ਜੰਮੂ ਕਸ਼ਮੀਰ ਦੀ ਸਰਹੱਦ ਨੇੜੇ ਡਰੋਨ ਸਰਗਰਮੀ ਵੇਖੀ ਗਈ

Jammu Kashmir Drone Activity

ਜੰਮੂ ਅਤੇ ਕਸ਼ਮੀਰ ਦੇ ਸਾਂਭਾ ਖੇਤਰ ਵਿੱਚ ਇੰਡੀਆ ਪਾਕਿਸਤਾਨ ਸਰਹੱਦ ਨੇੜੇ ਸ਼ੱਕੀ ਪਾਕਿਸਤਾਨੀ ਡਰੋਨ ਦੀ ਹਰਕਤ ਤੋਂ ਬਾਅਦ ਇੰਡੀਆ ਦੀ ਬਾਰਡਰ ਸਕਿਉਰਟੀ ਫੋਰਸ (ਬੀ. ਐੱਸ. ਐੱਫ) ਵੱਲੋਂ ਲੰਘੇ ਦਿਨ ਐਤਵਾਰ (੨੮ ਸਤੰਬਰ) ਨੂੰ ਖਾਸ ਤਲਾਸ਼ੀ ਮੁਹਿੰਮ ਸ਼ੁਰੂ ਕੀਤੇ ਜਾਣ ਦੀਆਂ ਖਬਰਾਂ ਨਸ਼ਰ ਹੋਈਆਂ ਹਨ।

ਭਾਰਤ ਦੇ ਸਾਬਕਾ ਸੀ.ਆਰ.ਪੀ.ਐਫ. ਅਧਿਕਾਰੀ ਨੇ ਗ੍ਰਿਫਤਾਰੀ ਦੇ ਡਰੋਂ ਕੈਨੇਡਾ ਛੱਡਿਆ

ਭਾਰਤ ਦੇ ਨੀਮ ਫੌਜੀ ਬਲ, ਸੀ.ਆਰ.ਪੀ.ਐਫ. ਦੇ ਇਕ ਅਧਿਕਾਰੀ ਨੂੰ ਪਿਛਲੇ ਹਫਤੇ (23 ਮਈ) ਕੈਨੇਡਾ ਵਿਚ ਦਾਖਲੇ ਤੋਂ ਰੋਕ ਦਿੱਤਾ ਗਿਆ ਸੀ, ਪਰ ਭਾਰਤ ਸਰਕਾਰ ਦੇ ਦਬਾਅ ਕਰਕੇ ਕੈਨੇਡਾ ਸਰਕਾਰ ਨੇ ਉਸਨੂੰ ਵੀਜ਼ਾ ਅਤੇ ਇਕ ਹਵਾਈ ਟਿਕਟ ਦੇ ਦਿੱਤੀ। ਮਿਲੀਆਂ ਰਿਪੋਰਟਾਂ ਮੁਤਾਬਕ ਓਂਟਾਰੀਓ ਦੀ ਅਦਾਲਤ ‘ਚੋਂ ਸੰਭਾਵਤ ਗ੍ਰਿਫਤਾਰੀ ਤੋਂ ਬਚਣ ਲਈ ਸੀ.ਆਰ.ਪੀ.ਐਫ. ਦਾ ਸਾਬਕਾ ਅਧਿਕਾਰੀ ਤੇਜਿੰਦਰ ਢਿੱਲੋਂ ਕੈਨੇਡਾ ਛੱਡ ਕੇ ਭੱਜ ਆਇਆ ਹੈ।

ਕਸ਼ਮੀਰ ਬੰਦ ਦੌਰਾਨ ਸੁਰੱਖਿਆ ਦਸਤਿਆਂ ਦੀ ਗੋਲੀ ਨਾਲ ਇੱਕ ਨੌਜਵਾਨ ਦੀ ਮੌਤ, ਦੂਜਾ ਜ਼ਖਮੀ

ਭਾਰਤ ਸਰਕਾਰ ਵੱਲੋਂ ਭਾਰਤੀ ਸੰਸਦ ਦੇ ਹਮਲੇ ਦੇ ਦੋਸ਼ ਵਿੱਚ ਦਿੱਲੀ ਦੀ ਤਿਹਾੜ ਜੇਲ ਵਿੱਚ ਫਾਂਸੀ ਚਾੜਨ ਵਾਲੇ ਕਸ਼ਮੀਰੀ ਨਾਗਰਿਕ ਅਫਜ਼ਲ ਗੁਰੂ ਦੀ ਦੂਜੀ ਬਰਸੀ ਮੌਕੇ ਕਸ਼ਮੀਰ ਬੰਦ ਰਿਹਾ ਅਤੇ ਕਈ ਥਾਂਈ ਰੋਸ ਮੁਜ਼ਾਹਰੇ ਹੋਏ।

ਵਿਸ਼ੇਸ਼ ਖਬਰ ਰਾਹੀਂ ਖੁਲਾਸਾ ਹੋਇਆ ਕਿ ਫਿਰੋਜ਼ਪੁਰ ਦੇ ਸਰਹੱਦੀ ਲੋਕ ਗੁਲਾਮੀ ਦੀ ਜ਼ਿੰਦਗੀ ਜਿਓਣ ਲਈ ਮਜਬੂਰ ਹਨ

ਫ਼ਿਰੋਜ਼ਪੁਰ/ਲੁਧਿਆਣਾ, ਪੰਜਾਬ (24 ਅਪ੍ਰੈਲ, 2012): ਪੰਜਾਬੀ ਦੇ ਰੋਜਾਨਾ ਅਖਬਾਰ “ਅਜੀਤ” ਵਿਚ 24 ਅਪ੍ਰੈਲ, 2012 ਨੂੰ ਛਪੀ ਇਕ ਅਹਿਮ ਖਬਰ ਅਨੁਸਾਰ ਭਾਰਤ-ਪਾਕਿ ਸਰਹੱਦ ‘ਤੇ ਵਸਦੇ ਦਰਜਨਾਂ ਪਿੰਡਾਂ ਦੇ ਲੋਕ ਆਰਥਕ ਮੰਦਹਾਲੀ ਦਾ ਸ਼ਿਕਾਰ ਹਨ ਅਤੇ ਮੋਟੀਆਂ ਜ਼ਮੀਨਾਂ ਦੇ ਮਾਲਕਾਂ ਨੂੰ ਕੰਡਿਆਲੀ ਤਾਰ ਨੇ ਕੰਗਾਲ ਕਰਕੇ ਰੱਖ ਦਿੱਤਾ ਹੈ। ਇਸ ਤੋਂ ਇਲਾਵਾ ਸਰਹੱਦੀ ਫੌਜ (ਬੀ.ਐਸ.ਐਫ.) ਵਾਲਿਆਂ ਦੇ ਮਾਨਸਿਕ ਤਸ਼ੱਦਦ ਦਾ ਸਾਹਮਣਾ ਕਰ ਰਹੇ ਸਰਹੱਦੀ ਕਿਸਾਨ ਇਲਾਕਾ ਛੱਡਣ ਲਈ ਮਜ਼ਬੂਰ ਹਨ।