ਪੰਜਾਬ ਵਿੱਚ ਵਿਧਾਨ ਸਭਾ ਦੀਆਂ ਚੋਣਾਂ ਲਈ ਪਿੜ ਸਜ ਚੁੱਕਿਆ ਹੈ। ਸਾਰੀਆਂ ਪਾਰਟੀਆਂ ਨੇ ਜਿੱਥੇ ਆਪਣੀਆਂ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਹਨ ਉੱਥੇ ਹੀ ਸਿਆਸਤ ਵਿੱਚ ਦਿਲਚਸਪੀ ਰੱਖਣ ਵਾਲੇ ਵਿਅਕਤੀ ਇਹਨਾਂ ਦੀਆਂ ਗਤੀਵਿਧੀਆਂ ਅਤੇ ਬਿਆਨਾਂ ਉੱਤੇ ਤਿੱਖੀ ਨਜ਼ਰ ਰੱਖ ਰਹੇ ਹਨ। ਚਾਹੁੰਦਿਆਂ ਨਾ ਚਾਹੁੰਦਿਆਂ ਵੀ ਪੰਜਾਬ ਦੀਆਂ ਰਾਜਨੀਤਕ ਪਾਰਟੀਆਂ ਵੱਲੋਂ ਸੂਬੇ ਦੀ ਮਾੜੀ ਵਿੱਤੀ ਹਾਲਤ, ਕਰਜਾ, ਖੇਤੀ ਬਾੜੀ, ਬੇਰੁਜ਼ਗਾਰੀ ਅਤੇ ਹੋਰ ਮਸਲਿਆਂ ਬਾਰੇ ਚਰਚਾ ਕੀਤੀ ਜਾ ਰਹੀ ਹੈ