ਅੰਮ੍ਰਿਤਸਰ ਸਾਹਿਬ: 26 ਜਨਵਰੀ ਨੂੰ ਸਿੱਖਾਂ ਲਈ ਵਿਸਾਹਘਾਤ ਦਿਹਾੜਾ ਦੱਸਦਿਆਂ ਦਲ ਖਾਲਸਾ ਵੱਲੋਂ ਆਪਣੀਆਂ ਸਹਿਯੋਗੀ ਜਥੇਬੰਦੀਆਂ ਅਕਾਲੀ ਦਲ ਪੰਚ ਪ੍ਰਧਾਨੀ ਅਤੇ ਸਿੱਖ ਯੂਥ ਆਫ ਪੰਜਾਬ ਨਾਲ ਮਿਲਕੇ ਭਾਰਤ ਦੇ ਗਣਤੰਤਰ ਦਿਹਾੜੇ 26 ਜਨਵਰੀ ਤੋਂ ਇੱਕ ਦਿਨ ਪਹਿਲਾਂ ਅੰਮ੍ਰਿਤਸਰ ਸਾਹਿਬ ਵਿੱਚ ਰੋਹ ਭਰਪੂਰ ਮੁਜ਼ਾਹਰਾ ਕੀਤਾ ਗਿਆ।
ਅੰਮ੍ਰਿਤਸਰ ਸਾਹਿਬ: ਬੀਤੇ ਕੱਲ੍ਹ ਦਲ ਖਾਲਸਾ ਵੱਲੋਂ ਐਲਾਨ ਕੀਤਾ ਗਿਆ ਕਿ ਉਹ 26 ਜਨਵਰੀ ਨੂੰ ਵਿਸ਼ਵਾਸਘਾਤ ਦਿਹਾੜੇ ਵਜੋਂ ਮਨਾਉਣਗੇ ਤੇ ਭਾਰਤੀ ਸੰਵਿਧਾਨ ਵਿੱਚ ਸਿੱਖਾਂ ਨਾਲ ਹੋਏ ਵਿਤਕਰਿਆਂ ਵਿਰੁੱਧ 25 ਜਨਵਰੀ ਨੂੰ ਅੰਮ੍ਰਿਤਸਰ ਵਿੱਚ ਰੋਹ ਭਰਪੂਰ ਮਜ਼ਾਹਰਾ ਕਰਨਗੇ। ਇਸ ਸੰਬੰਧ ਵਿੱਚ ਦਲ ਖਾਲਸਾ ਦਫਤਰ ਵਿਖੇ ਕੀਤੀ ਗਈ ਪ੍ਰੈਸ ਕਾਨਫਰੰਸ ਵੇਖੋ।