ਬੇਅਦਬੀ ਤੇ ਗੋਲੀ ਕਾਂਡ ਦੀ ਜਾਂਚ ਸੀ.ਬੀ.ਆਈ. ਨੂੰ ਦਿੱਤੇ ਜਾਣ ਖਿਲਾਫ ਪੰਥਕ ਤਾਲਮੇਲ ਸੰਗਠਨ ਵਲੋਂ ਵਿਸ਼ਾਲ ਰੋਸ ਧਰਨਾ

ਅੰਮ੍ਰਿਤਸਰ, (ਨਰਿੰਦਰ ਪਾਲ ਸਿੰਘ): ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਨੂੰ ਸੀ ਬੀ ਆਈ ਦੇ ਹਵਾਲੇ ਕਰਨ ਖਿਲਾਫ ਰੋਸ ਜਿਤਾਉਂਦਿਆਂ ਪੰਥਕ ਤਾਲਮੇਲ ਸੰਗਠਨ ਨੇ ਆਪਣੀਆਂ ਹਮ ਖਿਆਲੀ ਜਥੇਬੰਦੀਆਂ ਨਾਲ ਮਿਲ ਕੇ ਰੋਸ ਧਰਨਾ ਲਾਇਆ। ਬੁਲਾਰਿਆਂ ਨੇ ਜੋਰ ਦੇਕੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ […]
ਬੇਅਦਬੀ ਮਾਮਲੇ: ਡੀਆਈਜੀ ਖੱਟੜਾ ਦਾ ਕਮਿਸ਼ਨ ਨੂੰ ਦਿੱਤਾ ਬਿਆਨ ਬਾਦਲ ਅਤੇ ਕੈਪਟਨ ਸਰਕਾਰ ਦੀ ਬਦਨੀਤੀ ਜ਼ਾਹਿਰ ਕਰਦਾ ਹੈ

ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ ਬੇਅਦਬੀ ਘਟਨਾਵਾਂ ਦੀ ਜਾਂਚ ਲਈ ਬਣਾਏ ਗਏ ਜੱਜ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਨੇ ਆਪਣੀ ਜਾਂਚ ਰਿਪੋਰਟ ਦਾ ਪਹਿਲਾ ਭਾਗ 30 ਜੂਨ ਨੂੰ ਪੰਜਾਬ ਦੇ ਮੁੱਖ ਮੰਤਰੀ ਨੂੰ ਦੇ ਦਿੱਤਾ ਸੀ। ਇਸ ਪਹਿਲੇ ਭਾਗ ਵਿਚ ਜੂਨ 2015 ‘ਚ ਬੁਰਜ ਜਵਾਹਰ ਸਿੰਘ ਵਾਲਾ ਦੀ ਬੇਅਦਬੀ ਘਟਨਾ, ਅਕਤੂਬਰ 2015 ਦੀ ਬਰਗਾੜੀ ਬੇਅਦਬੀ ਘਟਨਾ ਅਤੇ […]
ਬਰਗਾੜੀ ਮੋਰਚਾ: ਕੀ ਪੰਜਾਬ ਸਰਕਾਰ ਬਿਨਾ ਤੀਰ ਚਲਾਇਆ ਹੀ ਨਿਸ਼ਾਨਾ ਫੁੰਡਣਾ ਚਾਹੁੰਦੀ ਹੈ?

ਭਾਈ ਧਿਆਨ ਸਿੰਘ ਮੰਡ ਨੇ ਚੱਬਾ (ਤਰਨ ਤਾਰਨ) ਦੇ ਪੰਥਕ ਇਕੱਠ ਵਿੱਚ ਐਲਾਨੇ ਗਏ ਹਰੋਨਾਂ ਜਥੇਦਾਰ ਸਾਹਿਬਾਨ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ) ਤੇ ਯੁਨਾਇਟਡ ਅਕਾਲੀ ਦਲ ਨਾਲ ਰਲਕੇ 1 ਜੂਨ 2018 ਤੋਂ ਬਰਗਾੜੀ ਵਿਖੇ ‘ਇਨਸਾਫ ਮੋਰਚਾ’ ਲਾਇਆ ਹੋਇਆ ਹੈ। ਬਰਗਾੜੀ ਪਿੰਡ ਦੀ ਮੰਡੀ ਵਿੱਚ ਧਰਨੇ ਦੇ ਰੂਪ ਵਿੱਚ ਚੱਲ ਰਹੇ ਇਸ ਮੋਰਚੇ ਦੇ ਪਰਬੰਧਕਾਂ ਵੱਲੋਂ ਸਰਕਾਰ ਅੱਗੇ ਇਹ ਮਸਲੇ ਮੰਗਾਂ ਦੇ ਰੂਪ ਵਿੱਚ ਰੱਖੇ ਗਏ ਹਨ – ਬਰਗਾੜੀ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਅਤੇ ਬਹਿਬਲ ਕਲਾਂ ਵਿੱਚ ਗੋਲੀ ਚਲਾ ਕੇ ਸਿੱਖਾਂ ਨੂੰ ਸ਼ਹੀਦ ਕਰਨ ਵਾਲੇ ਪੁਲਿਸ ਵਾਲਿਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇ; ਦੂਜਾ, ਜਸਟਿਸ (ਸਾਬਕਾ) ਰਣਜੀਤ ਸਿੰਘ ਕਮਿਸ਼ਨ ਦੇ ਜਾਂਚ ਲੇਖੇ ਨੂੰ ਜਨਤਕ ਕੀਤਾ ਜਾਵੇ ਅਤੇ ਤੀਜਾ, ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘ ਰਿਹਾਅ ਕੀਤੇ ਜਾਣ ਤੇ ਦੂਜੇ ਸੂਬਿਆਂ ਦੀਆਂ ਜੇਲ੍ਹਾਂ ਵਿੱਚ ਕੈਦ ਬੰਦੀ ਸਿੰਘਾਂ ਨੂੰ ਪੰਜਾਬ ਤਬਦੀਲ ਕੀਤਾ ਜਾਵੇ।
ਬੇਅਦਬੀ ਦੀ ਗੱਲ ਕਰਨ ਵਾਲੇ ਲੋਕਾਂ ਨੇ ਹੀ ਜੂਨ ’84 ਵਿੱਚ ਸ੍ਰੀ ਦਰਬਾਰ ਸਾਹਿਬ ਉਪਰ ਹਮਲਾ ਕੀਤਾ ਸੀ:ਸੁਖਬੀਰ ਬਾਦਲ

ਅੰਮ੍ਰਿਤਸਰ, (ਨਰਿੰਦਰ ਪਾਲ ਸਿੰਘ): ਡੇਢ ਦਹਾਕਾ ਪੰਜਾਬ ਵਿੱਚ ਚੰਮ ਦੀਆਂ ਚਲਾਉਣ ਵਾਲੇ ਬਾਦਲ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਝੂਠੇ ਪਰਚੇ ਦਰਜ ਕਰਨਾ ਪਾਪ ਹੈ। ਉਨ੍ਹਾਂ ਇਸ ਕੰਮ ਵਿੱਚ ਲੱਗੇ ਪੁਲਿਸ ਅਫਸਰਾਂ ਨੂੰ ਤਾੜਨਾ ਵੀ ਕੀਤੀ ਹੈ। ਸੁਖਬੀਰ ਸਿੰਘ ਬਾਦਲ ਅੱਜ ਇਥੇ ਸ੍ਰੀ ਦਰਬਾਰ ਸਾਹਿਬ ਵਿਖੇ […]
ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਬਰਗਾੜੀ ਮੋਰਚੇ ਵਿਚ ਪਹੁੰਚ ਕੇ ਸਿੱਖ ਆਗੂਆਂ ਨਾਲ ਮੁਲਾਕਾਤ ਕੀਤੀ

ਕੋਟਕਪੂਰਾ: ਬਰਗਾੜੀ ਵਿੱਚ ਚੱਲ ਰਹੇ ‘ਇਨਸਾਫ਼ ਮੋਰਚਾ’ ਵਿਚ ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਪਹੁੰਚ ਕੇ ਮੋਰਚੇ ਦੇ ਆਗੂਆਂ ਨਾਲ ਗੱਲਬਾਤ ਕੀਤੀ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਮੁਤਾਬਿਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਉਂਦੇ ਦਿਨਾਂ ਵਿੱਚ ਮੋਰਚੇ ਵਾਲੀ ਥਾਂ ਪੁੱਜ ਕੇ ਮੰਗਾਂ ਬਾਰੇ ਕੋਈ ਵੱਡਾ ਐਲਾਨ ਕਰ ਸਕਦੇ ਹਨ। ਬਾਜਵਾ, ਮੋਰਚਾ ਸਥਾਨ ’ਤੇ […]
ਬਰਗਾੜੀ ਬੇਅਦਬੀ ਕਾਂਡ ਮਾਮਲੇ ਵਿਚ ਸੀਬੀਆਈ ਨੇ ਤਿੰਨ ਡੇਰਾ ਸਿਰਸਾ ਪ੍ਰੇਮੀਆਂ ਦਾ ਰਿਮਾਂਡ ਲਿਆ

ਚੰਡੀਗੜ੍ਹ: ਬਰਗਾੜੀ ਬੇਅਦਬੀ ਕਾਂਡ ਮਾਮਲੇ ਵਿਚ ਸੀਬੀਆਈ ਦੀ ਟੀਮ ਨੇ ਡੇਰਾ ਸਿਰਸਾ ਦੇ ਤਿੰਨ ਮੈਂਬਰਾਂ ਨੂੰ ਆਪਣੀ ਹਿਰਾਸਤ ਵਿਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਸੀਬੀਆਈ ਨੇ ਇਹਨਾਂ ਤਿੰਨ ਡੇਰਾ ਪ੍ਰੇਮੀਆਂ ਨੂੰ ਫਰੀਦਕੋਟ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲੈ ਕੇ ਸੀਬੀਆਈ ਅਦਾਲਤ ਵਿਚ ਪੇਸ਼ ਕਰਕੇ 13 ਜੁਲਾਈ ਤੱਕ ਦਾ ਪੁਲੀਸ ਰਿਮਾਂਡ ਵੀ ਲੈ ਲਿਆ […]
ਪਰਮਜੀਤ ਸਿੰਘ ਸਰਨਾ ਨੇ ਬਰਗਾੜੀ ਪਹੁੰਚ ਕੇ ਮੋਰਚੇ ਦੀ ਕੀਤੀ ਹਮਾਇਤ

ਬਠਿੰਡਾ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਧਾਰਮਿਕ ਸਲਾਹਕਾਰ ਪਰਮਜੀਤ ਸਿੰਘ ਸਰਨਾ ਨੇ ਸ਼ੁਕਰਵਾਰ ਨੂੰ ਬਰਗਾੜੀ ਵਿਖੇ ਲੱਗੇ ਮੋਰਚੇ ਵਿਚ ਪਹੁੰਚ ਕੇ ਮੋਰਚੇ ਨੂੰ ਆਪਣਾ ਸਮਰਥਨ ਦੇਣ ਦਾ ਐਲਾਨ ਕੀਤਾ। ਸ਼੍ਰੋਮਣੀ ਅਕਾਲੀ ਦਲ (ਦਿੱਲੀ) ਦੇ ਪ੍ਰਧਾਨ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਮੰਗ ਕੀਤੀ ਕਿ ਸੂਬਾ […]
ਸ਼੍ਰੋਮਣੀ ਕਮੇਟੀ ਪ੍ਰਧਾਨ ਲੋਂਗੋਵਾਲ ਨੇ ਬਰਗਾੜੀ ਮੋਰਚੇ ਨੂੰ ਦੱਸਿਆ ਰਾਜਨੀਤਕ ਸਟੰਟ

ਬਠਿੰਡਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੋਂਗੋਵਾਲ ਨੇ ਬਰਗਾੜੀ ਵਿਖੇ ਭਾਈ ਧਿਆਨ ਸਿੰਘ ਮੰਡ ਦੀ ਅਗਵਾਈ ਵਿਚ ਚੱਲ ਰਹੇ ਮੋਰਚੇ ਨੂੰ ਰਾਜਨੀਤਕ ਸਟੰਟ ਦੱਸਿਆ ਹੈ। ਜ਼ਿਕਰਯੋਗ ਹੈ ਕਿ ਭਾਈ ਧਿਆਨ ਸਿੰਘ ਮੰਡ ਵਲੋਂ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਅਤੇ ਬਹਿਬਲ ਕਲਾਂ ਵਿਖੇ ਪੰਜਾਬ ਪੁਲਿਸ ਵਲੋਂ ਚਲਾਈ ਗੋਲੀ ਵਿਚ ਸ਼ਹੀਦ […]
ਬਰਗਾੜੀ ਬੇਅਦਬੀ ਕੇਸ ਦੀ ਜਾਂਚ ਵਿਚ ਨਜ਼ਰ ਆਈ ਤੇਜੀ; ਸੀ.ਬੀ.ਆਈ ਨੇ ਡੇਰਾ ਸਿਰਸਾ ਪ੍ਰੇਮੀਆਂ ਦੇ ਘਰਾਂ ਦੀ ਜਾਂਚ ਕੀਤੀ

ਫ਼ਰੀਦਕੋਟ: ਬਰਗਾੜੀ ਅਤੇ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਹੋਈ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਘਟਨਾਵਾਂ ਦੀ ਜਾਂਚ ਵਿਚ ਤੇਜੀ ਨਜ਼ਰ ਆ ਰਹੀ ਹੈ। ਮੀਡੀਆ ਰਿਪੋਰਟਾਂ ਜਿੱਥੇ ਸੂਤਰਾਂ ਦੇ ਹਵਾਲੇ ਨਾਲ ਡੇਰਾ ਸਿਰਸਾ ਪ੍ਰੇਮੀਆਂ ਨੂੰ ਇਸ ਵਿਚ ਸਿੱਧਾ ਦੋਸ਼ੀ ਦੱਸ ਰਹੀਆਂ ਹਨ ਉੱਥੇ ਪੰਜਾਬ ਪੁਲਿਸ ਅਤੇ ਵਿਸ਼ੇਸ਼ ਜਾਂਚ ਟੀਮ ਫਿਲਹਾਲ ਚੁੱਪ ਹੈ। ਇਸ ਦੌਰਾਨ ਥਾਣਾ […]
ਬਰਗਾੜੀ ਬੇਅਦਬੀ ਕੇਸ: ਡੇਰਾ ਸਿਰਸਾ ਪ੍ਰੇਮੀਆਂ ਨੂੰ ਪੁਲਿਸ ਰਿਮਾਂਡ ਖਤਮ ਹੋਣ ‘ਤੇ 3 ਜੁਲਾਈ ਤਕ ਜੇਲ੍ਹ ਭੇਜਿਆ

ਮੋਗਾ: 2011 ਵਿਚ ਹੋਈ ਸਾੜ-ਫੂਕ ਦੀ ਘਟਨਾ ਦੇ ਮਾਮਲੇ ਨੂੰ ਲੈ ਕੇ ਮੋਗਾ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਡੇਰਾ ਸਿਰਸਾ ਪ੍ਰੇਮੀਆਂ ਨੂੰ ਰਿਮਾਂਡ ਖਤਮ ਹੋਣ ਤੋਂ ਬਾਅਦ ਜੇਲ੍ਹ ਭੇਜ ਦਿੱਤਾ ਗਿਆ ਹੈ। ਮਹਿੰਦਰਪਾਲ ਬਿੱਟੂ ਸਮੇਤ 10 ਡੇਰਾ ਪ੍ਰੇਮੀਆਂ ਨੂੰ ਅੱਜ ਪੁਲਿਸ ਰੀਮਾਂਡ ਖ਼ਤਮ ਹੋਣ ਤੋਂ ਬਾਅਦ ਸੁਰੱਖਿਆ ਦੇ ਮੱਦੇਨਜ਼ਰ ਵੀਡੀਓ ਕਾਨਫ਼ਰੰਸ ਰਾਹੀਂ ਡਿਊਟੀ ਮਜਿਸਟਰੇਟ ਗੁਰਪਿੰਦਰ […]
