ਯੂ.ਕੇ. ਦੀ ਸੰਸਦ ਦੇ ਪਹਿਲੇ ਸਿੱਖ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਆਖਿਆ ਕਿ ਜੂਨ 1984 'ਚ ਭਾਰਤੀ ਫੌਜ ਦੇ ਦਰਬਾਰ ਸਾਹਿਬ 'ਤੇ ਹਮਲੇ ਵੇਲੇ ਬਰਤਾਨੀਆ ਸਰਕਾਰ ਦੀ ਕੀ ਭੂਮਿਕਾ ਸੀ, ਨੂੰ ਉਜਾਗਰ ਕਰਨ ਲਈ ਯਤਨ ਜਾਰੀ ਹਨ। ਉਹ ਬੁੱਧਵਾਰ (26 ਜੁਲਾਈ) ਸ਼ੁਕਰਾਨੇ ਵਜੋਂ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਲਈ ਆਏ ਸਨ। ਸ. ਢੇਸੀ ਨੇ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਅਤੇ ਕੀਰਤਨ ਸੁਣਨ ਤੋਂ ਬਾਅਦ ਜੋੜਾ ਘਰ ਅਤੇ ਲੰਗਰ ਘਰ ਵਿੱਚ ਸੇਵਾ ਵੀ ਕੀਤੀ।