ਪਾਕਿਸਤਾਨ ਨੇ ਕੌਮਾਂਤਰੀ ਅਦਾਲਤ (ਆਈ.ਸੀ.ਜੇ) 'ਚ ਬੁੱਧਵਾਰ (13 ਦਸੰਬਰ, 2017) ਨੂੰ ਕਿਹਾ ਕਿ ਸਾਬਕਾ ਨੇਵੀ ਅਧਿਕਾਰੀ ਅਤੇ ਭਾਰਤੀ ਜਾਸੂਸ ਕੁਲਭੂਸ਼ਣ ਜਾਧਵ (47) ਪਾਕਿਸਤਾਨ 'ਚ ਜਾਸੂਸੀ ਕਰਨ ਅਤੇ ਭੰਨ੍ਹਤੋੜ ਦੀ ਕਾਰਵਾਈਆਂ ਨੂੰ ਅੰਜ਼ਾਮ ਦੇਣ ਲਈ ਦਾਖ਼ਲ ਹੋਇਆ ਸੀ। ਜੀਓ ਨਿਊਜ਼ ਦੀ ਰਿਪੋਰਟ ਮੁਤਾਬਿਕ ਪਾਕਿਸਤਾਨ ਨੇ ਆਈ.ਸੀ.ਜੇ. 'ਚ
ਪਾਕਿਸਤਾਨੀ ਮੀਡੀਆ ਦੇ ਮੁਤਾਬਕ ਉਥੋਂ ਦੇ ਗ੍ਰਹਿ ਮੰਤਰੀ ਚੌਧਰੀ ਨਿਸਾਰ ਅਲੀ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਰਤੀ ਨੇਵੀ ਦੇ ਅਧਿਕਾਰੀ ਕੁਲਭੂਸ਼ਣ ਜਾਧਵ ਨੂੰ ਜਾਸੂਸੀ ਦੇ ਮਾਮਲੇ 'ਚ ਪਾਕਿਸਤਾਨ ਦੇ ਸੰਵਿਧਾਨ ਮੁਤਾਬਕ ਹੀ ਸਜ਼ਾ ਦਿੱਤੀ ਜਾਏਗੀ।
ਪਾਕਿਸਤਾਨ ਦੀ ਜੇਲ੍ਹ 'ਚ ਬੰਦ ਭਾਰਤੀ ਜਾਸੂਸ ਕੁਲਭੂਸ਼ਣ ਜਾਧਵ ਦੀ ਫਾਂਸੀ 'ਤੇ ਕੌਮਾਂਤਰੀ ਅਦਾਲਤ ਨੇ ਰੋਕ ਲਾਈ ਹੈ। ਭਾਰਤ ਨੇ ਵਿਆਨਾ ਕਨਵੈਨਸ਼ਨ ਦੇ ਤਹਿਤ ਕਾਉਂਸਲਰ ਮਦਦ ਨਹੀਂ ਦਿੱਤੇ ਜਾਣ ਦਾ ਹਵਾਲਾ ਦਿੰਦੇ ਹੋਏ ਇਸ ਮਾਮਲੇ ਨੂੰ ਕੌਮਾਂਤਾਰੀ ਅਦਾਲਤ (ICJ) ਕੋਲ ਚੁੱਕਿਆ ਸੀ।
ਇੰਟਰਨੈਸ਼ਨਲ ਕੋਰਟ ਆਫ ਜਸਟਿਸ (ਆਈ.ਸੀ.ਜੇ.) 'ਚ ਪਾਕਿਸਤਾਨ ਨੇ ਕਿਹਾ ਕਿ ਭਾਰਤੀ ਜਾਸੂਸ ਅਤੇ ਰਾਅ ਦੇ ਏਜੰਟ ਕੁਲਭੂਸ਼ਣ ਜਾਧਵ 'ਤੇ ਲੱਗੇ ਦੋਸ਼ਾਂ ਨੂੰ ਲੈ ਕੇ ਭਾਰਤ ਵਲੋਂ ਕੋਈ ਜਵਾਬ ਨਹੀਂ ਆਇਆ। ਪਾਕਿਸਤਾਨ ਨੇ ਕਿਹਾ ਕਿ ਭਾਰਤ ਨੇ ਕੌਮਾਂਤਰੀ ਅਦਾਲਤ ਨੂੰ ਰਾਜਨੀਤਕ ਡਰਾਮੇ ਲਈ ਇਸਤੇਮਾਲ ਕੀਤਾ ਹੈ।
ਪਾਕਿਸਤਾਨ ਦੀ ਫ਼ੌਜੀ ਅਦਾਲਤ ਵੱਲੋਂ ਭਾਰਤੀ ਜਲ ਸੈਨਾ ਦੇ ਸਾਬਕਾ ਅਧਿਕਾਰੀ ਅਤੇ ਰਾਅ ਦੇ ਏਜੰਟ ਕੁਲਭੂਸ਼ਨ ਜਾਧਵ ਨੂੰ ਜਾਸੂਸੀ ਤੇ ਦਹਿਸ਼ਤਗਰਦੀ ਦੀਆਂ ਕਾਰਵਾਈਆਂ ਵਿੱਚ ਸ਼ਮੂਲੀਅਤ ਕਰਕੇ ਦਿੱਤੀ ਮੌਤ ਦੀ ਸਜ਼ਾ ਖ਼ਿਲਾਫ਼ ਅੱਜ ਜਦੋਂ ਨੀਦਰਲੈਂਡ ਦੇ ਹੇਗ ਸਥਿਤ ਕੌਮਾਂਤਰੀ ਨਿਆਂਇਕ ਅਦਾਲਤ (ਆਈਸੀਜੇ) ਵਿੱਚ ਸੁਣਵਾਈ ਹੋਵੇਗੀ ਤਾਂ ਭਾਰਤ ਤੇ ਪਾਕਿਸਤਾਨ ਅਠਾਰਾਂ ਸਾਲਾਂ ਬਾਅਦ ਮੁੜ ਆਈਸੀਜੇ ਵਿੱਚ ਇਕ ਦੂਜੇ ਦੇ ਸਾਹਮਣੇ ਹੋਣਗੇ। ਇਸਲਾਮਾਬਾਦ ਨੇ ਪਿਛਲੀ ਵਾਰ ਭਾਰਤ ਵੱਲੋਂ ਕੱਛ ਵਿੱਚ ਪਾਕਿਸਤਾਨੀ ਨੇਵੀ ਦੇ ਜਹਾਜ਼ ਨੂੰ ਨਿਸ਼ਾਨਾ ਬਣਾਉਣ ਲਈ ਆਈਸੀਜੇ ਦਾ ਦਖ਼ਲ ਮੰਗਿਆ ਸੀ।