ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 26 ਮਾਰਚ ਨੂੰ 1984 ਸਿੱਖ ਕਤਲੇਆਮ ਦੇ ਦੋਸ਼ੀ ਮੰਨੇ ਜਾਂਦੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੂੰ ਸੀ. ਬੀ. ਆਈ. ਵੱਲੋਂ ਇੱਕ ਮਾਮਲੇ 'ਚ ਕਲੀਨ ਚਿੱਟ ਦੇਣ ਦੇ ਵਿਰੋਧ 'ਚ ਸੀ. ਬੀ. ਆਈ. ਮੁੱਖ ਦਫ਼ਤਰ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ ।
ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਭਾਰਤ ਦੀ ਰਾਜਧਾਨੀ ਦਿੱਲੀ ਵਿੱਚ ਸਰਕਾਰੀ ਸਰਪ੍ਰਸਤੀ ਵਿੱਚ ਯੋਜਨਾਬੱਧ ਤਰੀਕੇ ਨਾਲ ਕੀਤੇ ਕਤਲੇਆਮ ਦੇ ਕੇਸ ਵਿੱਚ ਦਿੱਲੀ ਸਿੱਖ ਕਤਲੇਆਮ ਲਈ ਬਦਨਾਮ ਕਾਂਗਰਸੀ ਆਗੂ ਜਗਦੀਸ਼ ਟਾਇਟਲਰ ਨੂੰ ਲਗਾਤਾਰ ਤੀਜੀ ਵਾਰੀ ਸੀ.ਬੀ.ਆਈ. ਨੇ ਕੇਸ 'ਚ ਕਲੋਜ਼ਰ ਰੀਪੋਰਟ ਦਾਇਰ ਕਰਕੇ ਕਲੀਨ ਚਿੱਟ ਦਿੱਤੀ ਹੈ।ਅਦਾਲਤ ਨੇ ਅੱਜ ਇਸ ਮਾਮਲੇ 'ਚ ਕਤਲੇਆਮ ਪੀੜਤ ਨੂੰ ਨੋਟਿਸ ਜਾਰੀ ਕੀਤਾ ਹੈ।
ਦਿੱਲੀ ਸਿੱਖ ਕਤਲੇਆਮ ਦੇ ਮਾਮਲਿਆ ਦੀ ਪੈਰਵੀ ਕਰ ਰਹੇ ਪ੍ਰਸਿੱਧ ਵਕੀਲ਼ ਐੱਚ. ਐੱਸ ਫੁਲਕਾ ਵੱਲੋਂ ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀ ਜਗਦੀਸ਼ ਟਾਇਟਲਰ ਖਿਲਾਫ ਮਾਨਹਾਨੀ ਦੇ ਮੁਕੱਦਮੇ ਦੀ ਸੁਣਵਾਈ ਦੌਰਾਨ ਟਾਇਟਲਰ ਨੇ ਅਦਾਲਤ ਨੂੰ ਕਿਹਾ ਕਿ ਉਹ ਸ਼ਿਕਾਇਤ ਕਰਤਾ ਸ੍ਰ. ਫੂਲਕਾ ਤੋਂ ਬਿਨਾਂ ਸ਼ਰਤ ਮੁਆਫੀ ਮੰਗਣ ਲਈ ਤਿਆਰ ਹੈ।
ਦਿੱਲੀ ਸਿੱਖ ਕਲਤੇਆਮ ਦੇ ਦੋਸ਼ੀਆਂ ਦਿੱਤੀ ਸੁਰੱ ਖਿਆ, ਬੰਗਲੇ ਤੇ ਕਾਰਾਂ ਉਪਰ 30 ਸਾਲਾਂ 'ਚ ਹੋਇਆ ਖਰਚ ਇੰਨਾ ਜ਼ਿਆਦਾ ਹੈ ਕਿ ਇੰਨਾਂ ਤਾਂ ਕਤਲੇਆਮ ਦੰਗਿਆ ਦੇ ਪੀੜਤਾਂ ਨੂੰ ਮੁਆਵਜ਼ਾ ਵੀ ਨਹੀਂ ਦਿੱਤਾ ਗਿਆ ।
ਨਵੰਬਰ 1984 ਵਿੱਚ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਦਿੱਲੀ ਵਿੱਚ ਹੋਏ ਸਿੱਖ ਕਤਲੇਆਮ ਜਿਸ ਵਿੱਚ ਹਜ਼ਾਰਾਂ ਬੇਕਸ਼ੂਰ ਸਿੱਖਾਂ ਨੂੰ ਦੇਸ਼ ਦੀ ਬਹੁ-ਗਿਣਤੀ ਵੱਲੋਂ ਦਿਨ ਦਿਹਾੜੇ ਮਾਰ ਦਿੱਤਾ ਗਿਆ ਸੀ, ਦੇ ਕੇਸਾਂ ਦੀ ਪੈਰਵੀ ਕਰ ਰਹੇ ਸੀਨੀਅਰ ਵਕੀਲ ਐਚ. ਐਸ. ਫੂਲਕਾ ਵੱਲੋਂ ਦਾਇਰ ਫੌਜਦਾਰੀ ਮਾਣਹਾਨੀ ਦੇ ਮਾਮਲੇ ਵਿਚ ਪੇਸ਼ ਹੋਏ ਦੋਸ਼ੀ ਕਾਂਗਰਸ ਆਗੂ ਜਗਦੀਸ਼ ਟਾਇਟਲਰ( ਜੋ ਦਿੱਲੀ ਸਿੱਖ ਕਤਲੇਆਮ ਦਾ ਮੁੱਖ ਦੋਸ਼ੀ ਮੰਨਿਆ ਜਾਂਦਾ ਹੈ) ਨੇ ਦਿੱਲੀ ਦੀ ਇਕ ਅਦਾਲਤ ਨੂੰ ਦੱਸਿਆ ਕਿ ਉਹ ਮਾਮਲੇ ਦੇ ਨਿਪਟਾਰੇ ਲਈ ਬਿਨਾਂ ਸ਼ਰਤ ਮੁਆਫ਼ੀ ਮੰਗਣ ਲਈ ਤਿਆਰ ਹੈ ਜਦ ਕਿ ਸ: ਫੂਲਕਾ ਨੇ ਟਾਇਟਲਰ ਦੀ ਪੇਸ਼ਕਸ਼ ਪ੍ਰਵਾਨ ਕਰਨ ਤੋਂ ਸਾਫ ਨਾਂਹ ਕਰ ਦਿੱਤੀ ।
ਅੱਜ ਦਿੱਲੀ ਦੀ ਇਕ ਅਦਾਲਤ ਨੇ ਸੀਨੀਅਰ ਵਕੀਲ ਐਚ. ਐਸ. ਫੂਲਕਾ ਵਲੋਂ ਦਿੱਤੀਆਂ ਦਲੀਲਾਂ ਪਿੱਛੋਂ ਆਪਣਾ ਹੁਕਮ ਰਾਖਵਾਂ ਰੱਖ ਲਿਆ ਜਿਨ੍ਹਾਂ ਨੇ 7 ਸਤੰਬਰ 2004 ਨੂੰ ਇਕ ਨਿੱਜੀ ਨਿਊਜ਼ ਚੈਨਲ ਵਿਚ ਖ਼ਬਰਾਂ ਦੇ ਪ੍ਰਸਾਰਨ ਸਮੇਂ ਉਨ੍ਹਾਂ ਦੇ ਖਿਲਾਫ ਕਥਿਤ ਰੂਪ ਵਿਚ ਅਪਸ਼ਬਦ ਬੋਲਣ ਬਦਲੇ ਟਾਈਟਲਰ ਖਿਲਾਫ ਸ਼ਿਕਾਇਤ ਦਾਇਰ ਕੀਤੀ ਸੀ।
« Previous Page