Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

India’s Transnational Repression

India’s Transnational Repression

ਵਰਲਡ ਸਿੱਖ ਆਰਗੇਨਾਈਜ਼ੇਸ਼ਨ (ਡਬਲਯੂ.ਐੱਸ.ਓ.) ਨੇ ਸੰਯੁਕਤ ਰਾਸ਼ਟਰ ਦੇ ਪੰਜ ਵਿਸ਼ੇਸ਼ ਰਿਪੋਰਟਰਾਂ ਵੱਲੋਂ ਸਿੱਖ ਕਾਰਕੁਨ ਮੋਨਿੰਦਰ ਸਿੰਘ ਬੂਆਲ ਨੂੰ ਮਿਲ ਰਹੀਆਂ ਧਮਕੀਆਂ ਬਾਰੇ ਜਤਾਈ ਗਈ ਚਿੰਤਾ ਦਾ ਸਵਾਗਤ ਕੀਤਾ ਹੈ। ਸੰਸਥਾ ਨੇ ਕਾਰਨੀ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਜਾਂਚ ਤੇਜ਼ ਕਰੇ, ਖਤਰੇ ਦਾ ਸਾਹਮਣਾ ਕਰ ਰਹੇ ਸਿੱਖ ਕਾਰਕੁਨਾਂ ਦੀ ਸੁਰੱਖਿਆ ਯਕੀਨੀ ਬਣਾਏ ਅਤੇ ਭਾਰਤ ਨਾਲ ਸਬੰਧਾਂ ਤੋਂ ਪਹਿਲਾਂ ਜਵਾਬਦੇਹੀ ਨੂੰ ਤਰਜੀਹ ਦੇਵੇ।
ਯੂ.ਐੱਨ. ਦੇ ਪੰਜ ਸਪੈਸ਼ਲ ਰਿਪੋਰਟਰਾਂ ਨੇ ਕਨੇਡਾ ਨੂੰ ਲਿਖੀ ਇੱਕ ਸਾਂਝੀ ਚਿੱਠੀ ਵਿੱਚ ਸਿੱਖ ਫੈਡਰੇਸ਼ਨ ਕਨੇਡਾ ਦੇ ਕੌਮੀ ਬੁਲਾਰੇ ਭਾਈ ਮਨਿੰਦਰ ਸਿੰਘ ਨੂੰ ਮਿਲ ਰਹੀਆਂ ਧਮਕੀਆਂ ਦਾ ਮੁੱਦਾ ਚੁੱਕਿਆ ਹੈ। ਉਹਨਾਂ ਨੇ ਇਸ ਨੂੰ ਸਿੱਖਾਂ ਖਿਲਾਫ ਭਾਰਤ ਦੇ ਅੰਤਰਰਾਸ਼ਟਰੀ ਦਮਨ ਦਾ ਹਿੱਸਾ ਕਰਾਰ ਦਿੱਤਾ ਹੈ।
ਯੁਕਤ ਰਾਸ਼ਟਰ ਦੇ ਪੰਜ ਸੀਨੀਅਰ ਅਧਿਕਾਰੀਆਂ ਨੇ ਸਿੱਖ ਫੈਡਰੇਸ਼ਨ ਦੇ ਭਾਈ ਮੋਨਿੰਦਰ ਸਿੰਘ ਨੂੰ ਲਗਾਤਾਰ ਮਿਲ ਰਹੀਆਂ ਧਮਕੀਆਂ ਅਤੇ ਚੇਤਾਵਨੀਆਂ ਬਾਰੇ ਕੈਨੇਡਾ ਸਰਕਾਰ ਨੂੰ ਸਾਂਝੇ ਤੌਰ ’ਤੇ ਜਨਤਕ ਪੱਤਰ ਲਿਖਿਆ ਹੈ। ਇਹ ਪੱਤਰ ਇੰਡੀਅਨ ਸਰਕਾਰ ਨਾਲ ਵੀ ਸਾਂਝਾ ਕੀਤਾ ਗਿਆ ਹੈ।
ਅਮਰੀਕਾ ਵਿਚ ਬਿਸ਼ਨੋਈ ਨੈੱਟਵਰਕ ਨਾਲ ਜੁੜੇ 37 ਵਿਅਕਤੀਆਂ ਖਿਲਾਫ ਦੋਸ਼-ਪੱਤਰ ਜਨਤਕ ਹੋਣ ਤੋਂ ਬਾਅਦ ਸਿੱਖ ਫੈਡਰੇਸ਼ਨ (ਕੈਨੇਡਾ) ਨੇ ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਅਤੇ ਵਿਦੇਸ਼ੀ ਦਖਲਅੰਦਾਜ਼ੀ ਸਬੰਧੀ ਸੁਤੰਤਰ ਜਨਤਕ ਜਾਂਚ ਕਰਵਾਉਣ ਲਈ ਕੈਨੇਡਾ ਸਰਕਾਰ ਨੂੰ ਕਦਮ ਚੁੱਕਣ ਲਈ ਕਿਹਾ ਹੈ।
ਸਿੱਖ ਫੈਡਰੇਸ਼ਨ ਇੰਟਰਨੈਸ਼ਨਲ ਅਤੇ ਬਾਕੂ ਇਨੀਸ਼ੀਏਟਿਵ ਗਰੁੱਪ ਨੇ ਵਿਦੇਸ਼ਾਂ ਵਿੱਚ ਸਿੱਖ ਆਗੂਆਂ 'ਤੇ ਹੋ ਰਹੇ ਹਮਲਿਆਂ ਅਤੇ ਭਾਰਤ ਦੀਆਂ ਗੁਪਤ ਕਾਰਵਾਈਆਂ ਦਾ ਪਰਦਾਫਾਸ਼ ਕਰਦਿਆਂ ਯੂਨਾਈਟਿਡ ਨੇਸ਼ਨਜ਼ ਹਿਊਮਨ ਰਾਈਟਸ ਕੌਂਸਲ ਦੇ ਇਜਲਾਸ ਦੌਰਾਨ ਇੱਕ ਅਹਿਮ ਰਿਪੋਰਟ ਜਾਰੀ ਕੀਤੀ ਹੈ।
ਕਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਆਪਣੇ ਅਧਿਕਾਰਤ ਭਾਰਤ ਦੌਰੇ 'ਤੇ ਹਨ। ਇਸ ਮੌਕੇ ਸਿੱਖ ਫੈਡਰੇਸ਼ਨ ਯੂ.ਕੇ. ਨੇ ਉਹਨਾਂ ਨੂੰ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਾਹਮਣੇ ਕਨੇਡਾ ਵਿੱਚ ਸਿੱਖਾਂ ਵਿਰੁੱਧ ਹੋ ਰਹੇ 'ਅੰਤਰਰਾਸ਼ਟਰੀ ਦਮਨ' ਦਾ ਮੁੱਦਾ ਚੁੱਕਣ ਦੀ ਅਪੀਲ ਕੀਤੀ ਹੈ ਤਾਂ ਜੋ ਕਨੇਡਾ ਦੀ ਪ੍ਰਭੂਸੱਤਾ ਬਰਕਰਾਰ ਰੱਖੀ ਜਾ ਸਕੇ।
ਪੰਚ ਪ੍ਰਧਾਨੀ ਜਥੇ ਨੇ ਚੇਤਾਵਨੀ ਦਿੱਤੀ ਹੈ ਕਿ ਅਮਰੀਕਾ ਵਿੱਚ ਸਾਹਮਣੇ ਆਈ ਸਾਜ਼ਿਸ਼ ਦੀ ਤਰਜ਼ 'ਤੇ ਹੁਣ ਭਾਰਤੀ ਏਜੰਸੀਆਂ ਪੰਜਾਬ ਵਿੱਚ ਵੀ ਸਿੱਖ ਸ਼ਖਸੀਅਤਾਂ, ਪੰਜਾਬ ਹਿਤੈਸ਼ੀਆਂ ਅਤੇ ਕਿਸਾਨ ਆਗੂਆਂ ਨੂੰ ਭਾੜੇ ਦੇ ਕਾਤਲਾਂ ਰਾਹੀਂ ਨਿਸ਼ਾਨਾ ਬਣਾ ਸਕਦੀਆਂ ਹਨ। ਜਥੇ ਮੁਤਾਬਕ ਪੰਜਾਬ ਵਿੱਚ ਜਾਣਬੁੱਝ ਕੇ ਅਫਰਾ-ਤਫਰੀ ਦਾ ਮਾਹੌਲ ਸਿਰਜਿਆ ਜਾ ਰਿਹਾ ਹੈ।
ਕੈਨੇਡਾ ਦੇ ਅਟਾਰਨੀ ਜਨਰਲ ਵੱਲੋਂ ਰਾਸ਼ਟਰੀ ਸੁਰੱਖਿਆ ਦਾ ਹਵਾਲਾ ਦੇ ਕੇ ਅਹਿਮ ਸਬੂਤਾਂ ਨੂੰ ਗੁਪਤ ਰੱਖਣ ਦੀ ਅਰਜ਼ੀ ਤੋਂ ਬਾਅਦ, ਸਿੱਖ ਫੈਡਰੇਸ਼ਨ ਕੈਨੇਡਾ ਨੇ ਜੂਨ 2023 ਵਿੱਚ ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਵਿਦੇਸ਼ੀ ਦਖਲਅੰਦਾਜ਼ੀ ਅਤੇ ਅੰਤਰਰਾਸ਼ਟਰੀ ਦਮਨ (ਟ੍ਰਾਂਸਨੈਸ਼ਨਲ ਰਿਪਰੈਸ਼ਨ) ਸੰਬੰਧੀ ਮੁਕੰਮਲ ਜਨਤਕ ਪਾਰਦਰਸ਼ਤਾ ਦੀ ਮੰਗ ਕੀਤੀ ਹੈ।
ਬਰਤਾਨਵੀ ਸੰਸਦ ਦੀ ਮਨੁੱਖੀ ਹੱਕਾਂ ਬਾਰੇ ਸਾਂਝੀ ਕਮੇਟੀ ਵਲੋਂ 30 ਜੁਲਾਈ 2025 ਨੂੰ ਜਾਰੀ ਕੀਤੀ ਇੱਕ ਨਵੀਂ ਰਿਪੋਰਟ ਵਿੱਚ ਯੂ.ਕੇ. ਦੀ ਧਰਤੀ ’ਤੇ ਵਧ ਰਹੇ ਵਿਦੇਸ਼ੀ ਜ਼ਬਰ (ਟ੍ਰਾਂਸਨੈਸ਼ਨਲ ਰਿਪਰੈਸ਼ਨ) ਉੱਤੇ ਗੰਭੀਰ ਚਿੰਤਾ ਦਾ ਪ੍ਰਗਟਾਵਾ ਕੀਤਾ ਗਿਆ ਹੈ। ਇਸ ਲੇਖੇ ਵਿੱਚ ਇੰਡੀਆ ਨੂੰ ਉਹਨਾਂ 12 ਦੇਸ਼ਾਂ ਵਿੱਚ ਸ਼ਾਮਲ ਕੀਤਾ ਗਿਆ ਹੈ ਜਿਹਨਾ ਵਿਚੋਂ ਯੂ.ਕੇ. ਵਿਚ ਵਿਦੇਸ਼ੀ ਜ਼ਬਰ ਕਰਨ ਦੇ ਸਬੂਤ ਸਾਹਮਣੇ ਆਏ ਹਨ।
ਜਰਮਨੀ ਦੀਆਂ ਸਿੱਖ ਜਥੇਬੰਦੀਆਂ ਵੱਲੋਂ 15 ਅਗਸਤ ਨੂੰ ਫਰੈਂਕਫੋਰਟ ਸਥਿਤ ਇੰਡੀਅਨ ਸਫਾਰਤਖਾਨੇ ਦੇ ਬਾਹਰ ਇਕ ਸ਼ਾਂਤਮਈ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।