ਮੁਕਤਸਰ ਸਾਹਿਬ ਦੇ ਪਿੰਡ ਕਟਿਆਂਵਾਲੀ ਵਿਖੇ ਗੁਰਬਾਣੀ ਪੋਥੀ ਦੀ ਬੇਅਦਬੀ ਕਰਕੇ ਗਲ਼ੀ ਵਿਚ ਸੁੱਟੇ ਜਾਣ ਦੀ ਘਟਨਾ ਉੱਤੇ ਪੰਥਕ ਤਾਲਮੇਲ ਸੰਗਠਨ ਨੇ ਭਾਰੀ ਰੋਸ ਜ਼ਾਹਰ ਕੀਤਾ ਹੈ। ਘਟਨਾ ਦਾ ਜਾਇਜ਼ਾ ਲੈਣ ਪੁੱਜੇ ਸੰਗਠਨ ਦੇ ਕਨਵੀਨਰ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ, ਪ੍ਰਿੰਸੀਪਲ ਰਘਬੀਰ ਸਿੰਘ, ਪ੍ਰਿੰਸੀਪਲ ਚਮਕੌਰ ਸਿੰਘ ਤਲਵੰਡੀ ਸਾਬੋ ਅਤੇ ਵਫਦ ਮੈਂਬਰਾਂ ਨੇ ਕਿਹਾ ਕਿ ਚੋਣ ਕਮਿਸ਼ਨ ਤੁਰੰਤ ਸਖਤ ਕਾਰਵਾਈ ਕਰੇ। ਕਿਉਂਕਿ ਖਦਸ਼ਾ ਹੈ ਕਿ ਨਿਰੰਤਰ ਸਰਗਰਮ ਸਵਾਰਥੀ ਤੇ ਸ਼ਰਾਰਤੀ ਸ਼ਕਤੀ ਚੋਣਾਂ ਦੌਰਾਨ ਵੀ ਅਜਿਹੀਆਂ ਹੋਰ ਘਟਨਾਵਾਂ ਨੂੰ ਜਨਮ ਦੇ ਸਕਦੀ ਹੈ।
ਫਾਜ਼ਿਲਕਾ ਦੇ ਸਰਹੱਦੀ ਪਿੰਡ ਹਸਤ ਕਲਾਂ ਵਿੱਚ ਇੱਕ ਨੌਜਵਾਨ ਗੁਰਦੁਆਰਾ ਸਾਹਿਬ ਦੇ ਤਾਲੇ ਤੋੜ ਕੇ ਅੰਦਰ ਦਾਖ਼ਲ ਹੋ ਗਿਆ ਅਤੇ ਉੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਤਰਿਆਂ ਨੂੰ ਫਾੜ ਦਿੱਤਾ। ਪੁਲਿਸ ਨੇ ਇਸ ਮਾਮਲੇ ਦੀ ਮੁੱਢਲੀ ਜਾਂਚ ਤੋਂ ਬਾਅਦ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗੁਰਦੁਆਰਾ ਸਾਹਿਬ ਦੇ ਗ੍ਰੰਥੀ ਮੱਖਣ ਸਿੰਘ ਵਾਸੀ ਪਿੰਡ ਚਾਂਦਮਾਰੀ ਨੇ ਦੱਸਿਆ ਕਿ ਉਹ ਲਗਭਗ 20 ਵਰ੍ਹਿਆਂ ਤੋਂ ਮੁੱਖ ਗ੍ਰੰਥੀ ਵਜੋਂ ਸੇਵਾਵਾਂ ਨਿਭਾਅ ਰਹੇ ਹਨ। ਉਹ ਸ਼ਾਮ ਸਮੇਂ ਰਹਿਰਾਸ ਦੇ ਪਾਠ ਮਗਰੋਂ ਗੁਰੂ ਗ੍ਰੰਥ ਸਾਹਿਬ ਦਾ ਸੁੱਖ ਆਸਨ ਕਰ ਕੇ ਨੇੜੇ ਹੀ ਇੱਕ ਦੋਧੀ ਦੇ ਘਰ ਤੋਂ ਦੁੱਧ ਲੈਣ ਲਈ ਚਲਾ ਗਿਆ। ਕਿਸੇ ਨੇ ਫੋਨ ’ਤੇ ਦੱਸਿਆ ਕਿ ਪਿੰਡ ਦੇ ਹੀ ਇੱਕ ਨੌਜਵਾਨ ਮਨੋਹਰ ਸਿੰਘ ਨੇ ਗੁਰਦੁਆਰੇ ਦੇ ਤਾਲੇ ਤੋੜ ਕੇ ਗੁਰੂ ਗ੍ਰੰਥ ਸਾਹਿਬ ਵਿੱਚੋਂ ਕੁਝ ਪਤਰੇ ਫਾੜ ਦਿੱਤੇ ਹਨ।
ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਅਤੇ ਕੋਰ ਕਮੇਟੀ ਨੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਉਹ ਗੁਰਦੁਆਰਿਆਂ ਦੀ ਪੱਕੀ ਪਹਿਰੇਦਾਰੀ ਇਸ ਢੰਗ ਨਾਲ ਕਰਨ ਕਿ ਉਹ ਇਕ ਪਵਿੱਤਰ ਮਰਯਾਦਾ ਤੇ ਸੇਵਾ ਦਾ ਜ਼ਰੂਰੀ ਅੰਗ ਹੀ ਬਣ ਜਾਵੇ। ਕਿਉਂਕਿ ਗੁਰੂ ਗ੍ਰੰਥ ਤੇ ਗੁਰੂ ਪੰਥ ਦੇ ਦੋਖੀ ਡੂੰਘੀ ਸਾਜਿਸ਼ ਤਹਿਤ ਇਹ ਪਾਪ ਕੁਕਰਮ ਕਰਨ ਲਈ ਬਜ਼ਿਦ ਹਨ। ਪਿਛਲੀਆਂ ਵਾਪਰੀਆਂ ਘਟਨਾਵਾਂ ਤੋਂ ਜਗ-ਜ਼ਾਹਰ ਹੋ ਚੁੱਕਾ ਹੈ ਕਿ ਸਰਕਾਰਾਂ ਦਾ ਧਰਮਾਂ ਦੇ ਨਾਲ ਕੋਈ ਸਰੋਕਾਰ ਨਹੀਂ ਹੁੰਦਾ ਬਲਕਿ ਧਰਮਾਂ ਦੀ ਆੜ ਵਿਚ ਵਪਾਰ ਹੁੰਦਾ ਹੈ।
ਨਾਰਥ ਅਮਰੀਕਨ ਪੰਜਾਬੀ ਐਸੋਸੀਏਸ਼ਨ (ਨਾਪਾ) ਨੇ ਯੂਨੀਅਨ ਸਿਟੀ ਕੈਲੀਫੋਰਨੀਆ ਵਿਖੇ ਸੁਖਮਨੀ ਸਾਹਿਬ ਦੇ ਗੁਟਕੇ ਦੀ ਬੇਅਦਬੀ ਦੀ ਕਾਰਵਾਈ ਦੀ ਸਖ਼ਤ ਨਿੰਦਾ ਕੀਤੀ ਹੈ। ਨਾਪਾ ਦੇ ਕਾਰਜਕਾਰੀ ਡਾਇਰੈਕਟਰ ਸ. ਸਤਨਾਮ ਸਿੰਘ ਚਾਹਲ ਨੇ ਕਿਹਾ ਹੈ ਕਿ ਦੋਸ਼ੀਆਂ ਖਿਲਾਫ ਸਿੱਖ ਭਾਈਚਾਰਾ ਬਹੁਤ ਗੁੱਸੇ ਵਿੱਚ ਹੈ। ਇਸੇ ਕਾਰਨ ਕਈ ਦਰਜ਼ਨ ਸਿੱਖਾਂ ਨੇ ਇਕੱਠੇ ਹੋ ਕੇ ਗੁਰੁ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖਿਲਾਫ ਆਪਣੇ ਗੁੱਸੇ ਦਾ ਪ੍ਰਗਟਾਵਾ ਕੀਤਾ ਹੈ।
ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਲਈ ਜ਼ਿੰਮੇਵਾਰ ਬਲਵਿੰਦਰ ਕੌਰ ਘਵੱਦੀ ਦਾ ਕਤਲ ਕਰਨ ਦੇ 'ਦੋਸ਼' ਵਿਚ ਗ੍ਰਿਫਤਾਰ ਕੀਤੇ ਨੌਜਵਾਨਾਂ ਵਿਚੋਂ ਤਿੰਨ ਨੂੰ ਅੱਜ ਜੁਡੀਸ਼ੀਅਲ ਮੈਜੀਸਟ੍ਰੇਟ ਲਵਜਿੰਦਰ ਕੌਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿਥੇ ਉਨ੍ਹਾਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿਚ ਜੇਲ੍ਹ ਭੇਜ ਦਿੱਤਾ ਗਿਆ।
ਮਿਲੀਆਂ ਰਿਪੋਰਟਾਂ ਮੁਤਾਬਕ ਘਵੱਦੀ ਦੀ ਰਹਿਣ ਵਾਲੀ ਬਲਜਿੰਦਰ ਕੌਰ ਨੂੰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੇ ਦੋਸ਼ ਵਿਚ ਮਾਰਨ ਵਾਲੇ ਨੌਜਵਾਨਾਂ 'ਤੇ ਪੁਲਿਸ ਨੇ ਗ਼ੈਰ ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਲਾ ਦਿੱਤਾ ਹੈ। ਪੁਲਿਸ ਨੇ ਤਿੰਨ ਹੋਰ ਸਿੱਖਾਂ, ਹਰਬੰਸ ਸਿੰਘ ਕੱਲੇ ਮਾਜਰਾ (ਨਾਭਾ), ਗੁਰਵਿੰਦਰ ਸਿੰਘ ਅਤੇ ਜਗਜੀਤ ਸਿੰਘ ਪਿੰਡ ਹਰੀਕੇ, ਜ਼ਿਲ੍ਹਾ ਸੰਗਰੂਰ ਨੂੰ ਵੀ ਇਸ ਕੇਸ ਵਿਚ ਗ੍ਰਿਫਤਾਰ ਕੀਤਾ ਹੈ।
ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ () ਦੇ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਇਹ ਮੰਗ ਕੀਤੀ ਹੈ ਕਿ ਕੁਰਾਨ ਸ਼ਰੀਫ ਦੀ ਬੇਅਦਬੀ ਵਿਚ ਸ਼ਾਮਲ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਅਹੁਦੇਦਾਰਾਂ ਤੋਂ ਪ੍ਰਾਪਤ ਜਾਣਕਾਰੀ ਨੂੰ ਪੁਲਿਸ ਨੇ ਕਿਸੇ ਸਾਜਿਸ਼ ਤਹਿਤ ਦਬਾ ਲਿਆ ਹੈ।
ਭਾਈ ਧਿਆਨ ਸਿੰਘ ਮੰਡ, ਭਾਈ ਅਮਰੀਕ ਸਿੰਘ ਅਜਨਾਲਾ, ਭਾਈ ਬਲਜੀਤ ਸਿੰਘ ਦਾਦੂਵਾਲ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਾਰਜਕਾਰੀ ਜਥੇਦਾਰਾਂ ਭਾਈ ਧਿਆਨ ਸਿੰਘ ਮੰਡ, ਭਾਈ ਬਲਜੀਤ ਸਿੰਘ ਦਾਦੂਵਾਲ ਅਤੇ ਭਾਈ ਅਮਰੀਕ ਸਿੰਘ ਅਜਨਾਲਾ ਨੇ ਬਹਿਬਲ ਕਲਾਂ (ਫ਼ਰੀਦਕੋਟ) ਭਗਤਾ ਭਾਈ (ਬਠਿੰਡਾ) ਅਤੇ ਹੋਰ ਥਾਵਾਂ ’ਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਲਈ ਬਾਦਲ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਹਕੂਮਤ ਦੀਆਂ ਵੱਡੀਆਂ ਰੁਕਾਵਟਾਂ ਤੇ ਰੋਕਾਂ ਦੇ ਬਾਵਜੂਦ ਪੰਥਕ ਧਿਰਾਂ ਭਗਤਾ ਭਾਈ (ਬਠਿੰਡਾ) ਵਿਖੇ ਰੋਸ ਮਾਰਚ ਕੱਢਣ ਵਿੱਚ ਸਫ਼ਲ ਰਹੀਆਂ ਹਨ।
ਬੇਅਦਬੀ ਕਾਂਡ ਦੇ ਸਬੰਧ ’ਚ ਪੰਥਦਰਦੀਆਂ ਵੱਲੋਂ ਭਗਤਾ ਭਾਈਕਾ ਤੋਂ ਲੈ ਕੇ ਬਰਗਾੜੀ ਤੱਕ ਕੱਢੇ ਜਾਣ ਵਾਲੇ ਰੋਸ ਮਾਰਚ ਨੂੰ ਨਾਕਾਮ ਕਰਨ ਲਈ ਜ਼ਿਲ੍ਹਾ ਫਰੀਦਕੋਟ, ਜ਼ਿਲ੍ਹਾ ਬਠਿੰਡਾ, ਜ਼ਿਲ੍ਹਾ ਮੋਗਾ ਸਮੇਤ ਹੋਰਨਾਂ ਜ਼ਿਿਲ੍ਹਆਂ ਦੀ ਪੁਲਿਸ ਦਾ ਜਮਾਵੜਾ ਇਸ ਤਰ੍ਹਾਂ ਦਿਖਾਈ ਦੇ ਰਿਹਾ ਸੀ ਕਿ ਜਿਵੇਂ ਪਾਕਿਸਤਾਨ ਦੇ ਘੁਸਪੈਠੀਏ ਭਾਰਤ ’ਚ ਦਾਖ਼ਲ ਹੋ ਗਏ ਹੋਣ।
ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਜਸਟਿਸ ਜ਼ੋਰਾ ਸਿੰਘ (ਸੇਵਾ ਮੁਕਤ), ਜਿਨ੍ਹਾਂ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾਵਾਂ ਤੋਂ ਬਾਅਦ ਸਿੱਖ ਸੰਗਤਾਂ 'ਤੇ ਬਹਿਬਲ ਕਲਾਂ ਵਿਖੇ ਹੋਈ ਪੁਲਿਸ ਫਾਇਰਿੰਗ ਦੀ ਜਾਂਚ ਰਿਪੋਰਟ ਤਿਆਰ ਕੀਤੀ ਸੀ, ਨੇ ਹੁਣ ਸਰਕਾਰ ਕੋਲੋਂ ਸੁਰੱਖਿਆ ਛਤਰੀ ਦੀ ਮੰਗ ਕੀਤੀ ਹੈ।
« Previous Page — Next Page »