ਦੀ ਵਾਦੀ ‘ਚ ਵਾਪਸੀ ਦੇ ਵਿਰੁੱਧ ਨਹੀਂ ਹਨ ਪਰ ਉਸ ਨੇ ਉਨ੍ਹਾਂ ਲਈ ਵੱਖਰੇ ਸ਼ਹਿਰ ਵਸਾਉਣ ਨੂੰ ਲੈ ਕੇ ਇਤਰਾਜ਼ ਜਤਾਇਆ ਹੈ।