ਜੰਮੂ ਕਸ਼ਮੀਰ ਦੀ ਸਰਹੱਦ ਨੇੜੇ ਡਰੋਨ ਸਰਗਰਮੀ ਵੇਖੀ ਗਈ

ਜੰਮੂ ਅਤੇ ਕਸ਼ਮੀਰ ਦੇ ਸਾਂਭਾ ਖੇਤਰ ਵਿੱਚ ਇੰਡੀਆ ਪਾਕਿਸਤਾਨ ਸਰਹੱਦ ਨੇੜੇ ਸ਼ੱਕੀ ਪਾਕਿਸਤਾਨੀ ਡਰੋਨ ਦੀ ਹਰਕਤ ਤੋਂ ਬਾਅਦ ਇੰਡੀਆ ਦੀ ਬਾਰਡਰ ਸਕਿਉਰਟੀ ਫੋਰਸ (ਬੀ. ਐੱਸ. ਐੱਫ) ਵੱਲੋਂ ਲੰਘੇ ਦਿਨ ਐਤਵਾਰ (੨੮ ਸਤੰਬਰ) ਨੂੰ ਖਾਸ ਤਲਾਸ਼ੀ ਮੁਹਿੰਮ ਸ਼ੁਰੂ ਕੀਤੇ ਜਾਣ ਦੀਆਂ ਖਬਰਾਂ ਨਸ਼ਰ ਹੋਈਆਂ ਹਨ।
ਭਾਰਤੀ ਫੌਜੀਆਂ ਤੋਂ ਤੰਗ ਹੋਏ ਧਰਨਾ ਦੇ ਰਹੇ ਪੰਜਾਬ ਦੇ ਕਿਸਾਨਾਂ ਖਿਲਾਫ ਦਰਜ ਹੋਇਆ ਪਰਚਾ

ਤਰਨਤਾਰਨ: ਪੰਜਾਬ ਦੇ ਸਰਹੱਦੀ ਖੇਤਰ ਵਿਚ ਕੰਡਿਆਲੀ ਤਾਰ ਤੋਂ ਪਾਰ ਜ਼ਮੀਨਾਂ ਵਿਚ ਖੇਤੀ ਕਰਨ ਲਈ ਕਿਸਾਨਾਂ ਨੂੰ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਤੇ ਸਰਹੱਦਾਂ ‘ਤੇ ਤੈਨਾਤ ਭਾਰਤੀ ਫੌਜ ਦੇ ਅਫਸਰਾਂ ਦਾ ਕਿਸਾਨਾਂ ਨਾਲ ਮਾੜਾ ਵਤੀਰਾ ਇਨ੍ਹਾਂ ਮੁਸ਼ਕਿਲਾਂ ਨੂੰ ਹੋਰ ਵਧਾ ਦਿੰਦਾ ਹੈ। ਅਜਿਹਾ ਹੀ ਇਕ ਮਾਮਲਾ ਠਾਣਾ ਖਾਲੜਾ ਅਧੀਨ ਪੈਂਦੇ ਪਿੰਡ ਡੱਲ ਵਿਚ […]
