ਲੰਘੇ ਤਕਰੀਬਨ ਸੱਤ ਸਾਲ ਤੋਂ ਇੰਡੀਆ ਦੀਆਂ ਜੇਲ੍ਹਾਂ ਵਿਚ ਨਜ਼ਰਬੰਦ ਸਿੱਖ ਨੌਜਵਾਨ ਜਗਤਾਰ ਸਿੰਘ ਜੱਗੀ ਜੌਹਲ ਨੂੰ ਦਿੱਲੀ ਹਾਈ ਕੋਰਟ ਦੇ ਜਸਟਿਸ ਪ੍ਰਤਿਭਾ ਐਮ. ਸਿੰਘ ਤੇ ਜਸਟਿਸ ਅਮਿਤ ਸ਼ਰਮਾ (ਜੋ ਪਹਿਲਾਂ ਐਨ.ਆਈ.ਏ ਦਾ ਵਕੀਲ ਹੁੰਦਾ ਸੀ) ਦੇ ਦੋਹਰੇ ਬੈਂਚ ਨੇ ਐਨ.ਆਈ.ਏ. ਦੇ 7 ਕੇਸਾਂ ਵਿਚ ਜਮਾਨਤਾਂ ਦੇਣ ਤੋਂ ਇਨਕਾਰ ਕਰ ਦਿੱਤਾ ਹੈ।
ਪੰਜਾਬ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਬਰਤਾਨਵੀ ਨਾਗਰਿਕ ਜਗਤਾਰ ਸਿੰਘ ਜੱਗੀ ਜੌਹਲ ਦੀ ਇੱਕ ਮਾਮਲੇ ਵਿੱਚ ਜਮਾਨਤ ਦੀ ਅਰਜੀ ਉੱਤੇ ਅੱਜ ਮੁਹਾਲੀ ਸਥਿੱਤ ਖਾਸ ਨੈਸ਼ਨਲ ਇਨਵੈਸਟੀਗੇਟਿਵ ਏਜੰਸੀ (ਨੈ.ਈ.ਏ.) ਅਦਾਲਤ ਵਿੱਚ ਸੁਣਵਾਈ ਹੋਈ। ਅਦਾਲਤ ਨੇ ਇਸ ਮਾਮਲੇ ਦੀ ਉੱਤੇ ਬਹਿਸ ਲਈ 18 ਜੂਨ ਦੀ ਤਰੀਕ ਮਿੱਥੀ ਹੈ।
ਸ਼ੁੱਕਰਵਾਰ (1 ਦਸੰਬਰ, 2017) ਜੰਮੂ ਦੇ ਨਾਨਕ ਨਗਰ ਇਲਾਕੇ ਵਿਚ ਸੈਮਸੰਗ ਸਮਾਰਟ ਕੇਅਰ ਸਰਵਿਸ ਸੈਂਟਰ ਸ਼ਾਸਤਰੀ ਨਗਰ 'ਤੇ ਕੰਮ ਕਰਦੇ ਇਕ ਸਿੱਖ ਨੌਜਵਾਨ ਜਗਜੀਤ ਸਿੰਘ ਜੱਗੀ ਵਾਸੀ ਨਾਨਕ ਨਗਰ ਸੈਕਟਰ ਨੰ:9 ਜੰਮੂ ਨੂੰ ਪੰਜਾਬ ਪੁਲਿਸ ਨੇ ਬਿਨਾਂ ਕਾਰਨ ਦੱਸੇ ਚੁੱਕ ਲਿਆ। ਗਾਂਧੀਨਗਰ ਥਾਣੇ ਦੇ ਐਸ. ਐਚ. ਓ. ਸੁਨੀਲ ਜਸਰੋਟੀਆ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਦੇ ਥਾਣਾ ਬਾਘਾ