Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Indian Armed Forces

Indian Armed Forces

ਭਾਰਤੀ ਹਵਾਈ ਫੌਜ ਦੇ ਇਕ ਮਿਗ–21 ਲੜਾਕੂ ਜਹਾਜ਼ ਦੇ ਰਾਜਸਥਾਨ ਵਿਚ ਪੰਛੀ ਵੱਜਣ ਨਾਲ ਡਿੱਗ ਜਾਣ ਦੀਆਂ ਖਬਰਾਂ ਹਨ। ਜਾਣਕਾਰੀ ਮੁਤਾਬਕ ਇਹ ਜਹਾਜ਼ ਬੀਕਾਨੇਰ ਦੇ ਨਲ ਹਵਾਈ ਅੱਡੇ ਤੋਂ ਉੱਡਿਆ ਹੀ ਕਿ ਇਕ ਪੰਛੀ ਵੱਜ ਜਾਣ ਕਾਰਨ ਇਹ ਜਹਾਜ਼ ਜ਼ਮੀਨ ਉੱਤੇ ਡਿੱਗ ਪਿਆ ਤੇ ਤਬਾਹ ਹੋ ਗਿਆ।

ਚੰਡੀਗੜ੍ਹ: ਮਨੀਪੁਰ ਵਿਚ ਭਾਰਤੀ ਸੁਰੱਖਿਆ ਦਸਤਿਆਂ ਵਲੋਂ ਕੀਤੇ ਗਏ ਝੂਠੇ ਮੁਕਾਬਲਿਆਂ ਦੀ ਭਾਰਤੀ ਸੁਪਰੀਮ ਕੋਰਟ ਦੇ ਹੁਕਮਾਂ ਨਾਲ ਜਾਂਚ ਕਰ ਰਹੀ ਭਾਰਤ ਦੀ ਕੇਂਦਰੀ ਜਾਂਚ ਅਜੈਂਸੀ ਸੀਬੀਆਈ ਨੇ ਪਹਿਲੀ ਵਾਰ ਇਹਨਾਂ ਮਾਮਲਿਆਂ ਸਬੰਧੀ ਇਕ ਫੌਜੀ ਅਫਸਰ ਨੂੰ ਨਾਮਜ਼ਦ ਕੀਤਾ ਹੈ। ਭਾਰਤੀ ਫੌਜ ਦੀ ਅਸਾਮ ਰਾਈਫਲ ਇਕਾਈ ਦੇ ਮੇਜਰ ਵਿਜੇ ਬਲਹਾਰਾ ਖਿਲਾਫ 2009 ਵਿਚ ਇੰਫਾਲ ਦੇ ਇਕ […]

ਬਰਤਾਨੀਆ ਵਿੱਚ ਖਾਲਿਸਤਾਨ ਸਮਰਥਕ ਸਿੱਖ ਜਥੇਬੰਦੀਆਂ ਦੇ ਸਾਂਝੇ ਸੰਗਠਨ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ.ਕੇ. ਦੀ ਮੀਟਿੰਗ ਗਰਦਵਾਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਬ੍ਰਮਿੰਘਮ ਵਿਖੇ ਹੋਈ। ਜਿਸ ਵਿੱਚ ਅਨਿਲ ਕੌਲ (ਭਾਰਤ ਦਾ ਰੱਖਿਆ ਮਾਹਰ) ਖਿਲਾਫ ਕਾਰਵਾਈ ਕਰਨ ਦਾ ਫੈਸਲਾ ਕੀਤਾ ਗਿਆ। ਸਭ ਤੋਂ ਪਹਿਲਾਂ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਕਾਬਲ ਵਕੀਲਾਂ ਦੁਆਰਾ ਰਿੱਟ ਪਟੀਸ਼ਨ ਦਾਇਰ ਕੀਤੀ ਜਾਵੇਗੀ ਅਤੇ ਉਪਰੰਤ ਸੰਯੁਕਤ ਰਾਸ਼ਟਰ ਤੱਕ ਪਹੁੰਚ ਕਰਕੇ ਪੰਜਾਬ ਵਿੱਚ ਹਜ਼ਾਰਾਂ ਸਿੱਖਾਂ ਦੇ ਕਤਲਾਂ ਦੇ ਦੋਸ਼ੀ ਪੁਲਿਸੀਆਂ ਅਤੇ ਜ਼ਿੰਮੇਵਾਰ ਸਿਆਸੀ ਆਗੂਆਂ ਖਿਲਾਫ ਅਵਾਜ਼ ਬੁਲੰਦ ਕੀਤੀ ਜਾਵੇਗੀ। ਇਸ ਵਾਸਤੇ ਅਨਿਲ ਕੌਲ ਵਲੋਂ ਜਨਤਕ ਤੌਰ 'ਤੇ ਕੀਤੇ ਇਕਬਾਲ ਨੂੰ ਅਧਾਰ ਬਣਾ ਕੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਵਲੋਂ ਸਖਤ ਮਿਹਨਤ ਨਾਲ ਤਿਆਰ ਕੀਤੇ ਦਸਤਾਵੇਜ਼ ਅਤੇ ਹੋਰ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੇ ਹੋਰ ਸਬੂਤ ਨਾਲ ਲਗਾਏ ਜਾਣਗੇ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।