ਪੂਰਬੀ ਪੰਜਾਬ ਸਥਿਤ ਡੇਰਾ ਬਾਬਾ ਨਾਨਾਕ ਅਤੇ ਪੱਛਮੀ ਪੰਜਾਬ ਦੇ ਗੁਰਦੁਆਰਾ ਦਰਬਾਰ ਸਾਹਿਬ, ਕਰਤਾਰਪੁਰ ਸਾਹਿਬ ਦਰਮਿਆਨ ਬਣਨ ਵਾਲੇ ਲਾਂਘੇ ਬਾਰੇ ਪਾਕਿਸਤਾਨ ਦੀ ਸਰਕਾਰ ਨੇ ਇਕ 14 ਨੁਕਾਤੀ ਸਮਝੌਤੇ ਦਾ ਖਰੜਾ ਭਾਰਤ ਸਰਕਾਰ ਨੂੰ ਭੇਜਿਆ ਹੈ। ਅੰਗਰੇਜ਼ੀ ਵਿਚ ਭੇਜੇ ਗਏ ਇਸ ਖਰੜੇ ਨੂੰ ਇਕ ਅੰਗਰੇਜ਼ੀ ਅਖਬਾਰ ਨੇ ਇੰਨ-ਬਿੰਨ ਛਾਪਣ ਦਾ ਦਾਅਵਾ ਕੀਤਾ ਹੈ।
ਸਿਆਸਤ ਚੋਣਾਂ ਜਿੱਤਣ ਲਈ ਬੋਲੇ ਗਏ ਝੂਠਾਂ ਜਾਂ ਦੂਜਿਆਂ ਤੇ ਲਾਏ ਗਏ ਵਕਤੀ ਦੋਸ਼ਾਂ ਨੂੰ ਨਹੀਂ ਕਹਿੰਦੇ, ਨਾ ਹੀ ਸਰਕਾਰ ਦੇ ਮੰਤਰੀ ਜਾਂ ਮੁਖੀ ਬਣ ਕੇ ਲੋਕਾਂ ਤੋਂ ਪੈਸੇ ਖਾਣ ਨੂੰ ਸਿਆਸਤ ਕਹਿੰਦੇ ਹਨ।ਰਾਜਸੀ ਮੰਚ ਉੱਤੇ ਵਿਚਰਣ ਵਾਲੇ ਸਾਰੇ ਪਾਤਰ ਹੀ ਸਿਆਸਤਦਾਨ ਨਹੀਂ ਹੁੰਦੇ ਸਗੋਂ ਬਹੁਤੀ ਵਾਰ ਉਹ ਤਾਂ ਸਿਆਸੀ ਕਠਪੁਤਲੀਆਂ ਹੁੰਦੇ ਹਨ।ਅਸਲ ਸਿਆਸਤਦਾਨ ਤਾਂ ਉਹ ਹੁੰਦਾ ਹੈ ਜੋ ਏਹਨਾਂ ਪਾਤਰਾਂ ਦੇ ਕਾਰਜ ਅਤੇ ਬੋਲ ਤੈਅ ਕਰਦਾ ਹੈ।ਸਿਆਸਤ ਅਸਲ ਵਿਚ ਆਉਣ ਵਾਲੇ ਸਮਿਆਂ ਦੇ ਵਰਤਾਰਿਆਂ ਦਾ ਰਾਹ ਤੈਅ ਕਰਨ ਦੀ ਖੇਡ ਹੈ।
ਪ੍ਰਸਿੱਧ ਰਾਜਨੀਤੀਕ ਸਿਧਾਂਤਕਾਰ ‘ਹੰਨ੍ਹਾ ਅਰੈਂਡ’ ਮੌਜੂਦਾ ਦੁਨੀਆ ਵਿੱਚ ਕੁਝ ਖਾਸ ਤਰਾਂ ਦੇ ਲੋਕਾਂ ਦੀ ਹਾਲਤ ਉੱਤੇ ਵਿਚਾਰ ਦਿੰਦਿਆਂ ਲਿਖਿਆ ਹੈ ਕਿ “ਜੈਸੀ ਦੁਰਘਟਨਾ ਨੇ ਮੋਜੂਦਾ ਸਮੇਂ ਵਿੱਚ ‘ਬੇਘਰੇ’ ਹੋਣ ਅਤੇ ‘ਜੜਾਂ ਤੋਂ ਹੀਣੇ’ ਹੋਣ ਦੀ ਡੂੰਘੀ ਭਾਵਨਾ ਵੱਡੇ ਪੱਧਰ ਉੱਤੇ ਪੈਦਾ ਕੀਤੀ ਹੈ। ਜਿਹੜੇ ਲੋਕ ਇਹਨਾਂ ਹਾਲਾਤਾਂ ਤੋਂ ਪੀੜਤ ਹੋਏ ਹਨ “ਤਾਕਤਹੀਣਤਾ ਦਾ ਅਹਿਸਾਸ” ਉਨ੍ਹਾਂ ਦੀਆਂ ਜਿੰਦਗੀਆਂ ਦਾ ਇੱਕ ਅਹਿਮ ਹਿੱਸਾ ਬਣ ਗਿਆ ਹੈ। ਹੰਨ੍ਹਾ ਅਰੈਂਡ ਨੇ ਇਹਨਾਂ ਲੋਕਾਂ ਲਈ ਜਰਮਨ ਭਾਸ਼ਾ ਦਾ ਸ਼ਬਦ “Heimatlosen” ਵਰਤਿਆ ਹੈ ਜਿਸ ਦਾ ਭਾਵ ‘ਰਾਜਹੀਣਤਾ’ ਦੀ ਹਾਲਤ ਤੋਂ ਹੈ ਜੋ ਜੰਗੀ ਵਰਤਾਰੇ ਦੇ ਨਤੀਜੇ ਵਜੋਂ ਕੁੱਝ ਲੋਕਾਂ ਜਾਂ ਸਮੂਹਾਂ ਦੀ ਰਾਜਨੀਤੀਕ ਹੋਣੀ ਬਣ ਜਾਂਦੀ ਹੈ।
ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਮਾਮਲੇ ਬੀਤੇ ਕਈ ਦਹਾਕਿਆਂ ਤੋਂ ਚਰਚਾ ਚ ਰਿਹਾ ਹੈ। ਕਈ ਵਾਰ ਕੋਸ਼ਿਸ਼ਾਂ ਹੋਈਆਂ ਪਰ ਗੱਲ ਇਸ ਪੱਧਰ ਤੱਕ ਨਹੀਂ ਸੀ ਪਹੁੰਚ ਸਕੀ ਜਿਥੋਂ ਤੱਕ ਹੁਣ ਕੁਝ ਕੁ ਸਮੇਂ ਵਿੱਚ ਹੀ ਪਹੁੰਚ ਗਈ ਹੈ।
ਚੀਨ ਦੇ ਇੰਡੀਆ ਵਿੱਚ ਰਾਜਦੂਤ ਲੂਓ ਜ਼ਹਾਓਈ ਨੇ ਪੰਜਾਬ ਦਾ ਦੌਰਾ ਕੀਤਾ ਜਿਸ ਤਹਿਤ ਉਹ ਦਰਬਾਰ ਸਾਹਿਬ ਅਤੇ ਅਟਾਰੀ ਵਾਹਗਾ ਸਰਹੱਦ ਤੇ ਗਿਆ ਜਿੱਥੇ ਉਸ ਨੇ ਕਿਹਾ ਕਿ ਉਹ "ਇੰਡੀਆ-ਪਾਕਿਸਤਾਨ ਵਿਚਾਲੇ ਸ਼ਾਂਤੀ, ਦੋਸਤੀ ਅਤੇ ਦੁਵੱਲੇ ਸਹਿਯੋਗ ਦੀ ਆਸ ਕਰਦਾ ਹੈ"।
ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਭਾਰਤੀ ਦੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੇ ਨਾਂ ਮੁੜ ਚਿੱਠੀ ਲਿਖ ਕੇ ਮੰਗ ਕੀਤੀ ਹੈ ਕਿ ਕੇਂਦਰ ਸਰਕਾਰ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਪਾਕਿਸਤਾਨ ਦੀ ਸਰਕਾਰ ਨਾਲ ਗੱਲਬਾਤ ਕਰੇ। ਮੁੱਖ ਮੰਤਰੀ ਦੇ ਦਫਤਰ ਵੱਲੋਂ ਜਾਰੀ ਕੀਤੇ ਗਏ ਇਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਸੁਸ਼ਮਾ ਸਵਰਾਜ ਨੂੰ ਲਿਖੀ ਚਿੱਠੀ ਵਿੱਚ ਮੁੱਖ ਮੰਤਰੀ ਨੇ ਹੈ ਕਿਹਾ ਕਿ ਕਰਤਾਰਪੁਰ ਸਾਹਿਬ ਸਿੱਖਾਂ ਲਈ ਉੱਚ ਪੂਜਣਯੋਗ ਪਵਿੱਤਰ ਧਾਰਮਿਕ ਥਾਂ ਹੈ ਕਿਉਂਕਿ ਗੁਰੂ ਨਾਨਕ ਜੀ ਨੇ ਆਪਣੇ ਜੀਵਨ ਦਾ ਵੱਡਾ ਹਿੱਸਾ ਇਥੇ ਗੁਜਾਰਿਆ ਹੈ।
ਅੱਜ ਸੰਗਰਾਂਦ ਦੇ ਦਿਹਾੜੇ ਉੱਤੇ ਸਿੱਖ ਸੰਗਤਾਂ ਦੇ "ਸੰਗਤ ਲਾਂਘਾ ਕਰਤਾਰਪੁਰ" ਜਥੇ ਵੱਲੋਂ ਡੇਰਾ ਬਾਬਾ ਨਾਨਕ ਵਿਖੇ ਭਾਰਤ-ਪਾਕਿਸਤਾਨ ਦੀ ਸਰਹੱਦ ਉੱਤੇ ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ਲਈ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਗਈ । "ਸੰਗਤ ਲਾਂਘਾ ਕਰਤਾਰਪੁਰ" ਵਲੋਂ ਬੀਤੇ ਕਈਂ ਸਾਲਾਂ ਤੋਂ ਹਰ ਸੰਗਰਾਦ ਉੱਤੇ ਡੇਰਾ ਬਾਬਾ ਨਾਨਕ ਵਿਖੇ ਜਾ ਕੇ ਲਾਂਘੇ ਦੀ ਅਰਦਾਸ ਕੀਤੀ ਜਾਂਦੀ ਹੈ ।
ਪਾਕਿਸਤਾਨੀ ਡਾਕ ਤਾਰ ਵਿਭਾਗ ਵਲੋਂ ਭਾਰਤੀ ਕਬਜੇ ਹੇਠਲੇ ਕਸ਼ਮੀਰ ਵਿੱਚ ਸਰਕਾਰੀ ਤੰਤਰ ਵਲੋਂ ਕੀਤੇ ਜਾ ਰਹੇ ਜੁਲਮਾਂ ਬਾਰੇ 20 ਡਾਕ ਟਿਕਟਾਂ ਜਾਰੀ ਕੀਤੀਆਂ ਗਈਆਂ ਹਨ ਜਿਹਨਾਂ ਵਿੱਚ ਇਕ ਇਕ ਟਿਕਟ ਸਾਲ 2000 ਵਿੱਚ ਕਸ਼ਮੀਰ ਵਿੱਚ ਅੰਜ਼ਾਮ ਦਿਤੇ ਗਏ ਚਿੱਟੀ ਸਿੰਘਪੁਰਾ ਕਤਲੇਆਮ ਦੀ ਵੀ ਹੈ।
1947 ਦੀ ਵੰਡ ਦੀ ਸਭ ਤੋਂ ਵੱਡੀ ਮਾਰ ਸਿੱਖਾਂ ਉੱਤੇ ਪਈ ਭਾਵੇਂ ਕਿ ਇਸ ਦਾ ਸੰਤਾਪ ਮੁਸਲਮਾਨਾਂ ਅਤੇ ਹਿੰਦੂਆਂ ਨੇ ਵੀ ਹੰਢਾਇਆ ਸੀ। ਸਿੱਖ ਨਾ ...
ਦੱਖਣੀ ਪੂਰਬੀ ਏਸ਼ੀਆ ਨੂੰ ਪ੍ਰਮਾਣੂ-ਮੁਕਤ ਖਿੱਤਾ ਬਣਾਉਣ ਦੇ ਆਪਣੇ ਵਿਚਾਰਾਂ ਨੂੰ ਦੁਹਰਾਉਂਦਿਆਂ ਦਲ ਖ਼ਾਲਸਾ ਨੇ ਪ੍ਰਮਾਣੂ ਹਥਿਆਰਾਂ ਨਾਲ ਲੈਸ ਦੋ ਰਵਾਇਤੀ ਵਿਰੋਧੀ ਮੁਲਕਾਂ ਭਾਰਤ ਅਤੇ ਪਾਕਿਸਤਾਨ ਵਿਚ ਵਧ ਰਹੀ ਕਸ਼ੀਦਗੀ (ਤਣਾਅ) ਦੀ ਨਿੰਦਾ ਕੀਤੀ ਹੈ।
« Previous Page — Next Page »