ਪੰਜਾਬ ਦੀਆਂ ਦੋ ਪ੍ਰਮੁੱਖ ਸਿਆਸੀ ਪਾਰਟੀਆਂ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੇ ਅੱਧੀ ਦਰਜਨ ਤੋਂ ਵੱਧ ਵਿਧਾਇਕ ਅਸਤੀਫ਼ੇ ਦੇਣ ਦੇ ਰੌਂਅ ਵਿੱਚ ਹਨ ਪਰ ਜ਼ਿਮਨੀ ਚੋਣ ਦੇ ਡਰੋਂ ਇਨ੍ਹਾਂ ਵਿਧਾਇਕਾਂ ਵੱਲੋਂ ਅਸਤੀਫ਼ੇ ਦੇਣ ਦੇ ਮਾਮਲੇ ਨੂੰ ਟਾਲਿਆ ਜਾ ਰਿਹਾ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਉਪ ਮੁਖ ਮੰਤਰੀ ਸੁਖਬੀਰ ਬਾਦਲ ਵੱਲੋਂ ਨੇ ਪਾਰਟੀ ਦੇ ਜਲੰਧਰ ਛਾਉਣੀ ਤੋਂ ਵਿਧਾਇਕ ਪ੍ਰਗਟ ਸਿੰਘ ਅਤੇ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਨੂੰ ਪਾਰਟੀ ਤੋਂ ਮੁਅੱਤਲ ਕਰਨ ਦਾ ਫ਼ੈਸਲਾ ਕੀਤਾ ਹੈ। ਸੁਖਬੀਰ ਬਾਦਲ ਜੋ ਅੱਜ ਸਾਰਾ ਦਿਨ ਨਵਜੋਤ ਸਿੱਧੂ ਵੱਲੋਂ ਭਾਜਪਾ ਛੱਡਣ ਤੋਂ ਬਾਅਦ ਪੈਦਾ ਹੋਈ ਸਥਿਤੀ 'ਤੇ ਪਾਰਟੀ ਦੇ ਵੱਖ-ਵੱਖ ਆਗੂਆਂ ਨਾਲ ਵਿਚਾਰ ਵਟਾਂਦਰਾ ਕਰਦੇ ਰਹੇ ਨੂੰ ਪਾਰਟੀ ਦੇ ਬਹੁਤੇ ਸੀਨੀਅਰ ਆਗੂਆਂ ਵੱਲੋਂ ਜ਼ੋਰ ਦਿੱਤਾ ਗਿਆ ਕਿ ਪਾਰਟੀ ਵਿਚ ਅਨੁਸ਼ਾਸਨਹੀਣਤਾ ਦੀ ਕਿਸੇ ਵੀ ਕਾਰਵਾਈ ਨੂੰ ਬਰਦਾਸ਼ਤ ਨਾ ਕੀਤਾ ਜਾਵੇ।