ਆਮ ਆਦਮੀ ਪਾਰਟੀ ਲਈ ਰਾਸ਼ਟਰਪਤੀ ਦੀ ਚੋਣ ਵੇਲੇ ਕਾਂਗਰਸ ਦੀ ਅਗਵਾਈ ਵਾਲੇ ਯੂ.ਪੀ.ਏ. ਤੇ ਭਾਜਪਾ ਦੀ ਅਗਵਾਈ ਵਾਲੇ ਐਨ.ਡੀ.ਏ. ਵਿੱਚੋਂ ਕਿਸੇ ਇਕ ਨੂੰ ਚੁਣਨ ਦੇ ਮਸਲੇ 'ਤੇ ਵਿਚਾਰ ਕਰਨ ਲਈ ਪਾਰਟੀ ਨੇ ਅੱਜ ਸ਼ਾਮ (ਵੀਰਵਾਰ) ਦਿੱਲੀ ਵਿੱਚ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਵਿੱਚ ਇਹ ਫੈਸਲਾ ਕੀਤਾ ਜਾਵੇਗਾ ਕਿ ਰਾਸ਼ਟਰਪਤੀ ਚੋਣਾਂ ਵਿੱਚ ਪਾਰਟੀ ਵੱਲੋਂ ਕਿਸ ਉਮੀਦਵਾਰ ਦੇ ਪੱਖ ਵਿੱਚ ਵੋਟ ਪਾਈ ਜਾਵੇ। ਪਾਰਟੀ ਦੀ ਰਾਜਨੀਤਕ ਮਸਲਿਆਂ ਨਾਲ ਸਬੰਧਤ ਕਮੇਟੀ ਇਸ ਮਾਮਲੇ ‘ਤੇ ਵਿਚਾਰ ਕਰਨ ਲਈ ਮੀਟਿੰਗ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ‘ਤੇ ਕਰੇਗੀ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਭਾਰਤ ਦੇ ਰਾਸ਼ਟਪਤੀ ਪ੍ਰਣਬ ਮੁਖਰਜੀ ਨੂੰ ਚਿੱਠੀ ਲਿਖੀ ਹੈ। ਚਿੱਠੀ 'ਚ ਸ. ਮਾਨ ਨੇ ਪ੍ਰਣਬ ਮੁਖਰਜੀ ਨੂੰ ਕਿਹਾ ਕਿ ਨਰਿੰਦਰ ਮੋਦੀ ਵਲੋਂ ਕਾਲੇ ਧੰਨ ਨੂੰ ਖਤਮ ਕਰਨ ਦੇ ਨਾਂ 'ਤੇ 500 ਅਤੇ 1000 ਦੇ ਨੋਟਾਂ 'ਤੇ ਪਾਬੰਦੀ ਲਾਉਣ ਕਰਕੇ ਗਰੀਬ ਅਤੇ ਮੱਧਵਰਗੀ ਪਰਿਵਾਰਾਂ ਲਈ ਲੋੜ ਦਾ ਸਮਾਨ ਖਰੀਦਣਾ ਵੀ ਮੁਸ਼ਕਲ ਹੋ ਗਿਆ ਹੈ।
ਦਲ ਖਾਲਸਾ ਨੇ ਕਿਹਾ ਕਿ ਰਾਸ਼ਟਰਪਤੀ ਪ੍ਰਣਾਬ ਮੁਖਰਜੀ ਨੇ ਆਪਣੀ ਜੀਵਨੀ ਵਿੱਚ ਜੋ ਦਰਬਾਰ ਸਾਹਿਬ ਹਮਲੇ ਸਬੰਧੀ ਵਿਚਾਰ ਪ੍ਰਗਟਾਏ ਹਨ, ਉਹ ਸਚਾਈ ਤੋਂ ਦੂਰ ਹਨ। ਪਾਰਟੀ ਬੁਲਾਰੇ ਕੰਵਰਪਾਲ ਸਿੰਘ ਨੇ ਕਿਹਾ ਕਿ ਸ਼੍ਰੀ ਮੁਖਰਜੀ ਵਲੋਂ ਇਹ ਕਹਿਣਾ ਕਿ ਫੌਜੀ ਹਮਲਾ ਟਾਲਿਆ ਨਹੀਂ ਜਾ ਸਕਦਾ ਸੀ ਕਿਉਕਿ ਹਾਲਾਤ ਕਾਬੂ ਤੋਂ ਬਾਹਰ ਹੋ ਗਏ ਸਨ, ਕੋਰਾ ਝੂਠ ਹੈ। ਉਹਨਾਂ ਕਿਹਾ ਕਿ ਇਹ ਗੱਲ ਉਜਾਗਰ ਹੋ ਚੁੱਕੀ ਹੈ ਕਿ ਫਰਵਰੀ 1984 ਵਿੱਚ ਭਾਰਤ ਸਰਕਾਰ ਨੇ ਬ੍ਰਿਟਿਸ਼ ਸਰਕਾਰ ਪਾਸੋਂ ਦਰਬਾਰ ਸਾਹਿਬ ਉਤੇ ਹਮਲੇ ਲਈ ਸੁਝਾਅ ਤੇ ਮਦਦ ਮੰਗੀ ਸੀ।
ਜੂਨ 1984 ਵਿੱਚ ਤਤਕਾਲੀ ਪਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ ਸਿੱਖਾਂ ਦੇ ਮੁਕੱਦਸ ਅਸਥਾਨ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ‘ਤੇ ਭਾਰਤੀ ਫੌਜ ਨੂੰ ਹਮਲਾ ਕਰਨ ਦੇ ਦਿੱਤੇ ਹੁਕਮਾਂ ਨੂੰ ਭਾਰਤੀ ਰਾਸ਼ਟਰਪਤੀ ਪ੍ਰਨਾਬ ਮੁਖਰਜੀ ਨੇ ਜ਼ਾਇਜ ਦੱਸਦਿਆਂ ਕਿਹਾ ਕਿ ਇਸ ਤੋਂ ਬਿਨ੍ਹਾਂ ਹੋਰ ਕੋਈ ਚਾਰਾ ਨਹੀਂ ਸੀ।
ਭਾਰਤ ਦੀ ਆਜ਼ਾਦੀ ਦੀ 67ਵੀਂ ਵਰ੍ਹੇਗੰਢ ਦੀ ਪੂਰਵ ਸੰਧਿਆ ਮੌਕੇ ਦੇਸ਼ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਭਾਰਤ ਦੇ ਰਾਸ਼ਟਰਪਤੀ ਸ੍ਰੀ ਪ੍ਰਣਬ ਮੁਖਰਜੀ ਨੇ ਅੱਜ ਕਿਹਾ ਕਿ ਕੱਟੜਪੁਣਾ ਅਤੇ ਫਿਰਕੂ ਹਿੰਸਾ ਲੋਕਤੰਤਰ ਨਾਲ ਵਿਸ਼ਵਾਸਘਾਤ ਹੈ ਅਤੇ ਉਨ੍ਹਾਂ ਨੇ ਉਨ੍ਹਾਂ ਲੋਕਾਂ ਦੀ ਅਲੋਚਨਾ ਕੀਤੀ ਜਿਹੜੇ ਭੜਕਾਊ ਕਾਰਵਾਈਆਂ 'ਚ ਵਿਸ਼ਵਾਸ਼ ਰੱਖਦੇ ਹਨ ।