ਪਾਕਿਸਤਾਨ ਨੇ ਭਾਰਤੀ ਜਾਸੂਸ ਕੁਲਭੂਸ਼ਣ ਜਾਧਵ (47) ਦੀ ਪਤਨੀ ਅਤੇ ਮਾਤਾ ਨੂੰ ਇਸਲਾਮਾਬਾਦ ਦੌਰੇ ਲਈ ਕੱਲ੍ਹ (20 ਦਸੰਬਰ) ਵੀਜ਼ਾ ਜਾਰੀ ਕਰ ਦਿੱਤਾ ਹੈ। ਵਿਦੇਸ਼ ਦਫ਼ਤਰ ਦੇ ਤਰਜਮਾਨ ਮੁਹੰਮਦ ਫ਼ੈਸਲ ਨੇ ਟਵੀਟ ਕਰਕੇ ਦੱਸਿਆ, "ਦਿੱਲੀ ’ਚ ਪਾਕਿਸਤਾਨੀ ਹਾਈ ਕਮਿਸ਼ਨ ਨੇ ਕਮਾਂਡਰ ਜਾਧਵ ਨਾਲ ਮੁਲਾਕਾਤ ਲਈ ਉਸ ਦੀ ਮਾਂ ਅਤੇ ਪਤਨੀ ਨੂੰ ਅੱਜ (20 ਦਸੰਬਰ) ਇਸਲਾਮਾਬਾਦ ਲਈ ਵੀਜ਼ੇ ਜਾਰੀ ਕਰ ਦਿੱਤੇ ਹਨ।"
ਭਾਰਤੀ ਏਜੰਸੀਆਂ ਵਲੋਂ ਜ਼ੋਰ ਪਾਏ ਜਾਣ ਦੇ ਬਾਵਜੂਦ ਇੰਟਰਪੋਲ ਨੇ ਇਸਲਾਮਕ ਪ੍ਰਚਾਰਕ ਜ਼ਾਕਿਰ ਨਾਇਕ ਵਿਰੁੱਧ 'ਰੈਡ ਕਾਰਨਰ ਨੋਟਿਸ' ਜਾਰੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਇੰਟਰਪੋਲ ਦੇ ਇਸ ਫੈਸਲੇ ਤੋਂ ਬਾਅਦ ਜ਼ਾਕਿਰ ਨਾਇਕ ਨੇ ਖੁਸ਼ੀ ਜ਼ਾਹਰ ਕਰਦੇ ਹੋਏ ਕਿਹਾ ਕਿ ਵੱਧ ਖੁਸ਼ੀ ਹੁੰਦੀ ਜੇ ਭਾਰਤ ਏਜੰਸੀਆਂ ਮੈਨੂੰ ਦੋਸ਼ਾਂ ਤੋਂ ਮੁਕਤ ਕਰ ਦਿੰਦੀਆਂ।
ਕਸ਼ਮੀਰ 'ਚ ਅਜ਼ਾਦੀ ਪਸੰਦ ਜਥੇਬੰਦੀਆਂ ਅਤੇ ਆਗੂਆਂ ਨੇ ਘਾਟੀ 'ਚ ਗੁੱਤਾਂ ਕੱਟਣ ਦੀਆਂ ਘਟਨਾਵਾਂ ਪਿੱਛੇ ਭਾਰਤੀ ਖੁਫੀਆ ਏਜੰਸੀਆਂ ਦਾ ਹੱਥ ਹੋਣ ਦਾ ਦਾਅਵਾ ਕੀਤਾ ਹੈ। ਲਸ਼ਕਰ-ਏ-ਤਾਇਬਾ ਵਲੋਂ ਜਾਰੀ ਲਗਭਗ 3 ਮਿੰਟ ਦੇ ਵੀਡੀਓ ਸੁਨੇਹੇ 'ਚ, ਇਸ ਦੇ ਪਿੱਛੇ ਭਾਰਤੀ ਖ਼ੁਫ਼ੀਆ ਏਜੰਸੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ।
ਜੰਮੂ ਕਸ਼ਮੀਰ ਦੇ ਜ਼ਿਲ੍ਹਾ ਬਾਂਦੀਪੋਰਾ ਵਿੱਚ ਬੁੱਧਵਾਰ ਦੀ ਰਾਤ ਅਣਪਛਾਤੇ ਹਮਲਾਵਰਾਂ ਨੇ ਭਾਰਤੀ ਬੀਐਸਐਫ ਦੇ ਮੁਲਾਜ਼ਮ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਜੰਮੂ ਕਸ਼ਮੀਰ ਪੁਲਿਸ ਨੇ ਇਸ ਹਮਲੇ ਲਈ ਲਸ਼ਕਰ-ਏ-ਤੋਇਬਾ ਨੂੰ ਜ਼ਿੰਮੇਵਾਰ ਦੱਸਿਆ ਹੈ।
ਹਾਲੇ ਪਿਛਲੇ ਹਫਤੇ ਹੀ ਪੰਜਾਬ ਪੁਲਿਸ ਨੇ ਦੋ ਸਿੱਖਾਂ ਨੂੰ ਨਵਾਂਸ਼ਹਿਰ ਅਤੇ ਜਗਰਾਉਂ ਤੋਂ ਉਨ੍ਹਾਂ ਦੇ ਘਰੋਂ ਗ੍ਰਿਫਤਾਰ ਕੀਤਾ ਸੀ। ਗ੍ਰਿਫਤਾਰ ਸਿੱਖਾਂ ਵਿਚ ਇਕ ਭਾਈ ਮਨਦੀਪ ਸਿੰਘ, ਜੋ ਕਿ ਪਿੰਡ ਚੱਕ ਕਲਾਂ ਲੁਧਿਆਣਾ ਦੇ ਰਹਿਣ ਵਾਲੇ ਹਨ, ਹਾਲ ਹੀ ਵਿਚ ਕੈਨੇਡਾ ਤੋਂ ਵਾਪਸ ਆਏ ਸਨ।