Tag Archive "indian-army-attack-on-darbar-sahib"

ਜੂਨ 84 ਦੇ ਹਮਲੇ ਵੇਲੇ ਬਰਤਾਨੀਆ ਦੀ ਭੂਮਿਕਾ ਨੂੰ ਉਜਾਗਰ ਕਰਨ ਲਈ ਯਤਨ ਕਰਾਂਗੇ: ਤਨਮਨਜੀਤ ਸਿੰਘ ਢੇਸੀ

ਯੂ.ਕੇ. ਦੀ ਸੰਸਦ ਦੇ ਪਹਿਲੇ ਸਿੱਖ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਆਖਿਆ ਕਿ ਜੂਨ 1984 'ਚ ਭਾਰਤੀ ਫੌਜ ਦੇ ਦਰਬਾਰ ਸਾਹਿਬ 'ਤੇ ਹਮਲੇ ਵੇਲੇ ਬਰਤਾਨੀਆ ਸਰਕਾਰ ਦੀ ਕੀ ਭੂਮਿਕਾ ਸੀ, ਨੂੰ ਉਜਾਗਰ ਕਰਨ ਲਈ ਯਤਨ ਜਾਰੀ ਹਨ। ਉਹ ਬੁੱਧਵਾਰ (26 ਜੁਲਾਈ) ਸ਼ੁਕਰਾਨੇ ਵਜੋਂ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਲਈ ਆਏ ਸਨ। ਸ. ਢੇਸੀ ਨੇ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਅਤੇ ਕੀਰਤਨ ਸੁਣਨ ਤੋਂ ਬਾਅਦ ਜੋੜਾ ਘਰ ਅਤੇ ਲੰਗਰ ਘਰ ਵਿੱਚ ਸੇਵਾ ਵੀ ਕੀਤੀ।

ਕੇਂਦਰ ਨੂੰ ਸਿੱਖ ਰੈਫਰੈਂਸ ਲਾਇਬ੍ਰੇਰੀ ਦਾ ਸਮਾਨ ਵਾਪਸ ਕਰਨ ਤੋਂ ਡਰਨਾ ਨਹੀਂ ਚਾਹੀਦਾ: ਪ੍ਰੋ: ਬਡੂੰਗਰ

ਗੁਰਦੁਆਰਾ ਫਤਹਿਗੜ੍ਹ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਆਪਣੇ ਬੱਚਿਆਂ ਅਤੇ ਨੌਜੁਆਨਾਂ ਨੂੰ ਨੈਤਿਕ ਅਤੇ ਧਾਰਮਿਕ ਸਿੱਖਿਆ ਨਾਲ ਜੋੜਨਾ ਸਿੱਖ ਸੰਸਥਾਵਾਂ, ਵਿਦਿਅਕ ਅਦਾਰਿਆਂ ਅਤੇ ਮਾਪਿਆਂ ਦੀ ਵੱਡੀ ਜ਼ਿੰਮੇਵਾਰੀ ਹੈ।

ਜੂਨ 1984 ਦਾ ਘੱਲੂਘਾਰਾ: ਫੌਜੀ ਹਮਲੇ ਲਈ ਸ਼ਹੀਦੀ ਪੁਰਬ ਵਾਲਾ ਦਿਹਾੜਾ ਹੀ ਕਿਉਂ ਚੁਣਿਆ ਗਿਆ?

ਫੌਜ ਵੱਲੋਂ "ਬਲਿਊ ਸਟਾਰ" ਦੇ ਨਾਂ ਹੇਠ ਸਾਕਾ ਵਰਤਾਉਣ ਲਈ ਚੁਣੇ ਗਏ ਦਿਨ ਬਾਰੇ ਅੱਜ ਤੱਕ ਕੋਈ ਤਸੱਲੀ ਬਖ਼ਸ਼ ਸਰਕਾਰੀ ਬਿਆਨ ਸਾਹਮਣੇ ਨਹੀਂ ਆਇਆ। 3 ਜੂਨ 1984 ਨੂੰ ਗੁਰੂ ਅਰਜਨ ਪਾਤਸ਼ਾਹ ਦਾ ਸ਼ਹੀਦੀ ਪੁਰਬ ਸੀ ਇਹ ਦਿਹਾੜਾ ਮਨਾਉਣ ਖ਼ਾਤਰ ਹਜ਼ਾਰਾਂ ਦੀ ਤਾਦਾਦ ਵਿੱਚ ਸੰਗਤਾਂ ਦਰਬਾਰ ਸਾਹਿਬ ਇਕੱਠੀਆਂ ਹੁੰਦੀਆਂ ਆਈਆਂ ਸਨ ਤੇ 3 ਜੂਨ ’84 ਨੂੰ ਵੀ ਆਈਆਂ। ਜਿਨ੍ਹਾਂ ’ਚੋਂ ਵਧੇਰੇ ਗਿਣਤੀ ਵਿੱਚ ਦੂਰ-ਦੁਰਾਡਿਓਂ ਆਉਣ ਵਾਲੀਆਂ ਸੰਗਤਾਂ ਹੁੰਦੀਆਂ ਸਨ ਤੇ ਉਹ ਰਾਤ ਵੀ ਦਰਬਾਰ ਸਾਹਿਬ ਵਿੱਚ ਹੀ ਬਿਤਾਉਂਦੀਆਂ ਆਈਆਂ ਸਨ।