Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Jarnail Singh Pattarkar

Jarnail Singh Pattarkar

ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ’ਤੇ ਦੋਸ਼ ਲਾਇਆ ਕਿ ਅਰਵਿੰਦ ਕੇਜਰੀਵਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ’ਤੇ ਖ਼ਾਲਿਸਤਾਨੀਆਂ ਦਾ ਕਬਜ਼ਾ ਕਰਵਾਉਣਾ ਚਾਹੁੰਦਾ ਹੈ, ਇਸ ਕੰਮ ਲਈ ਉਸਦੀ ਖ਼ਾਲਿਸਤਾਨੀਆਂ ਨਾਲ ਡੀਲ ਵੀ ਹੋ ਚੁੱਕੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਪਹਿਲਾਂ ਜੋ ਵੈੱਬਸਾਈਟ ਸਰਬੱਤ ਖ਼ਾਲਸਾ ਦੀ ਚੱਲ ਰਹੀ ਹੈ, ਹੁਣ ਉਹੀ ਆਮ ਆਦਮੀ ਪਾਰਟੀ ਦੀ ਚੱਲ ਰਹੀ ਹੈ। ਇਹ ਇਸ ਗੱਲ ਦਾ ਸਬੂਤ ਹੈ। ਏਨਾ ਹੀ ਨਹੀਂ ਪੰਜਾਬ ਵਿੱਚ ‘ਆਪ’ ਦੇ ਨਵੇਂ ਸਹਿ-ਇੰਚਾਰਜ ਤੇ ਵਿਧਾਇਕ ਜਰਨੈਲ ਸਿੰਘ ਵੀ ਆਪਣੇ ਇੰਗਲੈਂਡ ਦੌਰੇ ਦੌਰਾਨ ਖ਼ਾਲਿਸਤਾਨੀਆਂ ਨੂੰ ਸਮਰਥਨ ਕਰ ਚੁੱਕੇ ਹਨ।
ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ ਤੋਂ ਪਾਰਟੀ ਦੇ ਵਿਧਾਇਕ ਜਰਨੈਲ ਸਿੰਘ ਨੂੰ ਪੰਜਾਬ ਇਕਾਈ ਦਾ ਸਹਾਇਕ ਇੰਚਾਰਜ ਨਿਯੁਕਤ ਕਰਨਾ ਸਿੱਧੇ ਤੌਰ ’ਤੇ ‘ਆਪ’ ਦੇ ਪੰਜਾਬ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਲਈ ਖ਼ਤਰੇ ਦੀ ਘੰਟੀ ਹੈ।
ਰਾਜੌਰੀ ਗਾਰਡਨ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਰਨੈਲ ਸਿੰਘ ਨੂੰ ਪੰਜਾਬ ਦੀ ਸਿਆਸਤ ਵਿੱਚ ਮੋਹਰੀ ਭੂਮਿਕਾ ਦਿੱਤੀ ਜਾ ਰਹੀ ਹੈ ਅਤੇ ਉਹ ਹੁਣ ਪਾਰਟੀ ਮਾਮਲਿਆਂ ਦੇ ਸਹਿ-ਇੰਚਾਰਜ ਹੋਣਗੇ। ਨਾਲ ਹੀ ਉਹ ਬੁਲਾਰੇ ਵੀ ਬਣਾਏ ਗਏ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।