Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

India’s Republic Day (26 January)

India’s Republic Day (26 January)

ਦਲ ਖਾਲਸਾ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਭਾਰਤ ਦੇ ਗਣਤੰਤਰ ਦਿਵਸ ਦੀ ਪੂਰਵ ਸੰਧਿਆ 'ਤੇ ਪੰਜਾਬ ਵਿਚ ਮਾਝਾ, ਦੋਆਬਾ ਅਤੇ ਮਾਲਵਾ ਖੇਤਰ ਵਿੱਚ ਵਿਸ਼ਾਲ ਪ੍ਰੋਟੈਸਟ ਮਾਰਚ ਕੱਢਣ ਦਾ ਫ਼ੈਸਲਾ ਕੀਤਾ ਹੈ।
ਦਲ ਖਾਲਸਾ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਭਾਰਤ ਦੇ ਗਣਤੰਤਰ ਦਿਵਸ ਦੀ ਪੂਰਵ ਸੰਧਿਆ 'ਤੇ ਪੰਜਾਬ ਵਿਚ ਮਾਝਾ, ਦੋਆਬਾ ਅਤੇ ਮਾਲਵਾ ਖੇਤਰ ਵਿੱਚ ਵਿਸ਼ਾਲ ਪ੍ਰੋਟੈਸਟ ਮਾਰਚ ਕੱਢਣ ਦਾ ਫ਼ੈਸਲਾ ਕੀਤਾ ਹੈ।
26 ਜਨਵਰੀ ਨੂੰ ਟਰੈਕਟਰ ਪਰੇਡ ਮੌਕੇ ਲਾਲ ਕਿਲੇ ਵਿਖੇ ਵਾਪਰੀਆਂ ਘਟਨਾਵਾਂ ਦੇ ਦੋਸ਼ ਤਹਿਤ ਪੰਜਾਬ ਭਰ ਦੇ ਅਲੱਗ-ਅਲੱਗ ਇਲਾਕਿਆਂ ਨਾਲ ਸੰਬੰਧਿਤ ਤਕਰੀਬਨ 122 ਨੌਜਵਾਨ ਦਿੱਲੀ ਪੁਲੀਸ ਨੇ ਗ੍ਰਿਫ਼ਤਾਰ ਕੀਤੇ ਹਨ ਅਤੇ ਲਗਭਗ 25 ਨੌਜਵਾਨ ਅੱਜ ਵੀ ਲਾਪਤਾ ਹਨ।
ਬਿਜਲ ਸੱਥ (ਸੋਸ਼ਲ ਮੀਡੀਆ) ਉੱਤੇ ਤਟਫਟ ਪ੍ਰੀਕਿਰਿਆ ਦੇਣ ਦਾ ਅਮਲ ਦਿਨ ਪਰ ਦਿਨ ਵੱਧ ਰਿਹਾ ਹੈ। ਇਸ ਕਾਹਲ ਵਿੱਚ ਮਨੁੱਖ ਸਹੀ ਗਲਤ ਦੀ ਪੁਸ਼ਟੀ ਕਰਨ ਦੀ ਉਡੀਕ ਨਹੀਂ ਕਰ ਪਾਉਂਦਾ ਅਤੇ ਬਿਨ੍ਹਾਂ ਵਿਚਾਰੇ ਕਿਸੇ ਬਹੁਤ ਸੰਜੀਦਾ ਮਸਲੇ ਉੱਤੇ ਕੋਈ ਵੀ ਹਲਕੀ ਟਿੱਪਣੀ ਕਰ ਦਿੰਦਾ ਹੈ ਜਾ ਸਮੇਂ ਅਤੇ ਹਲਾਤਾਂ ਨੂੰ ਨਾ ਸਮਝਦਿਆਂ ਵਕਤ ਤੋਂ ਪਹਿਲਾਂ ਨਿੱਜੀ ਤੌਰ ਉੱਤੇ ਕਰਨ ਵਾਲੀ ਗੱਲ ਦੀਆਂ ਬਹਿਸਾਂ ਵੀ ਜਨਤਕ ਤੌਰ ‘ਤੇ ਕਰਨ ਲੱਗ ਜਾਂਦਾ ਹੈ। ਇਸ ਰਫਤਾਰ ਕਾਰਨ ਹੀ ਲਗਾਤਾਰ ਹਾਂ-ਪੱਖੀ ਪ੍ਰਚਾਰ ਦੀ ਥਾਂ ਨਾ-ਪੱਖੀ ਪ੍ਰਚਾਰ ਜ਼ੋਰ ਫੜਦਾ ਜਾ ਰਿਹਾ ਹੈ।
ਤਖਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਗਿਆਨੀ ਕੇਵਲ ਸਿੰਘ ਅਤੇ ਕੋਰ ਕਮੇਟੀ ਨੇ ਭਾਰਤੀ ਗਣਤੰਤਰ ਦਿਵਸ ਬਾਰੇ ਬਿਆਨ ਜਾਰੀ ਕਰਦਿਆਂ ਇਹ ਕਿਹਾ ਹੈ ਕਿ ਭਾਰਤੀ ਉਪਮਹਾਦੀਪ ਵਿਚ ਜਾਲਮ ਹਾਕਮਾਂ ਦਾ ਵਿਰੋਧ ਕਰਨ ਦੀ ਪਹਿਲਕਦਮੀ ਗੁਰੂ ਨਾਨਕ ਸਾਹਿਬ ਨੇ ਕੀਤੀ ਸੀ,ਉਹਨਾਂ ਬਾਬਰ ਨੂੰ ਜਾਬਰ ਆਖ ਜੁਲਮ ਵਿਰੁੱਧ ਅਵਾਜ ਚੁੱਕੀ ਸੀ।
26 ਜਨਵਰੀ ਨੂੰ ਵਿਸਾਹਘਾਤ ਦਿਹਾੜੇ ਵਜੋਂ ਮਨਾਉਦਿਆਂ, ਦਲ ਖਾਲਸਾ ਨੇ ਦੋਸ਼ ਲਾਇਆ ਕਿ ਜਿਹੜਾ (ਭਾਰਤ) ਲੋਕਤੰਤਰ ਆਪਣੇ ਲੋਕਾਂ ਨੂੰ ਸਵੈ-ਨਿਰਣੇ ਦਾ ਹੱਕ ਦੇਣ ਤੋਂ ਇਨਕਾਰੀ ਹੋਵੇ ਅਤੇ ਲੋਕਾਂ ਦੇ ਵੱਖਰੇ ਵਿਚਾਰਾਂ ਨੂੰ ਕੁਚਲਣ ਲਈ ਬਸਤੀਵਾਦੀ ਕਾਨੂੰਨਾਂ ਦਾ ਸਹਾਰਾ ਲਵੇ, ਉਹ ਫਰਜ਼ੀ ਅਤੇ ਫੇਲ ਲੋਕਤੰਤਰ ਹੈ।
ਭਾਰਤੀ ਗਣਤੰਤਰ ਦਿਵਸ ਨੂੰ ਸੰਵਿਧਾਨਕ ਗ਼ੁਲਾਮੀ ਅਤੇ ਵਿਸ਼ਵਾਸਘਾਤ ਦਿਹਾੜਾ ਵਜੋਂ ਮਨਾਉਣ ਦਾ ਸੱਦਾ ਦੇਦਿੰਆਂ, ਦਲ ਖਾਲਸਾ ਨੇ ਮਾਨਸਾ ਵਿਖੇ 26 ਜਨਵਰੀ ਨੂੰ ਰੋਹ-ਭਰਿਆ ਮੁਜ਼ਾਹਰਾ ਕਰਨ ਦਾ ਐਲਾਨ ਕੀਤਾ ਹੈ।
ਅਜ਼ਾਦੀ ਪਸੰਦ ਸਿੱਖ ਜਥੇਬੰਦੀ, ਦਲ ਖ਼ਾਲਸਾ ਵਲੋਂ 24 ਜਨਵਰੀ, 2017 ਨੂੰ ਅੰਮ੍ਰਿਤਸਰ ਵਿਖੇ "ਭਾਰਤੀ ਸੰਵਿਧਾਨ, ਚੋਣ ਪ੍ਰਣਾਲੀ ਤੇ ਸਵੈ ਨਿਰਣੇ" ਬਾਰੇ ਚਰਚਾ ਕਰਵਾਈ ਗਈ। ਜਿਸ ਵਿਚ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਕਰਨੈਲ ਸਿੰਘ ਪੀਰਮੁਹੰਮਦ ਨੇ ਆਪਣੇ ਵਿਚਾਰ ਸੰਗਤਾਂ ਨਾਲ ਸਾਂਝੇ ਕੀਤੇ।
26 ਜਨਵਰੀ, 1950 ਨੂੰ ਜਦੋਂ ਭਾਰਤ ਦੇ ਬਹੁਗਿਣਤੀ ਹਿੰਦੂ ਭਾਰਤੀ ਸੰਵਿਧਾਨ ਲਾਗੂ ਹੋਣ ’ਤੇ ਖੁਸ਼ੀਆਂ ਦੇ ਜਸ਼ਨ ਮਨਾ ਰਹੇ ਸਨ, ਉਦੋਂ ਸਿੱਖ ਕੌਮ ਵਲੋਂ ਇਹ ਦਿਨ ਕਾਲੇ ਦਿਵਸ ਵਜੋਂ ਮਨਾਇਆ ਜਾ ਰਿਹਾ ਸੀ। ਕਾਲਾ ਦਿਵਸ ਮਨਾਉਣ ਦਾ ਸੱਦਾ, ਸ਼੍ਰੋਮਣੀ ਅਕਾਲੀ ਦਲ ਵਲੋਂ ਦਿੱਤਾ ਗਿਆ ਸੀ, ਜਿਸ ਨੂੰ ਸਿੱਖਾਂ ਨੇ ਪੂਰੀ ਤਰ੍ਹਾਂ ਮੰਨਿਆ ਸੀ। ਇਸ ਤੋਂ ਪਹਿਲਾਂ ਸੰਵਿਧਾਨ-ਘੜਨੀ ਅਸੈਂਬਲੀ (ਕਨਸਟੀਚਿਊਐਂਟ ਅਸੈਂਬਲੀ) ਵਿੱਚ ਅਕਾਲੀ ਦਲ ਦੇ ਦੋਵਾਂ ਨੁਮਾਇੰਦਿਆਂ - ਸ. ਭੁਪਿੰਦਰ ਸਿੰਘ ਮਾਨ ਅਤੇ ਸ. ਹੁਕਮ ਸਿੰਘ ਨੇ ਇਹ ਕਹਿ ਕੇ ਸੰਵਿਧਾਨ ਦੇ ਖਰੜੇ ’ਤੇ ਦਸਤਖਤ ਕਰਨ ਤੋਂ ਨਾਂਹ ਕਰ ਦਿੱਤੀ ਸੀ - ‘ਇਹ ਭਾਰਤੀ ਸੰਵਿਧਾਨ ਦਾ ਦਸਤਾਵੇਜ਼, ਸਿੱਖਾਂ ਨਾਲ ਕੀਤੇ ਧੋਖੇ ਦਾ ਦਸਤਾਵੇਜ਼ ਹੈ। ਇਹ ਸਿੱਖਾਂ ਨਾਲ ਮਾਰੀ ਗਈ ਠੱਗੀ ਹੈ। ਸਿੱਖ ਕੌਮ ਨਾਲ, ਬਹੁਗਿਣਤੀ ਹਿੰਦੂਆਂ ਵਲੋਂ ਕੀਤਾ ਗਿਆ ਵਿਸਾਹਘਾਤ ਹੈ। ਇਸ ਧੋਖਾਧੜੀ ਦੇ ਦਸਤਾਵੇਜ਼ ਨੂੰ ਅਸੀਂ ਬਿਲਕੁਲ ਨਹੀਂ ਮੰਨਦੇ। ਅਖੌਤੀ ਭਾਰਤੀ ਸੰਵਿਧਾਨ ਨੂੰ ਅਸੀਂ ਬਿਲਕੁਲ ਨਹੀਂ ਮੰਨਦੇ।’ ਇਹ ਇੱਕ ਇਤਿਹਾਸਕ ਤੱਥ ਹੈ ਕਿ ਸਿੱਖਾਂ ਨੇ ਇਸ ਸੰਵਿਧਾਨ ਨੂੰ ਕਦੀ ਵੀ ਮਾਨਤਾ ਨਹੀਂ ਦਿੱਤੀ। ਇਸ ਲਈ ਅਸੀਂ ਭਾਰਤ ਦੇ ਕਿਸੇ ਕਾਇਦੇ-ਕਾਨੂੰਨ
ਭਾਰਤੀ ਗਣਤੰਤਰ ਦਿਵਸ ਪਰੇਡ 'ਚ ਸਿੱਖ ਰੈਜੀਮੈਂਟ ਜਾਂ ਸਿੱਖ ਫੌਜੀ ਅਫਸਰਾਂ ਨੂੰ ਸ਼ਾਮਲ ਨਾ ਕਰਨ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।