ਚੰਡੀਗੜ੍ਹ (3 ਅਗਸਤ, 2011): ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ , ਫਤਹਿਗੜ੍ਹ ਸਾਹਿਬ ਦੇ ਉਪ ਕੁਲਪਤੀ ਜਸਬੀਰ ਸਿੰਘ ਆਹਲੂਵਾਲੀਆ 'ਤੇ ਕਾਤਲਾਨਾ ਹਮਲੇ ਦੇ ਮੁਲਜ਼ਮ ਨੂੰ ਅੱਜ ਫਤਹਿਗੜ੍ਹ ਸਾਹਿਬ ਪੁਲੀਸ ਨੇ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਖਬਰਾਂ ਅਨੁਸਾਰ ਹਮਲਾਵਰ ਸੰਗਰੂਰ ਜ਼ਿਲ੍ਹੇ ਦੇ ਕਸਬਾ ਖਨੌਰੀ ਦਾ ਰਹਿਣ ਵਾਲਾ ਹੈ ਅਤੇ ਐਸ.ਐਸ.ਪੀ. ਫਤਹਿਗੜ੍ਹ ਸਾਹਿਬ ਰਣਬੀਰ ਸਿੰਘ ਖਟੜਾ ਦੀ ਅਗਵਾਈ ਹੇਠ ਗਈ ਇਕ ਪੁਲੀਸ ਟੀਮ ਨੇ ਅੱਜ ਉਸ ਨੂੰ ਖਨੌਰੀ ਤੋਂ ਹੀ ਹਿਰਾਸਤ ਵਿਚ ਲੈਣ ਦਾ ਦਾਅਵਾ ਕੀਤਾ।