Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Izhar Alam

Izhar Alam

4 ਫਰਵਰੀ 1986 ਨੂੰ ਨਕੋਦਰ ਵਿਖੇ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਰੋਸ ਵਜੋਂ ਇਕੱਠੀ ਹੋਈ ਨਿਹੱਥੀ ਸਿੱਖ ਸੰਗਤ ਉੱਤੇ ਪੰਜਾਬ ਪੁਲਿਸ ਵਲੋਂ ਗੋਲੀਬਾਰੀ ਕਰ ਦਿੱਤੀ ਗਈ ਸੀ ਜਿਸ ਵਿਚ ਚਾਰ ਸਿੱਖ ਨੌਜਵਾਨ ਸ਼ਹੀਦ ਹੋ ਗਏ ਸਨ।
ਤੀਹ ਸਿੱਖ ਜਥੇਬੰਦੀਆਂ ਦੇ ਗਠਜੋੜ ਅਲਾਇੰਸ ਆਫ ਸਿੱਖ ਆਰਗੇਨਾਈਜੇਸ਼ਨਜ਼ ਵੱਲੋਂ ਜਾਰੀ ਇਕ ਬਿਆਨ ਵਿਚ ਕਿਹਾ ਗਿਆ ਹੈ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਨਕੋਦਰ ਗੋਲੀ ਕਾਂਡ ਬਾਰੇ ਇਹ ਕਹਿਣਾ ਕਿ ਇਦਾਂ ਦੇ ਕਾਂਡ ਤਾਂ ਹੁੰਦੇ ਰਹਿੰਦੇ ਨੇ ਤੇ ਇਹ ਕਹਿਣਾ ਕਿ ਬੇਅਦਬੀ ਹੁਣ ਕੋਈ ਮੁੱਦਾ ਨਹੀਂ ਹੈ, ਕਾਂਗਰਸੀ ਆਗੂ ਸੈਮ ਪਿਟਰੋਦਾ ਦੇ 1984 ਕਤਲੇਆਮ ਬਾਰੇ "ਹੂਆ ਤੋ ਹੂਆ" ਵਰਗਾ ਹੀ ਹੈ।
ਫਰਵਰੀ 1986 ਨੂੰ ਵਾਪਰੇ ਨਕੋਦਰ ਸਾਕੇ ਦੀ 33 ਵੀਂ ਵਰ੍ਹੇਗੰਡ ਮੌਕੇ ਭਾਈ ਰਵਿੰਦਰ ਸਿੰਘ ਲਿੱਤਰਾਂ ਦੇ ਪਿਤਾ ਬਾਪੂ ਬਲਦੇਵ ਸਿੰਘ ਜੀ ਵਲੋਂ ਲਿਖਿਆ ਲੇਖ "ਜ਼ੁਲਮ ਅਤੇ ਅਨਿਆ ਦੀ ਰੱਤ-ਰੱਤੀ ਦਾਸਤਾਨ : ਸਾਕਾ ਨਕੋਦਰ" ਆਪਣੇ ਸਤਿਕਾਰਯੋਗ ਪਾਠਕਾਂ ਦੇ ਲਈ ਛਾਪ ਰਹੇ ਹਾਂ।

ਚੰਡੀਗੜ੍ਹ: ਜੱਜ ਰਣਜੀਤ ਸਿੰਘ ਕਮਿਸ਼ਨ ਦੀ ਜਾਂਚ ‘ਤੇ ਰਾਜਨੀਤਕ ਉਥਲ-ਪੁਥਲ ਹੋਣ ਤੋਂ ਬਾਅਦ, 1986 ਵਿਚ ਹੋਏ ਨਕੋਦਰ ਸਾਕੇ ਦੀ ਜਸਟਿਸ ਗੁਰਨਾਮ ਸਿੰਘ ਕਮਿਸਨ ਵਲੋਂ ਕੀਤੀ ਜਾਂਚ ਸ੍ਰੋਮਣੀ ਅਕਾਲੀ ਦਲ ਲਈ ਇਕ ਮੁਸ਼ਕਿਲ ਬਣ ਕੇ ਸਾਹਮਣੇ ਆਈ ਹੈ। ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਨੇ ਮੰਗ ਕੀਤੀ ਹੈ ਕਿ ਇਕ ਵਿਸ਼ੇਸ ਜਾਂਚ ਟੀਮ ਦਾ ਗਠਨ ਕੀਤਾ […]

ਅਖੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਰੇਗੀ ਇਕੱਠੇ ਝੂਠੇ ਮੁਕਾਬਲਿਆਂ ਦੇ ਅੰਕੜੇ। ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ ਦੇ ਪ੍ਰਚਾਰ ਸਕੱਤਰ ਪ੍ਰਵੀਨ ਕੁਮਾਰ, ਜੱਥੇਬੰਧਕ ਸਕੱਤਰ ਕਾਬਲ ਸਿੰਘ, ਕੇਂਦਰੀ ਕਮੇਟੀ ਮੈਂਬਰ ਸਤਵੰਤ ਸਿੰਘ ਮਾਣਕ, ਪੰਜਾਬ ਮਨੁੱਖੀ ਅਧਿਕਾਰ ਸੰਗਠਨ ਦੇ ਡਿਪਟੀ ਚੇਅਰਮੈਨ ਕ੍ਰਿਪਾਲ ਸਿੰਘ ਰੰਧਾਵਾ, ਮਨੁੱਖੀ ਅਧਿਕਾਰ ਇਨਸਾਫ ਸੰਘਰਸ਼ ਕਮੇਟੀ ਦੇ ਪ੍ਰਧਾਨ ਬਾਬਾ ਦਰਸ਼ਨ ਸਿੰਘ ਨੇ ਕਿਹਾ ਹੈ ਕਿ ਬਾਦਲਕਿਆਂ ਵੱਲੋਂ ਧਰਮ ਪ੍ਰਚਾਰ, ਯਾਦਗਾਰਾਂ ਬਣਾਉਣ ਅਤੇ ਝੂਠੇ ਮੁਕਾਬਲਿਆਂ ਦਾ ਨਿਆਂ ਦਿਵਾਉਣ ਦੀਆਂ ਖਬਰਾਂ ਚਰਚਾ ਵਿੱਚ ਹਨ।
ਹਿੰਦੁਸਤਾਨ ਟਾਈਮਜ਼ ਦੀ ਰਿਪੋਰਟ ਮੁਤਾਬਕ ਕੁਰਾਨ ਦੀ ਬੇਅਦਬੀ ਦੀ ਘਟਨਾ ਤੋਂ ਬਾਅਦ ਸਾਰੇ ਇਲਾਕੇ ਵਿਚ ਹਿੰਸਾ ਫੈਲ ਗਈ ਹੈ। ਹਿੰਸਾ ਉਦੋਂ ਭੜਕੀ ਜਦੋਂ ਖੰਨਾ ਰੋਡ ਚੌਂਕ 'ਚ ਕੁਰਾਨ ਸ਼ਰੀਫ ਦੇ ਵਰਕੇ ਪਾੜੇ ਹੋਏ ਪਏ ਮਿਲੇ। ਪੰਜਾਬ ਦੇ ਮੁਸਲਿਮ ਬਹੁਗਿਣਤੀ ਵਾਲੇ ਇਲਾਕੇ ਵਿਚ ਇਸ ਘਟਨਾ ਨਾਲ ਲੋਕਾਂ ਵੀ ਭਾਰੀ ਰੋਸ ਪਾਇਆ ਗਿਆ।
ਸਿੱਖਾਂ ਵੱਲੋਂ ਕੀਤੇ ਗਏ ਲੰਮੇ ਸੰਘਰਸ਼ ਅਤੇ ਵੱਡੀਆਂ ਕੁਰਬਾਨੀਆਂ ਤੋਂ ਬਾਅਦ ਸਿੱਖ ਹਿੱਤਾਂ ਦੀ ਰੱਖਿਆ ਅਤੇ ਸਿੱਖਾਂ ਦੀ ਰਾਜਸੀ ਤਰਜ਼ਮਾਨੀ ਕਰਨ ਲ;ੲਕਾਤਲਾਂ ਨੂੰ ਪਾਰਟੀ ਦੇ ਆਗੂ ਸਮਝਣਾ ਆਪਣੇ ਸਿੱਖ ਗੁਰੂ ਸਹਿਬਾਨ,ਸਿੱਖ ਸਿਧਾਂਤਾਂ ਅਤੇ ਸਿੱਖ ਸ਼ਹੀਦਾਂ ਨਾਲ ਵੱਡਾ ਧ੍ਰੋਹ ਹੋਵੇਗਾ।
ਬਾਦਲ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਹਾਲ ਹੀ ਵਿੱਚ ਪਾਰਟੀ ਦੇ ਨਵੇਂ ਜੱਥੇਬੰਦਕ ਢਾਂਚੇ ਦਾ ਐਲਾਨ ਕੀਤਾ ਗਿਆ।ਜਿਸ ਵਿੱਚ 7 ਨਵੇ ਸੀਨੀਅਰ ਮੀਤ ਪ੍ਰਧਾਨਾਂ 21 ਮੀਤ ਪ੍ਰਧਾਨਾਂ ਸਮੇਤ ਵੱਖ-ਵੱਖ ਅਹੁਦਿਆਂ ਦਾ ਐਲਾਨ ਕੀਤਾ ਗਿਆ, ਜਿਨ੍ਹਾਂ ਵਿੱਚ ਖਾੜਕੂ ਸਮੇਂ ਦੌਰਾਨ ਆਲਮ ਸੈਨਾ ਬਨਾਉਣ ਵਾਲੇ ਬਦਨਾਮ ਪੁਲਿਸ ਅਫਸਰ ਅਜ਼ਹਾਰ ਆਲਮ ਨੂੰ ਵੀ ਬਾਦਲ ਦਲ ਵੱਲੋਂ ਮੀਤ ਪ੍ਰਧਾਨ ਦੇ ਅਹੂਦੇ ਨਾਲ ਨਿਵਾਜ਼ਿਆ ਗਿਆ ਹੈ।

ਅੰਮ੍ਰਿਤਸਰ, ਪੰਜਾਬ (07 ਜਨਵਰੀ, 2012): ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਬਦਨਾਮ ਪੁਲਿਸ ਅਫਸਰ ਇਜ਼ਹਾਰ ਆਲਮ ਦੀ ਪਤਨੀ ਨਿਸਾਰਾ ਖਤੂਨ ਉਰਫ ਫਰਜ਼ਾਨਾ ਆਲਮ ਨੂੰ ਟਿਕਟ ਦਿੱਤੇ ਜਾਣ ਉਤੇ ਆਪਣੀ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਦਲ ਖ਼ਾਲਸਾ ਨੇ ਬਾਦਲਕਿਆਂ ਨੂੰ ਪੁਛਿਆ ਕਿ ਕੀ ਅਕਾਲੀ ਦਲ ਕੋਲ ਮਲੇਰਕੋਟਲਾ ਹਲਕੇ ਵਿੱਚ ਕੋਈ ਵੀ ਅਜਿਹਾ ਯੋਗ ਪਰਿਵਾਰ ਨਹੀ ਹੈ ਜਿਸ ਦਾ ਦਾਮਨ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।