ਜੰਤਰ-ਮੰਤਰ ਵਿਦਿਆਰਥੀ ਅੰਦੋਲਨ: ਨਰਿੰਦਰ ਮੋਦੀ ਦੇ ਭਰੋਸੇ ਮਗਰੋਂ ਹੁਣ ਅਗਾਂਹ ਕੀ?

Protest at Jantar Mantar by Students led by CJP

ਲੰਘੇ ਦਿਨ (24 ਜੁਲਾਈ ਨੂੰ) ਬੈਂਗਲੁਰੂ ਦੇ ‘ਫ਼੍ਰੀਡਮ ਪਾਰਕ’ ਵਿੱਚ ਵਿਦਿਆਰਥੀਆਂ ਨੇ ਨਵੀਂ ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਅੰਦੋਲਨ ਦੇ ਹੱਕ ਵਿੱਚ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਦੀ ਮੰਗ ਹੈ ਕਿ ਨੈਸ਼ਨਲ ਯੋਗਤਾ ਤੇ ਦਾਖਲਾ ਪ੍ਰੀਖਿਆ (ਨੀਟ) ਵਿੱਚ ਕਥਿਤ ਬੇਨਿਯਮੀਆਂ ਅਤੇ ਇਮਤਿਹਾਨ ਪਰਚਾ ਲੀਕ ਦੇ ਮਾਮਲਿਆਂ ਦੀ ਜ਼ਿੰਮੇਵਾਰੀ ਕਬੂਲਦਿਆਂ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਆਪਣੇ ਅਹੁਦੇ ਤੋਂ ਅਸਤੀਫਾ ਦੇਵੇ।