ਨਵੀਂ ਦਿੱਲੀ: ਭੀਮਾ ਕੋਰੇਗਾਂਓਂ ਹਿੰਸਾ ਦੇ ਮਾਮਲੇ ਵਿਚ ਮਹਾਰਾਸ਼ਟਰ ਪੁਲਿਸ ਵਲੋਂ ਗ੍ਰਿਫਤਾਰ ਕੀਤੇ ਗਏ 5 ਮਨੁੱਖੀ ਹੱਕਾਂ ਦੇ ਕਾਰਕੁੰਨਾਂ ਨੂੰ ਅੱਜ ਭਾਰਤੀ ਸੁਪਰੀਮ ਕੋਰਟ ਨੇ 17 ਸਤੰਬਰ ਤਕ ਘਰ ਵਿਚ ਨਜ਼ਰਬੰਦ ਰੱਖਣ ਦੇ ਹੁਕਮ ਕੀਤੇ ਹਨ। ਅੱਜ ਸੁਪਰੀਮ ਕੋਰਟ ਦੇ ਮੁੱਖ ਜੱਜ ਦੀਪਕ ਮਿਸਰਾ, ਜੱਜ ਏਐਮ ਖਾਨਵਿਲਕਰ ਅਤੇ ਜੱਜ ਡੀਵਾਈ ਚੰਦਰਾਚੂੜ ਨੇ ਇਤਿਹਾਸਕਾਰ ਰੋਮਿਲਾ ਥਾਪਰ […]
ਫ਼ਤਹਿਗੜ੍ਹ ਸਾਹਿਬ: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਨੂੰ ਕਿਹਾ ਹੈ ਕਿ ਪੰਜਾਬ ਵਿਚ ਅਗਲਾ ਪੁਲਿਸ ਮੁਖੀ ਕਿਸੇ ਸਾਫ ਅਕਸ ਵਾਲੇ ਅਫਸਰ ਨੂੰ ਲਾਇਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੇ ਨਵੇਂ ਮੁੱਖੀ ਨੂੰ ਲਗਾਉਣ ਸੰਬੰਧੀ ਹੋ ਰਹੀਆ ਸਿਆਸੀ ਚਰਚਾਵਾਂ, ਪੰਜਾਬ ਸੂਬੇ, ਪੰਜਾਬੀਆਂ ਅਤੇ ਸਿੱਖ ਕੌਮ […]
ਅੰਮ੍ਰਿਤਸਰ: 5 ਸਤੰਬਰ ਨੂੰ ਐੱਸ.ਵਾਈ.ਐੱਲ ਨਹਿਰ ਉੱਪਰ ਸੁਪਰੀਮ ਕੋਰਟ ਦਾ ਫੈਸਲਾ ਆਉਣਾ ਹੈ ਜਿਸ ਨੂੰ ਮੱਦੇਨਜ਼ਰ ਰੱਖਦੇ ਹੋਏ ਕੈਪਟਨ ਅਮਰਿੰਦਰ ਸਿੰਘ ਪਿਛਲੇ ਕੁਝ ਦਿਨਾਂ ਤੋਂ ਦਿੱਲੀ ਵਿੱਚ ਜਾ ਬੈਠੇ ਹਨ ਅਤੇ ਵੱਖ-ਵੱਖ ਕੇਂਦਰ ਦੇ ਮੰਤਰੀਆਂ ਨਾਲ ਮੀਟਿੰਗਾਂ ਕਰ ਰਹੇ ਹਨ ਤਾਂ ਜੋ ਐਸ.ਵਾਈ.ਐਲ ਦਾ ਫੈਸਲਾ ਪੰਜਾਬ ਦੇ ਹੱਕ ਵਿੱਚ ਕਰਵਾਇਆ ਜਾ ਸਕੇ। ਕੈਪਟਨ ਅਮਰਿੰਦਰ ਸਿੰਘ ਦੇ […]
ਨਵੀਂ ਦਿੱਲੀ: ਪਟਿਆਲਾ ਤੋਂ ਪਾਰਲੀਮੈਂਟ ਮੈਂਬਰ ਡਾ. ਧਰਮਵੀਰ ਗਾਂਧੀ ਨੇ ਮੌਨਸੂਨ ਸੈਸ਼ਨ ਵਿੱਚ ਬੋਲਦਿਆਂ ਭਾਰਤੀ ਸੰਸਦ ਨੂੰ ਪੰਜਾਬ ਲਈ ਅੰਦਰੂਨੀ ਖ਼ੁਦਮੁਖ਼ਤਿਆਰੀ ਲਈ ਵਿਚਾਰ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਪਾਰਲੀਮੈਂਟ ਦਾ ਧਿਆਨ ਪੰਜਾਬ ਦੀ ਦਿਨੋਂ-ਦਿਨ ਬਦਤਰ ਹੋ ਰਹੀ ਆਰਥਕ ਤੇ ਸਮਾਜਕ ਹਾਲਤ ਵੱਲ ਦਿਵਾਇਆ। ਉਨ੍ਹਾਂ ਕਿਹਾ ਕਿ ਕਿਸਾਨ ਖ਼ੁਦਕੁਸ਼ੀਆਂ ਕਰ ਰਹੇ ਹਨ ਅਤੇ ਨੌਜਵਾਨ ਨਸ਼ਿਆਂ […]
ਨਵੀਂ ਦਿੱਲੀ: ਸੋਸ਼ਲ ਮੀਡੀਆ ਅਤੇ ਮੱਕੜਤੰਦਾਂ (ਵੈਬਸਾਈਟਾਂ ਅਤੇ ਬਲੌਗਾਂ) ‘ਤੇ ਲੋਕਾਂ ਵੱਲੋਂ ਪਾਈ ਜਾਣਕਾਰੀ ਦੀ ਜਾਸੂਸੀ ਕਰਨ ਲਈ ਭਾਰਤ ਸਰਕਾਰ ਵਲੋਂ ਬਣਾਏ ਜਾ ਰਹੇ ‘ਸੋਸ਼ਲ ਮੀਡੀਆ ਕਮਿਊਨੀਕੇਸ਼ਨ ਹੱਬ’ ਅਦਾਰੇ ‘ਤੇ ਸੁਪਰੀਮ ਕੋਰਟ ਵਲੋਂ ਸਵਾਲ ਚੁੱਕਣ ਤੋਂ ਬਾਅਦ ਫਿਲਹਾਲ ਇਸ ਅਦਾਰੇ ਨੂੰ ਸਥਾਪਿਤ ਕਰਨ ‘ਤੇ ਰੋਕ ਲਾ ਦਿੱਤੀ ਹੈ। ਤ੍ਰਿਣਮੁਲ ਕਾਂਗਰਸ ਦੇ ਵਿਧਾਇਕ ਮਹੂਆ ਮੋਇਤਰਾ ਵਲੋਂ […]
ਰਾਏਪੁਰ: ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ ਵਿਚ ਭਾਰਤੀ ਸੁਰੱਖਿਆ ਦਸਤਿਆਂ ਵਲੋਂ 14 ਨਕਸਲੀਆਂ ਨੂੰ ਮਾਰਨ ਦੀ ਖਬਰ ਹੈ। ਇਸ ਨੂੰ ਇਕ ਮੁਕਾਬਲੇ ਵਿਚ ਹੋਈਆਂ ਮੌਤਾਂ ਦੱਸਿਆ ਜਾ ਰਿਹਾ ਹੈ। ਅਖਬਾਰੀ ਖਬਰਾਂ ਮੁਤਾਬਿਕ ਨਕਸਲ ਵਿਰੋਧੀ ਕਾਰਵਾਈਆਂ ਦੇ ਡੀਆਈਜੀ ਸੁੰਦਰਰਾਜ ਪੀ ਨੇ ਦਾਅਵਾ ਕੀਤਾ ਹੈ ਕਿ ਅੱਜ ਸਵੇਰੇ ਦੱਖਣੀ ਸੁਕਮਾ ਇਲਾਕੇ ਵਿਚ ਮੁਕਾਬਲਾ ਸ਼ੁਰੂ ਹੋਇਆ ਸੀ ਜਿਸ ਵਿਚ […]
ਨਵੀਂ ਦਿੱਲੀ: ਜੰਮੂ ਕਸ਼ਮੀਰ ਨੂੰ ਖਾਸ ਦਰਜਾ ਦੇਣ ਵਾਲੀ ਭਾਰਤੀ ਸੰਵਿਧਾਨ ਦੀ ਧਾਰਾ 35-ਏ ਨੂੰ ਚੁਣੌਤੀ ਦਿੰਦਿਆਂ ਪਾਈ ਗਈ ਅਪੀਲ ‘ਤੇ ਅੱਜ ਹੋਣ ਵਾਲੀ ਸੁਣਵਾਈ ਨੂੰ ਫਿਲਹਾਲ ਭਾਰਤੀ ਸੁਪਰੀਮ ਕੋਰਟ ਨੇ ਟਾਲ ਦਿੱਤਾ ਹੈ। ਭਾਰਤੀ ਸੁਪਰੀਮ ਕੋਰਟ ਦੇ ਦੋ ਜੱਜਾਂ ਵਾਲੇ ਮੇਜ ਨੇ ਸੂਬਾ ਸਰਕਾਰ ਵਲੋਂ ਸੁਪਰੀਮ ਕੋਰਟ ਦੇ ਰਜਿਸਟਰਾਰ ਕੋਲ ਆਗਾਮੀ ਪੰਚਾਇਤੀ ਤੇ ਸ਼ਹਿਰੀ […]