ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਬਰਤਾਨਵੀ ਪ੍ਰਧਾਨ ਮੰਤਰੀ ਖਾਲਿਸਤਾਨੀ ਡਾ. ਚੌਹਾਨ ਨੂੰ ਗ੍ਰਿਫਤਾਰ ਕਰਨਾ ਚਾਹੁੰਦੀ ਸੀ: ਗੁਪਤ ਦਸਤਾਵੇਜ਼

ਜੂਨ 1984 ਵਿੱਚ ਭਾਰਤੀ ਫੌਜ ਵੱਲੋਂ ਸਿੱਖਾਂ ਦੇ ਮੁਕੱਦਸ ਅਸਥਾਨ ਸ਼੍ਰੀ ਦਰਬਾਰ ਸਾਹਿਬ ‘ਤੇ ਕੀਤੇ ਫੌਜੀ ਹਮਲੇ ਵਿੱਚ ਬਰਤਾਨੀਆਂ ਸਰਕਾਰ ਦੀ ਭੂਮਿਕਾ ਨਸ਼ਰ ਹੋਣ ਤੋਂ ਬਾਅਦ ਬਰਤਾਨੀਆ ਦੇ ਗੁਪਤ ਸਰਕਾਰੀ ਦਸਤਾਵੇਜ਼ਾਂ ਤੋਂ ਜੂਨ 1984 ਦੇ ਘੱਲੂਘਾਰੇ ਅਤੇ ਉਸਤੋਂ ਬਾਅਦ ਵਾਪਰੇ ਘਟਨਾਂਕ੍ਰਮ ਸਬੰਧੀ ਆਏ ਦਿਨ ਕੁਝ ਨਵੇਂ ਰਹੱਸਾਂ ਦਾ ਪ੍ਰਗਟਾਵਾ ਹੋ ਰਿਹਾ ਹੈ।