ਦਿੱਲੀ ਤਖਤ ਪੰਜਾਬ ਦੇ ਸੂਬੇਦਾਰ ਨੂੰ ਪੂਰਾ ਮਿੱਥ ਕੇ ਠਿੱਠ ਕਰ ਰਿਹਾ ਹੈ। ਦਿੱਲੀ ਦੇ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਵਿੱਚ ਭਖੇ ਹੋਏ ਸੰਘਰਸ਼ ਦੌਰਾਨ ਜਦੋਂ ਪੰਜਾਬ ਦੇ ਮੌਜੂਦਾ ਸੂਬੇਦਾਰ ਅਮਰਿੰਦਰ ਸਿੰਘ ਦੀ ਸਰਕਾਰ ਨੇ ਕਿਸਾਨਾਂ ਨੂੰ ਪੰਜਾਬ ਵਿੱਚ ਮਾਲ ਗੱਡੀਆਂ ਚੱਲਣ ਦੇਣ ਉੱਤੇ ਰਾਜੀ ਕਰ ਲਿਆ ਤਾਂ ਉਸੇ ਵੇਲੇ ਦਿੱਲੀ ਤਖਤ ਦੀ ਹਕੁਮਤ ਨੇ ਪੰਜਾਬ ਵਿੱਚ ਮਾਲ ਗੱਡੀਆਂ ਚਲਾਉਣੀਆਂ ਬੰਦ ਕਰਨ ਦਾ ਐਲਾਨ ਕਰ ਦਿੱਤਾ।
ਚੀਨ ਅਤੇ ਇੰਡੀਆ ਦਰਮਿਆਨ ਸੰਬੰਧਾਂ ਦੀ ਤਾਣੀ ਉਲਝਦੀ ਜਾ ਰਹੀ ਹੈ। ਇਸ ਤਾਣੀ ਦੀ ਗੁੰਝਲਦਾਰ ਹੁੰਦੀ ਜਾ ਰਹੀ ਇੱਕ ਤੰਦ ਲੋਕ ਰਾਏ ਨਾਲ ਸੰਬੰਧਿਤ ਹੈ। ਲੰਘੇ ਮਹੀਨੇ (17 ਜੁਲਾਈ ਨੂੰ) ਜਦੋਂ ਚੀਨ ਦੇ ਵਿਦੇਸ਼ ਮੰਤਰੀ ਅਤੇ ਇੰਡੀਆ ਦੇ ਸੁਰੱਖਿਆ ਸਲਾਹਕਾਰ ਦਰਮਿਆਨ ਗੱਲਬਾਤ ਹੋਈ ਤਾਂ ਉਸ ਮੌਕੇ ਚੀਨ ਵੱਲੋਂ ਉਚੇਚੇ ਤੌਰ ਉੱਤੇ ਇਹ ਗੱਲ ਕਹੀ ਗਈ ਕਿ ਇੰਡੀਆ ਆਪਣੇ ਦੇਸ਼ ਵਿੱਚ ਚੀਨ ਬਾਰੇ ਪ੍ਰਚੱਲਤ ਲੋਕ ਰਾਏ ਨੂੰ ‘ਸਹੀ ਸੇਧ’ ਦੇਵੇ।
'ਦਾ ਹਿੰਦੂ' ਵਿੱਚ ਅੱਜ (22 ਜੂਨ ਨੂੰ) ਇਕ ਖਬਰ ਨਸ਼ਰ ਹੋਈ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਇੰਡੀਆ ਦੇ ਬਚਾਅ ਮੰਤਰੀ (ਡਿਫੈਂਸ ਮਨਿਸਟਰ) ਰਾਜਨਾਥ ਸਿੰਘ ਨੇ ਦੂਜੀ ਸੰਸਾਰ ਜੰਗ ਦੀ 75ਵੀਂ ਵਰ੍ਹੇਗੰਢ ਮੌਕੇ ਹੋਣ ਵਾਲੇ ਸਮਾਗਮਾਂ ਵਿੱਚ ਸਮੂਲੀਅਤ ਕਰਨ ਲਈ ਰੂਸ ਦੇ ਦੌਰੇ ਉੱਤੇ ਜਾਣ ਤੋਂ ਪਹਿਲਾਂ ਬੀਤੇ ਦਿਨ (21 ਜੂਨ ਨੂੰ) ਇੰਡੀਆ ਦੇ 'ਚੀਫ ਆਫ ਆਰਮੀ ਸਟਾਫ' ਅਤੇ ਤਿੰਨਾਂ ਫੌਜਾਂ (ਹਵਾਈ, ਜਮੀਨੀ ਤੇ ਸਮੁੰਦਰੀ) ਦੇ ਮੁਖੀਆਂ ਨਾਲ ਮੁਲਾਕਾਤ ਕੀਤੀ।
ਸਿੱਖ ਸਿਆਸਤ ਵੱਲੋਂ ਲੇਖਕ ਤੇ ਵਿਸ਼ਲੇਸ਼ਕ ਅਜੈਪਾਲ ਸਿੰਘ ਬਰਾੜ ਨਾਲ ਇਸ ਘਟਨਾਕ੍ਰਮ ਬਾਬਤ ਗੱਲਬਾਤ ਕੀਤੀ ਗਈ। 17 ਜੂਨ 2020 ਨੂੰ ਭਰੀ ਗਈ ਇਸ ਗੱਲਬਾਤ ਵਿੱਚ ਗਲਵਾਨ ਘਾਟੀ ਅਤੇ ਪੁਆਇੰਟ ਐਮ-14, ਉਹ ਥਾਂ ਜਿਸ ਉੱਪਰ ਦੋਵਾਂ ਫੌਜਾਂ ਦਰਮਿਆਨ ਝਗੜਾ ਹੋਇਆ ਸੀ, ਦੀ ਰਣਨੀਤਕ ਮਹੱਤਤਾ ਬਾਰੇ ਚਰਚਾ ਕੀਤੀ ਗਈ। ਇਸ ਗੱਲਬਾਤ ਦੌਰਾਨ ਇਸ ਵਿਸ਼ੇ ਉੱਪਰ ਵੀ ਚਰਚਾ ਹੋਈ ਕਿ ਇਸ ਖੇਤਰ ਵਿੱਚ ਦੋਵਾਂ ਧਿਰਾਂ ਵੱਲੋਂ ਆਪਣੇ ਆਪਣੇ ਦਾਅਵੇ ਕਾਇਮ ਰੱਖਣ ਬਾਰੇ ਇਨ੍ਹਾਂ ਧਿਰਾਂ ਦੀ ਕਿੰਨੀ ਅਤੇ ਕੀ-ਕੀ ਤਿਆਰੀ ਹੈ। ਇਸ ਤੋਂ ਇਲਾਵਾ ਇਸ ਗੱਲਬਾਤ ਵਿੱਚ ਇਸ ਵਿਸ਼ੇ ਉਪਰ ਵੀ ਚਰਚਾ ਹੋਈ ਕਿ ਇਸ ਟਕਰਾਅ ਦਾ ਦੱਖਣੀ ਏਸ਼ੀਆ, ਇੰਡੀਅਨ ਉੱਪ-ਮਹਾਂਦੀਪ, ਪੰਜਾਬ ਅਤੇ ਸਿੱਖਾਂ ਉੱਪਰ ਕੀ ਅਸਰ ਪੈ ਸਕਦਾ ਹੈ।
15-16 ਜੂਨ ਦੀ ਦਰਮਿਆਨੀ ਰਾਤ ਨੂੰ ਲੱਦਾਖ ਦੀ ਗਲਵਾਨ ਘਾਟੀ ਵਿਖੇ ਚੀਨੀ ਤੇ ਇੰਡੀਅਨ ਫੌਜੀਆਂ ਦਰਮਿਆਨ ਹੋਏ ਖੂਨੀ ਟਕਰਾਅ ਵਿੱਚ 20 ਭਾਰਤੀ ਫੌਜੀ ਮਾਰ ਗਏ। ਚੀਨ ਦੇ ਫੌਜੀਆਂ ਦੀ ਮੌਤ ਹੋਣ ਦੀਆਂ ਖਬਰਾਂ ਹਨ ਪਰ ਚੀਨ ਦੀ ਸਰਕਾਰ ਤੇ ਖਬਰਖਾਨੇ ਨੇ ਇਸ ਦੇ ਵੇਰਵੇ ਜਨਤਕ ਨਹੀਂ ਕੀਤੇ।
ਸਿੱਖ ਸਿਆਸਤ ਵੱਲੋਂ ਰਾਣਾ ਅਯੂਬ ਦੀ ਲਿਖੀ ਕਿਤਾਬ ‘ਗੁਜਰਾਤ ਫਾਈਲਾਂ’ ਦੀ ਬੋਲਦੀ ਕਿਤਾਬ ਜਾਰੀ ਕੀਤੀ ਗਈ ਹੈ। ਇਹ ਬੋਲਦੀ ਕਿਤਾਬ ਪੰਜਾਬੀ ਬੋਲੀ ਵਿੱਚ ਹੈ ਅਤੇ ਇਹ ਸਿੱਖ ਸਿਆਸਤ ਦੀ ਐਪਲ ਅਤੇ ਐਂਡਰਾਇਡ ਐਪ ਰਾਹੀਂ ਸੁਣੀ ਜਾ ਸਕੇਗੀ।
ਸ੍ਰੀ ਹਜ਼ੂਰ ਸਾਹਿਬ ਤੋਂ ਪਰਤੀਆਂ ਸਿੱਖ ਸੰਗਤਾਂ ਵਿਰੁਧ ਭਾਰਤੀ ਖਬਰਖਾਨੇ ਦੇ ਕਈ ਹਿੱਸਿਆ ਵੱਲੋਂ ਚਲਾਈ ਜਾ ਰਹੀ ਮੁਹਿੰਮ ਬਾਰੇ ਅਕਾਦਮਿਕ, ਸਮਾਜਿਕ, ਪੱਤਰਕਾਰੀ ਅਤੇ ਮਾਹਿਰਾਨਾਂ ਖੇਤਰਾਂ ਵਿਚ ਵਿਚਰਦੇ ਦੋ ਦਰਜ਼ਨ ਲੇਖਕਾਂ, ਵਿਦਵਾਨਾਂ, ਕਾਰਕੁੰਨਾਂ, ਵਕੀਲਾਂ ਅਤੇ ਪੱਤਰਕਾਰਾਂ ਵੱਲੋਂ ਇਕ ਸਾਂਝਾ ਬਿਆਨ ਜਾਰੀ ਕਰਦਿਆਂ ਇਹ ਨਫਤਰ ਦੀ ਮੁਹਿੰਮ ਫੌਰੀ ਤੌਰ ਉੱਤੇ ਬੰਦ ਕਰਨ ਲਈ ਕਿਹਾ ਹੈ।
ਜਦੋਂ ਕਿ ਇੱਕ ਬੰਨੇ ਭਾਰਤੀ ਮੀਡੀਆ ਦੇ ਕਈ ਹਿੱਸਿਆਂ ਵੱਲੋਂ ਹਜ਼ੂਰ ਸਾਹਿਬ ਤੋਂ ਪਰਤੀ ਸਿੱਖ ਸੰਗਤ ਖਿਲਾਫ ਕੂੜ ਪ੍ਰਚਾਰ ਤੇ ਨਫਰਤ ਦੀ ਮੁਹਿੰਮ ਜ਼ੋਰਾਂ ਨਾਲ ਚਲਾਈ ਜਾ ਰਹੀ ਹੈ ਤਾਂ ਉਸ ਮੌਕੇ ਕੁਝ ਅਜਿਹੀ ਨਵੀਂ ਤੇ ਅਹਿਮ ਜਾਣਕਾਰੀ ਸਾਹਮਣੇ ਆਈ ਹੈ ਜਿਸ ਰਾਹੀਂ ਪੰਜਾਬ ਵਿੱਚ ਕਰੋਨੇ ਦੀ ਲਾਗ ਵਾਲੇ ਮਾਮਲਿਆਂ ਦੀ ਗਿਣਤੀ ਵਧਣ ਨਾਲ ਜੁੜੀ ਗੁੱਥੀ ਸੁਲਝਾਉਣ ਵਿੱਚ ਕਾਫੀ ਮਦਦ ਮਿਲ ਸਕਦੀ ਹੈ।
ਪੰਜਾਬ ਵਿੱਚ ਅਚਨਚੇਤ ਹੀ ਕਰੋਨਾ ਵਾਇਰਸ ਦੇ ਮਰੀਜਾਂ ਦੀ ਗਿਣਤੀ ਵਿੱਚ ਬੇਹਿਸਾਬ ਵਾਧਾ ਕਿਵੇਂ ਹੋ ਗਿਆ? ਤਖਤ ਸ੍ਰੀ ਅਬਚਲ ਨਗਰ ਹਜੂਰ ਸਾਹਿਬ ਦੇ ਦਰਸ਼ਨਾਂ ਕਾਰਣ ਉਥੇ ਫਸ ਗਈਆਂ ਸੰਗਤਾਂ ਦੀ ਪੰਜਾਬ ਵਾਪਸੀ ਨੂੰ ਵੇਖਦਿਆਂ ਹਰ ਧਿਰ (ਉਹ ਸਰਕਾਰੀ ਹੋਵੇ ਜਾਂ ਮੀਡੀਆ) ਇਸਦਾ ਠੀਕਰਾ ਸਿੱਖ ਯਾਤਰੂਆਂ ਸਿਰ ਭੰਨਣਾ ਸ਼ੁਰੂ ਕਰ ਦਿੱਤਾ।
ਸਰਕਾਰਾਂ ਵੱਲੋਂ ਬੰਦੀ ਸਿੰਘਾਂ ਨਾਲ ਕੀਤੇ ਜਾਣ ਵਾਲੇ ਵਿਤਕਰੇ ਦਾ ਇੱਕ ਹੋਰ ਮਾਮਲਾ ਉਸ ਵੇਲੇ ਉਜਾਗਰ ਹੋਇਆ ਜਦੋਂ ਰਾਜਸਥਾਨ ਸਰਕਾਰ ਨੇ ਭਾਰਤੀ ਸੁਪਰੀਮ ਕੋਰਟ ਵੱਲੋਂ ਜੇਲ੍ਹਾਂ ਵਿੱਚ ਕੈਦੀਆਂ ਦੀ ਗਿਣਤੀ ਘਟਾਏ ਜਾਣ ਸਬੰਧੀ ਦਿੱਤੀਆਂ ਹਦਾਇਤਾਂ ਦੇ ਬਾਵਜੂਦ ਬੰਦੀ ਸਿੰਘ ਭਾਈ ਹਰਨੇਕ ਸਿੰਘ ਭੱਪ ਦੀ ਪੇਰੋਲ ਰੱਦ ਕਰ ਦਿੱਤੀ।
« Previous Page — Next Page »