ਜਥੇਦਾਰ ਜਗਤਾਰ ਸਿੰਘ ਹਵਾਰਾ ਦੀ ਪੇਰੋਲ ਦਾ ਮਸਲਾ: ਗੱਲ ਕਿੱਥੇ ਖੜ੍ਹੀ ਹੈ? ਭਾਈ ਨਰਾਇਣ ਸਿੰਘ ਚੌੜਾ ਨਾਲ ਖਾਸ ਗੱਲਬਾਤ

ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੀ ਪੇਰੋਲ ਦੇ ਮਾਮਲੇ ਵਿਚ ਪੰਥ ਸੇਵਕ ਭਾਈ ਨਰਾਇਣ ਸਿੰਘ ਚੌੜਾ ਨਾਲ ਖਾਸ ਗੱਲਬਾਤ ਸੁਣੋ ਜੀ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਹੋਵੇ ਅੰਤਰ-ਰਾਸ਼ਟਰੀ ਜਾਂਚ

ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਨਾਂਦੇੜ ਸਾਹਿਬ ਗੁਰਦੁਆਰਾ ਕਾਨੂੰਨ ਰੱਦ ਕਰਨ ਦਾ ਫ਼ੈਸਲਾ ਵਾਪਸ ਲਵੇ ਮਹਾਰਾਸ਼ਟਰ ਸਰਕਾਰ: ਗਲੋਬਲ ਸਿੱਖ ਕੌਂਸਲ

ਗਲੋਬਲ ਸਿੱਖ ਕੌਂਸਲ ਨੇ ਮਹਾਰਾਸ਼ਟਰ ਸਰਕਾਰ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕੀ ਮਾਮਲਿਆਂ ‘ਚ ਦਖਲਅੰਦਾਜ਼ੀ ਬੰਦ ਕਰਨ ਅਤੇ 1956 ਦਾ ਗੁਰਦੁਆਰਾ ਕਾਨੂੰਨ ਰੱਦ ਕਰਨ ਦਾ ਫ਼ੈਸਲਾ ਤੁਰੰਤ ਵਾਪਸ ਲੈਣ ਦੀ ਅਪੀਲ ਕੀਤੀ ਹੈ।
ਨਿਖਿਲ ਗੁਪਤਾ ਦੇ ਇਕਬਾਲੀਆ ਨਾਲ ‘ਰਾਅ’ ਦੀ ਵੱਡੀ ਸਾਜਿਸ਼ ਬੇਪਰਦ ਹੋਈ: ਪੰਚ ਪ੍ਰਧਾਨੀ ਜਥਾ

ਪੰਚ ਪ੍ਰਧਾਨੀ ਜਥੇ ਨੇ ਚੇਤਾਵਨੀ ਦਿੱਤੀ ਹੈ ਕਿ ਅਮਰੀਕਾ ਵਿੱਚ ਸਾਹਮਣੇ ਆਈ ਸਾਜ਼ਿਸ਼ ਦੀ ਤਰਜ਼ ‘ਤੇ ਹੁਣ ਭਾਰਤੀ ਏਜੰਸੀਆਂ ਪੰਜਾਬ ਵਿੱਚ ਵੀ ਸਿੱਖ ਸ਼ਖਸੀਅਤਾਂ, ਪੰਜਾਬ ਹਿਤੈਸ਼ੀਆਂ ਅਤੇ ਕਿਸਾਨ ਆਗੂਆਂ ਨੂੰ ਭਾੜੇ ਦੇ ਕਾਤਲਾਂ ਰਾਹੀਂ ਨਿਸ਼ਾਨਾ ਬਣਾ ਸਕਦੀਆਂ ਹਨ। ਜਥੇ ਮੁਤਾਬਕ ਪੰਜਾਬ ਵਿੱਚ ਜਾਣਬੁੱਝ ਕੇ ਅਫਰਾ-ਤਫਰੀ ਦਾ ਮਾਹੌਲ ਸਿਰਜਿਆ ਜਾ ਰਿਹਾ ਹੈ।
ਨਵ-ਨਿਯੁਕਤ ਅਮਰੀਕੀ ਰਾਜਦੂਤ ਦੱਖਣੀ ਏਸ਼ੀਆ ਵਿੱਚ ਸ਼ਾਂਤੀ ਅਤੇ ਝਗੜਿਆਂ ਦੇ ਨਿਰਵਾਣ ਲਈ ਪ੍ਰਭਾਵਸ਼ਾਲੀ ਕਦਮ ਚੁੱਕਣ – ਦਲ ਖ਼ਾਲਸਾ

ਦਲ ਖਾਲਸਾ ਨੇ ਭਾਰਤ ਵਿੱਚ ਨਵ-ਨਿਯੁਕਤ ਅਮਰੀਕੀ ਰਾਜਦੂਤ ਸਰਜੀਓ ਗੋਰ ਨੂੰ ਅਪੀਲ ਕੀਤੀ ਹੈ ਕਿ ਉਹ ਆਰਥਿਕ ਅਤੇ ਵਪਾਰਕ ਚਿੰਤਾਵਾਂ ਤੋਂ ਉੱਪਰ ਉੱਠ ਕੇ ਦੱਖਣੀ ਏਸ਼ੀਆ ਵਿੱਚ ਸ਼ਾਂਤੀ ਕਾਇਮ ਕਰਨ ਅਤੇ ਚੱਲ ਰਹੇ ਵਿਵਾਦਾਂ ਦੇ ਨਿਰਵਾਣ ਲਈ ਪ੍ਰਭਾਵਸ਼ਾਲੀ ਕਦਮ ਚੁੱਕਣ।
ਕੀ ਕੇਂਦਰ ਵਲੋਂ ਤਿਆਰ ਹੈ ਮੁੜ ਤੋਂ ਪੰਜਾਬ ਨੂੰ ਤੋੜਣ ਦਾ ਨਵਾਂ ਪਲੈਨ?

ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ ਹਿੱਸਿਆਂ ਨੂੰ ਅਲੱਗ ਕਰਕੇ ਉਨ੍ਹਾਂ ਨੂੰ ਜੰਮੂ ਨਾਲ ਮਿਲਾਉਣ ਬਾਰੇ ਵਿਚਾਰ ਕਰ ਰਹੀ ਹੈ। ਹਾਲਾਂਕਿ ਹੁਣ ਤੱਕ ਅਜਿਹਾ ਕੋਈ ਵੀ ਸਰਕਾਰੀ ਪ੍ਰਸਤਾਵ ਰਿਕਾਰਡ ‘ਤੇ ਨਹੀਂ ਆਇਆ, ਪਰ ਇਹ ਚਰਚਾ ਸਮੇਂ-ਸਮੇਂ ‘ਤੇ ਮੁੜ ਉੱਭਰਦੀ ਰਹਿੰਦੀ ਹੈ।
ਅਮਰੀਕਾ ਵਿੱਚ ਪਹਿਲੇ ਸਿੱਖ ਮੇਅਰ ਦੀ ਕਹਾਣੀ | ਸਵਰਨਜੀਤ ਸਿੰਘ ਖ਼ਾਲਸਾ ਨਾਲ ਖਾਸ ਗਲਬਾਤ।

ਇਸ ਖ਼ਾਸ ਗੱਲਬਾਤ ਵਿੱਚ ਸਵਰਨਜੀਤ ਸਿੰਘ ਖ਼ਾਲਸਾ, ਜੋ ਕਿ ਨੌਰਵਿਚ, ਕਨੇਟੀਕਟ (ਅਮਰੀਕਾ) ਦੇ ਪਹਿਲੇ ਸਿੱਖ ਮੇਅਰ ਬਣੇ ਹਨ, ਨੇ ਪੱਤਰਕਾਰ ਮਨਦੀਪ ਸਿੰਘ ਨਾਲ ਆਪਣੇ ਜੀਵਨ ਅਤੇ ਸੰਘਰਸ਼ ਬਾਰੇ ਦੱਸਿਆ।
ਟਰੰਪ ਵੱਲੋਂ ਪਰਮਾਣੂ ਪਰਖ ਮੁੜ ਸ਼ੁਰੂ ਕਰਨ ਦਾ ਐਲਾਨ, ਕੀ ਇਸ ਨਾਲ ਪ੍ਰਮਾਣੂ ਜੰਗ ਦਾ ਖਤਰਾ ਵਧੇਗਾ | ਸਿੱਖ ਸਿਆਸਤ ਪੜਚੋਲ

ਟਰੰਪ ਵੱਲੋਂ ਪਰਮਾਣੂ ਪਰਖ ਮੁੜ ਸ਼ੁਰੂ ਕਰਨ ਦਾ ਐਲਾਨ, ਕੀ ਇਸ ਨਾਲ ਪ੍ਰਮਾਣੂ ਜੰਗ ਦਾ ਖਤਰਾ ਵਧੇਗਾ | ਸਿੱਖ ਸਿਆਸਤ ਪੜਚੋਲ
ਸਾਨੂੰ ਕਿਸੇ ਵੀ ਮੁਲਕ ਨੇ ਥਾਲੀ ਵਿਚ ਪੋਰਸ ਕੇ ਅਜ਼ਾਦੀ ਨਹੀਂ ਦੇਣੀ; ਇਹ ਸੰਘਰਸ਼ ਨਾਲ ਹੀ ਮਿਲਣੀ ਹੈ: ਪਰਮਜੀਤ ਸਿੰਘ ਮੰਡ

ਸਿੱਖ ਫੈਡਰੇਸ਼ਨ ਯੂ. ਕੇ. ਵੱਲੋਂ 28 ਸਤੰਬਰ 2025 ਨੂੰ 41ਵਾਂ ਸਲਾਨਾ ਇਜਲਾਸ ਕੀਤਾ ਗਿਆ ਜਿਸ ਵਿਚ ਦਲ ਖਾਲਸਾ ਦੇ ਕਾਰਜਕਾਰੀ ਪ੍ਰਧਾਨ ਪਰਮਜੀਤ ਸਿੰਘ ਮੰਡ ਵੱਲੋਂ ਕੀਤੀ ਗਈ ਤਕਰੀਰ ਅੱਜ ਸਿੱਖ ਸਿਆਸਤ ਦੇ ਦਰਸ਼ਕਾਂ/ਸਰੋਤਿਆਂ ਲਈ ਸਾਂਝੀ ਕਰ ਰਹੇ ਹਾਂ।
ਪਾਕਿਸਤਾਨ ਨੇ ਕੀਤਾ ਨਵੀਂ ਰਾਕਟ ਫੋਜ਼ ਕਮਾਂਡ ਦਾ ਐਲਾਨ: ਭਾਰਤ ਨੇ ਕਿਹਾ ਅਸੀਂ ਵੀ ਸੁਦਰਸ਼ਨ ਚੱਕਰ ਬਣਾ ਰਹੇ ਹਾਂ

13 ਅਗਸਤ 2025 ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੇ ਆਰਮੀ ਰਾਕੇਟ ਫੋਰਸ ਕਮਾਂਡ (ARFC) ਬਣਾਉਣ ਦਾ ਐਲਾਨ ਕੀਤਾ ਹੈ—ਜਿਸਨੂੰ ਚੀਨ ਦੀ ਪੀਪਲਜ਼ ਲਿਬਰੇਸ਼ਨ ਆਰਮੀ ਰਾਕੇਟ ਫੋਰਸ (PLARF) ਤੋਂ ਪ੍ਰੇਰਿਤ ਅਹਿਮ ਕਦਮ ਮੰਨਿਆ ਜਾ ਰਿਹਾ ਹੈ। ਇਸ ਐਲਾਨ ਨਾਲ ਦੱਖਣੀ ਏਸ਼ੀਆ ਦੇ ਫੌਜੀ ਸੰਤੁਲਨ ਅਤੇ ਭਾਰਤ ਦੀ ਸੁਰੱਖਿਆ ਤਿਆਰੀਆਂ ਬਾਰੇ ਚਰਚਾਵਾਂ ਛਿੜ ਗਈਆਂ ਹਨ।
