Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Jagdish Tytler

Jagdish Tytler

ਦਿੱਲੀ ਸਿੱਖ ਕਤਲੇਆਮ ਦੇ ਪੀੜਤਾ ਦੇ ਕੇਸਾਂ ਦੀ ਅਦਾਲਤ ਵਿੱਚ ਲੰਮੇ ਸਮੇਂ ਤੋਂ ਪੈਰਵੀ ਕਰ ਰਹੇ ਸੀਨੀਅਰ ਐਡਵੋਕੇਟ ਐਚ.ਐਸ. ਫੂਲਕਾ ਵੱਲੋਂ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਦਾਇਰ ਮਾਨਹਾਨੀ ਮੁਕੱਦਮੇ ਦੀ ਸੁਣਵਾਈ 22 ਨਵੰਬਰ ਤੱਕ ਮੁਲਤਵੀ ਹੋ ਗਈ ਹੈ।ਐਡਵੋਕੇਟ ਫੂਲਕਾ ਵੱਲੋਂ ਸ੍ਰੀ ਟਾਈਟਲਰ ਖ਼ਿਲਾਫ਼ ਇਹ ਮੁਕੱਦਮਾ ਐਨ.ਡੀ.ਟੀ.ਵੀ. ਦੇ ਉਸ ਪ੍ਰੋਗਰਾਮ ਦੇ ਸਬੰਧ ਵਿੱਚ ਦਾਇਰ ਕੀਤਾ ਗਿਆ ਹੈ, ਜਿਸ ਦੇ ਪ੍ਰਸਾਰਨ ਦੌਰਾਨ ਸ੍ਰੀ ਟਾਈਟਲਰ ਨੇ ਕਥਿਤ ਤੌਰ ’ਤੇ ਹੀ ਫੂਲਕਾ ਖ਼ਿਲਾਫ਼ ਅਪਮਾਨਜਨਕ ਟਿੱਪਣੀਆਂ ਕੀਤੀਆਂ ਅਤੇ ਉਨ੍ਹਾਂ ਨੂੰ ਧਮਕਾਇਆ।
ਨਵੀਂ ਦਿੱਲੀ, ਭਾਰਤ (ਨਵੰਬਰ 08, 2013): ਬੀਤੇ ਦਿਨ ਦਿੱਲੀ ਹਾਈ ਕੋਰਟ ਨੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖਿਲਾਫ ਮੁੜ ਤੋਂ ਸ਼ੁਰੂ ਹੋਈ ਸੀ. ਬੀ. ਆਈ ਦੀ ਜਾਂਚ 'ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ, ਜਦਕਿ ਇਸ ਮਾਮਲੇ ਦੀ ਅਗਲੀ ਸੁਣਵਾਈ ਲਈ 17 ਜਨਵਰੀ, 2014 ਨੂੰ ਹੋਵੇਗੀ।
ਨਵੀਂ ਦਿੱਲੀ (07 ਜੁਲਾਈ, 2012): ਨਵੰਬਰ 1984 ਦੌਰਾਨ ਸਿੱਖਾਂ ਦੇ ਯੋਜਨਾ ਬੱਧ ਤਰੀਕੇ ਨਾਲ ਕੀਤੇ ਗਏ ਕਤਲੇਆਮ ਵਿਚ ਨਿਭਾਈ ਭੂਮਿਕਾ ਲਈ ਜੱਜ ਕੇ ਐਸ ਪਾਲ ਜਗਦੀਸ਼ ਟਾਈਟਲਰ ਦੇ ਕੇਸ ਦੀ ਸੁਣਵਾਈ ਕਰ ਰਿਹਾ ਹੈ ਇਸੇ ਦੌਰਾਨ ਫੈਡਰੇਸ਼ਨ (ਪੀਰ ਮੁਹੰਮਦ), ਸਿਖਸ ਫਾਰ ਜਸਟਿਸ ਤੇ ਨੈਸ਼ਨਲ 1984 ਵਿਕਟਿਮਸ ਜਸਟਿਸ ਐਂਡ ਵੈਲਫੇਅਰ ਸੁਸਾਇਟੀ ਨੇ ਮੰਗ ਕੀਤੀ ਹੈ ਕਿ ਭਾਰਤ ਸਰਕਾਰ ਨੂੰ ਚਾਹੀਦਾ ਹੈ ਕਿ ਟਾਈਟਲਰ ਨੂੰ ਭਾਰਤ ਦੇ ਉਲੰਪਿਕ ਵਫਦ ਦੀ ਅਗਵਾਈ ਕਰਨ ਦੀ ਇਜ਼ਾਜਤ ਨਾ ਦਿੱਤੀ ਜਾਵੇ।
ਨਵੀਂ ਦਿੱਲੀ (16 ਫਰਵਰੀ 2012): ਨਵੰਬਰ 1984 ਦੀਆਂ ਵਿਧਵਾਵਾਂ ਨੇ ਕੜਕੜਡੂਮਾ ਅਦਾਲਤ ਦੇ ਬਾਹਰ ਇਨਸਾਫ ਰੈਲੀ ਕੀਤੀ ਜਿਥੇ ਵਧੀਕ ਸੈਸ਼ਨ ਜੱਜ ਸੀ ਬੀ ਆਈ ਵਲੋਂ ਜਗਦੀਸ਼ ਟਾਈਟਲਰ ਨੂੰ ਦਿੱਤੀ ਕਲੀਨ ਚਿਟ ਦੇ ਖਿਲਾਫ 1984 ਦੇ ਪੀੜਤਾਂ ਦੀ ਅਪੀਲ ਦੀ ਸੁਣਵਾਈ ਕਰ ਰਹੇ ਹਨ। ਇਸ ਇਨਸਾਫ ਰੈਲੀ ਵਿਚ ਸੈਂਕੜਿਆਂ ਦੀ ਗਿਣਤੀ ਵਿਚ ਲੋਕਾਂ ਨੇ ਸ਼ਮੂਲੀਅਤ ਕੀਤੀ ਤੇ ਮੰਗ ਕੀਤੀ ਕਿ ਕਾਂਗਰਸ (ਆਈ) ਦੇ ਆਗੂ ਜਗਦੀਸ਼ ਟਾਈਟਲਰ ਦੇ ਖਿਲਾਫ ਮੁਕੱਦਮਾ ਚਲਾਇਣ ਜਾਵੇ ਤੇ ਨਵੰਬਰ 1984 ਦੌਰਾਨ ਸਿਖਾਂ ਦਾ ਕਤਲੇਆਮ ਕਰਨ ਵਾਲੇ ਕਿਸ਼ੋਰੀ ਲਾਲ ਦੀ ਸੰਭਵਿਤ ਸਜ਼ਾ ਘਟਾਉਣ ਵਿਰੁੱਧ ਜ਼ੋਰਦਾਰ ਰੋਸ ਪ੍ਰਗਟਾਇਆ। ਨਵੰਬਰ 1984 ਦੇ ਪੀੜਤਾਂ ਦੀ ਪੈਰਵਾਈ ਕਰ ਰਹੀ ਵਕੀਲ ਐਡਵੋਕੇਟ ਕਾਮਨੀ ਵੋਹਰਾ ਨੇ ਅਮਰੀਕਾ ਸਥਿਤ ਅਟਾਰਨੀ ਗੁਰਪਤਵੰਤ ਸਿੰਘ ਪੰਨੂ, ਜਿਨ੍ਹਾਂ ਨੇ ਦਸੰਬਰ 2008 ਵਿਚ ਸੀ ਬੀ ਆਈ ਦੇ ਅਮਰੀਕਾ ਦੌਰੇ ਦੌਰਾਨ ਗਵਾਹਾਂ ਮਰਹੂਮ ਗਿਆਨੀ ਸੁਰਿੰਦਰ ਸਿੰਘ, ਜਸਬੀਰ ਸਿੰਘ ਤੇ ਰੇਸ਼ਮ ਸਿੰਘ ਦੀ ਪ੍ਰਤੀਨਿਧਤਾ ਕੀਤੀ ਸੀ, ਦਾ ਹਲਫੀਆ ਬਿਆਨ ਪੇਸ਼ ਕੀਤਾ।
ਨਵੀਂ ਦਿੱਲੀ (ਫਰਵਰੀ 14, 2011): ਫੈਡਰੇਸ਼ਨ ਅਤੇ ਪੀੜਤ ਪ੍ਰੀਵਾਰ 7 ਮਾਰਚ ਨੂੰ ਕੜਕੜਡੂੰਮਾ ਅਦਾਲਤ ਦੇ ਬਾਹਰ ਜੋਰਦਾਰ ਪ੍ਰਦਰਸ਼ਨ ਕਰਨਗੇ। ਇਹ ਪ੍ਰਗਟਾਵਾ ਅੱਜ ਇਥੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆ ਆਲ ਇੰਡੀਆ ਸਿੱਖ ਸਡੂਟੇਂਸ ਫੈਡਰੇਸ਼ਨ ਦੇ ਪ੍ਰਧਾਨ ਸ੍ਰ. ਕਰਨੈਲ ਸਿੰਘ ਪੀਰ ਮੁਹੰਮਦ, ਸਕੱਤਰ ਜਨਰਲ ਸ੍ਰ. ਦਵਿੰਦਰ ਸਿੰਘ ਸੌਢੀ ਵੱਲੋਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਬੀਤੇ ਸਮੇਂ ਵਿਚ ਸੀ.ਬੀ.ਆਈ. ਨੇ ਜਗਦੀਸ਼ ਟਾਈਟਲਰ ਨੂੰ ਕਲੀਨ ਚਿੱਟ ਦੇ ਦਿੱਤੀ ...
ਨਵੀਂ ਦਿੱਲੀ (ਫਰਵਰੀ 14, 2011): ਫੈਡਰੇਸ਼ਨ ਅਤੇ ਪੀੜਤ ਪ੍ਰੀਵਾਰ 7 ਮਾਰਚ ਨੂੰ ਕੜਕੜਡੂੰਮਾ ਅਦਾਲਤ ਦੇ ਬਾਹਰ ਜੋਰਦਾਰ ਪ੍ਰਦਰਸ਼ਨ ਕਰਨਗੇ। ਇਹ ਪ੍ਰਗਟਾਵਾ ਅੱਜ ਇਥੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆ ਆਲ ਇੰਡੀਆ ਸਿੱਖ ਸਡੂਟੇਂਸ ਫੈਡਰੇਸ਼ਨ ਦੇ ਪ੍ਰਧਾਨ ਸ੍ਰ. ਕਰਨੈਲ ਸਿੰਘ ਪੀਰ ਮੁਹੰਮਦ, ਸਕੱਤਰ ਜਨਰਲ ਸ੍ਰ. ਦਵਿੰਦਰ ਸਿੰਘ ਸੌਢੀ ਵੱਲੋਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਬੀਤੇ ਸਮੇਂ ਵਿਚ ਸੀ.ਬੀ.ਆਈ. ਨੇ ਜਗਦੀਸ਼ ਟਾਈਟਲਰ ਨੂੰ ਕਲੀਨ ਚਿੱਟ ਦੇ ਦਿੱਤੀ ...

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।