ਸਿੱਖ ਵਿਚਾਰਧਾਰਾ ਦੀ ਨੁਮਾਇਦਗੀ ਕਰ ਰਹੀ ਜਥੇਬੰਦੀ ਪੰਚ ਪਰਧਾਨੀ ਯੂ.ਕੇ ਵਲੋਂ ਭਾਈ ਅਮਰਜੀਤ ਸਿੰਘ ਸਮੇਤ ਹੋਰ ਅਨੇਕਾਂ ਕਾਰਕੁੰਨਾਂ ਨੇ ਮੀਟਿੰਗ ਵਿਚ ਹਿੱਸਾ ਲਿਆ। ਮੀਟਿੰਗ ਵਿਚ ਅੰਤਰਰਾਸ਼ਟਰੀ ਬਦਲਦੇ ਰਾਜਨੀਤਿਕ ਹਾਲਾਤਾਂ ਦਾ ਮੁਲਾਂਕਣ ਕੀਤਾ ਗਿਆ ਤੇ ਭਾਈ ਜਸਪਾਲ ਸਿੰਘ ਮੰਝਪੁਰ ਜੀ ਦੀਆਂ ਕੌਮ ਪ੍ਰਤੀ ਸੇਵਾਵਾਂ ਦੀ ਸ਼ਲਾਘਾ ਅਤੇ ਸਨਮਾਨ ਕੀਤਾ ਗਿਆ।
ਭਾਰਤੀ ਏਜੰਸੀ ਐਨ.ਆਈ.ਏ (National Investigation Agency) ਵਲੋਂ ਗਿਰਫਤਾਰ ਕੀਤੇ ਗਏ ਇੰਗਲੈਂਡ ਦੇ ਨਾਗਰਿਕ ਜਗਤਾਰ ਸਿੰਘ ਜੌਹਲ ਦੀ ਰਿਹਾਈ ਲਈ ਸੰਘਰਸ਼ ਕਰ ਰਹੀ ਜਥੇਬੰਦੀ "ਫਰੀ ਜੱਗੀ ਨਾੳ"(Free Jaggi Now) ਵਲੋਂ ਜੱਗੀ ਜੌਹਲ ਦੇ ਵਕੀਲ਼ ਸਰਦਾਰ ਜਸਪਾਲ ਸਿੰਘ ਮੰਝਪੁਰ ਨਾਲ ਖੁੱਲ੍ਹੀ ਵਿਚਾਰ ਲਈ ਸਮਾਗਮ ਉਲੀਕਿਆ ਗਿਆ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ ਜਗਤਾਰ ਸਿੰਘ ਜੱਗੀ ਨੂੰ ਲੰਘੇ ਸਾਲ 4 ਨਵੰਬਰ ਨੂੰ ਜਲੰਧਰੋਂ ਗ੍ਰਿਫਤਾਰ ਕੀਤਾ ਸੀ। ਬਾਅਦ ਵਿੱਚ ਉਸ ਉੱਤੇ ਕਈ ਮਾਮਲੇ ਦਰਜ਼ ਕੀਤੇ ਗਏ ਤੇ ਇਹਨਾਂ ਮਾਮਲਿਆਂ ਦੀ ਜਾਂਚ ਐਨ.ਆਈ.ਏ. ਨੂੰ ਸੌਂਪ ਦਿੱਤੀ ਗਈ । ਇੱਕ ਸਾਲ ਲੰਘ ਜਾਣ ਉੱਤੇ ਵੀ ਇਹਨਾਂ ਮਾਮਲਿਆਂ ਦੀ ਸੁਣਵਾਈ ਵਿੱਚ ਕੋਈ ਜ਼ਿਕਰਯੋਗ ਕਾਰਵਾਈ ਨਹੀਂ ਹੋ ਸਕੀ ਤੇ ਮੌਜੂਦਾ ਹਾਲਾਤ ਇਹ ਹੈ ਕਿ ਐਨ.ਆਈ.ਏ. ਨੇ ਭਾਰਤੀ ਸੁਪਰੀਮ ਕੋਰਟ ਕੋਲ ਪਹੁੰਚ ਕਰਕੇ ਹੇਠਲੀ ਅਦਾਲਤ ਵਿੱਚ ਚੱਲ ਰਹੀ ਸੁਣਵਾਈ ਉੱਤੇ ਰੋਕ ਲਵਾ ਲਈ ਹੈ। ਅਸਲ ਵਿੱਚ ਐਨ.ਆਈ.ਏ. ਇਹਨਾਂ ਮੁਕਦਮਿਆਂ ਦੀ ਸੁਣਵਾਈ ਪੰਜਾਬ ਤੋਂ ਬਾਹਰ ਤਬਦੀਲ ਕਰਵਾਉਣੀ ਚਾਹੁੰਦੀ ਹੈ ਤੇ ਗ੍ਰਿਫਤਾਰ ਨੌਜਵਾਨਾਂ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਰੱਖਣਾ ਚਾਹੁੰਦੀ ਹੈ।
ਬਰਤਾਨੀਆ ਦੀ ਵੈਸਟ ਮਿਡਲੈਂਡ ਪੁਲਿਸ ਅਤੇ ਇੰਗਲੈਂਡ ਵਿਚਲੇ ਸਿੱਖ ਭਾਈਚਾਰੇ ਵਿੱਚ ਕੁੜੱਤਣ ਕਾਫੀ ਵਧ ਗਈ ਹੈ। ਬਰਤਾਨਵੀ ਸਿੱਖ ਵੈਸਟ ਮਿਡਲੈਂਡ ਪੁਲਿਸ ਤੋਂ ਇਸ ਗੱਲ ਤੋਂ ਖਫਾ ਹਨ ਕਿ ਇਹ ਪੁਲਿਸ ਕਥਿਤ ਤੌਰ ਤੇ ਭਾਰਤ ਸਰਕਾਰ ਦੇ ਕਹਿਣ ਤੇ ਬਰਤਾਨੀਆ ਰਹਿੰਦੇ ਸਿੱਖਾਂ ਨੂੰ ਨਿਸ਼ਾਨਾ ਬਣਾ ਰਹੀ ਹੈ।
ਭਾਰਤ ਦੀ ‘ਨੈਸ਼ਨਲ ਇਨਵੈਸਟੀਗੇਟਿਵ ਏਜੰਸੀ’ ਇਹ ਨਹੀਂ ਚਾਹੁੰਦੀ ਕਿ ਇਸ ਏਜੰਸੀ ਵੱਲੋਂ ਵੱਖ-ਵੱਖ ਮਾਮਲਿਆਂ ਵਿੱਚ ਨਾਮਜ਼ਦ ਕੀਤੇ ਗਏ ਬਰਤਾਨਵੀ ਨਾਗਰਿਕ ਜਗਤਾਰ ਸਿੰਘ ਉਰਫ ਜੱਗੀ ਜੌਹਲ ਖਿਲਾਫ ਚੱਲ ਰਹੇ ਮੁਕਦਮਿਆਂ ਦੀ ਸੁਣਵਾਈ ਪੰਜਾਬ ਵਿਚਲੀ ਐਨ.ਆਈ.ਏ. ਦੀ ਖਾਸ ਅਦਾਲਤ ਵੱਲੋਂ ਕੀਤੀ ਜਾਵੇ।
ਅੱਜ ਦੀ ਅਦਾਲਤੀ ਕਾਰਵਾਈ ਦੌਰਾਨ ਐਨ.ਆਈ.ਏ. ਵੱਲੋਂ 6 ਮਾਮਲਿਆਂ ਵਿੱਚ ਵੱਖ-ਵੱਖ ਗਵਾਹਾਂ ਦੀ ਪਛਾਣ ਗੁਪਤ ਰੱਖਣ ਲਈ ਅਰਜੀਆਂ ਲਾਈਆਂ ਗਈਆਂ ਜਿਸ ਨਾਲ ਸੰਬੰਧਤ ਦਸਤਾਵੇਜ਼ਾਂ ਦੀਆਂ ਨਕਲਾਂ ਬਚਾਅ ਪੱਖ ਨੂੰ ਦਿੱਤੀਆਂ ਗਈਆਂ।ਇਨ੍ਹਾਂ ਅਰਜੀਆਂ ਉੱਤੇ ਅਦਾਲਤ ਵਿੱਚ ਬਹਿਸ ਲਈ 29 ਅਗਸਤ ਦੀ ਤਰੀਕ ਮਿੱਥੀ ਗਈ ਹੈ।
ਲੰਡਨ: ਪੰਜਾਬ ਪੁਲਿਸ ਵਲੋਂ ਪਿਛਲੇ ਸਾਲ 4 ਨਵੰਬਰ ਨੂੰ ਗ੍ਰਿਫਤਾਰ ਕੀਤੇ ਗਏ ਬਰਤਾਨਵੀ ਨਾਗਰਿਕ ਜਗਤਾਰ ਸਿੰਘ ਜੱਗੀ ਜੌਹਲ ਦੇ ਹੱਕ ਵਿੱਚ ਇੰਗਲੈਂਡ ਦੇ ਸ਼ਹਿਰ ਬ੍ਰਮਿੰਘਮ ...
ਮੋਗਾ: ਭਾਰਤ ਵਿਚ ਗ੍ਰਿਫਤਾਰ ਕੀਤੇ ਗਏ ਬਰਤਾਨਵੀ ਸਿੱਖ ਨਾਗਰਿਕ ਜਗਤਾਰ ਸਿੰਘ ਜੱਗੀ ਜੋਹਲ ਖਿਲਾਫ ਮੋਗਾ ਦੀ ਭਾਰਤੀ ਅਦਾਲਤ ਵਿਚ ਬੀਤੇ ਕਲ੍ਹ 12 ਜੂਨ ਨੂੰ ਗ੍ਰਿਫਤਾਰੀ ਤੋਂ ...
ਲੰਡਨ: ਬਰਤਾਨੀਆ ਦੀ ਸੰਸਦ ਦੇ 70 ਤੋਂ ਵੱਧ ਵਿਧਾਇਕਾਂ ਨੇ ਬਰਤਾਨੀਆ ਦੀ ਪ੍ਰਧਾਨ ਮੰਤਰੀ ਥਰੇਸਾ ਮੇਅ ਨੂੰ ਚਿੱਠੀ ਲਿਖ ਕੇ ਮੰਗ ਕੀਤੀ ਹੈ ਕਿ ਭਾਰਤ ...
ਚੰਡੀਗੜ੍ਹ: ਭਾਰਤ ਵਿਚ ਕੈਦ ਕੀਤੇ ਗਏ ਬਰਤਾਨਵੀ ਸਿੱਖ ਨੌਜਵਾਨ ਜਗਤਾਰ ਸਿੰਘ ਜੱਗੀ ਜੌਹਲ ਨਾਲ ਬਰਤਾਨਵੀ ਹਾਈ ਕਮਿਸ਼ਨ ਦੇ ਅਧਿਕਾਰੀਆਂ ਦੀ ਨਿਜੀ ਮੁਲਾਕਾਤ ਦੀ ਪਰਵਾਨਗੀ ਨਾ ...
« Previous Page — Next Page »