ਸਹਿਣਸ਼ੀਲਤਾ-ਅਸਹਿਣਸ਼ੀਲਤਾ ਦਾ ਮੁੱਦਾ, ਘੱਟੋ-ਘੱਟ ਇਸ ਸਰਕਾਰ ਦੀ ਅਉਧ ਵਿਚ ਮੱਠਾ ਪੈਣ ਵਾਲਾ ਨਹੀਂ। ਇਸ ਦਾ ਕਾਰਨ ਇਹ ਹੈ ਕਿ ਹਾਕਮ ਧਿਰ ਅਸਹਿਣਸ਼ੀਲਤਾ ਛੱਡਣ ਦੀ ਬਜਾਇ ਵਿਰੋਧੀਆਂ ਨੂੰ ਇਸ ਤੋਹਮਤ ਨਾਲ ਚੁੱਪ ਕਰਾਉਣਾ ਚਾਹੁੰਦੀ ਹੈ ਕਿ ਉਹ ਮਹਾਨ ਭਾਰਤ ਨੂੰ ਅਸਹਿਣਸ਼ੀਲ ਕਹਿ ਰਹੇ ਹਨ ਜੋ ‘‘ਨਾ ਕਦੀ ਅਸਹਿਣਸ਼ੀਲ ਸੀ, ਨਾ ਹੁਣ ਹੈ ਤੇ ਨਾ ਭਵਿੱਖ ਵਿਚ ਕਦੀ ਹੋ ਹੀ ਸਕਦਾ ਹੈ!’’