ਦਰਬਾਰ ਸਾਹਿਬ ਹਮਲੇ ਦੀ 36ਵੀਂ ਵਰ੍ਹੇਗੰਢ ਮੌਕੇ ਦਲ ਖਾਲਸਾ ਵਲੋਂ ਗੁਰਧਾਮਾਂ ਦੀ ਪਵਿੱਤਰਤਾ ਲਈ ਜੂਝਕੇ ਸ਼ਹੀਦ ਹੋਏ ਸਿੰਘ-ਸਿੰਘਣੀਆਂ ਅਤੇ ਨਿਹੱਥੇ ਸ਼ਰਧਾਲੂਆਂ ਦੀ ਯਾਦ ਵਿੱਚ 5 ਜੂਨ ਨੂੰ ਅੰਮ੍ਰਿਤਸਰ ਵਿਖੇ ਘੱਲੂਘਾਰਾ ਯਾਦਗਾਰੀ ਮਾਰਚ ਕੀਤਾ ਜਾਵੇਗਾ।
ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਇੱਕ ਵਫਦ ਵੱਲੋਂ ਬੀਤੇ ਕੱਲ੍ਹ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਡੀਜੀਪੀ ਜੇਲ੍ਹਾਂ ਰੋਹਿਤ ਚੌਧਰੀ, ਗ੍ਰਹਿ ਸੈਕਟਰੀ ਕਿਰਪਾ ਸੰਕਰ ਸਰੋਜ, ਮੁੱਖ ਮੰਤਰੀ ਪੰਜਾਬ ਦੇ ਸਲਾਹਕਾਰ ਸੰਦੀਪ ਸਿੰਘ ਸੰਧੂ ਨਾਲ ਮੁਲਾਕਾਤ ਕੀਤੀ ਗਈ।
ਦੋ ਦਿਨ ਪਹਿਲਾਂ ਜਾਰੀ ਕੀਤੇ ਗਏ ਇਕ ਲਿਖਤੀ ਨੀਤੀ ਬਿਆਨ (ਜਿਸ ਦੀ ਨਕਲ ਸਿੱਖ ਸਿਆਸਤ ਕੋਲ ਮੌਜੂਦ ਹੈ) ਵਿਚ ਅਜ਼ਾਦੀ ਪੱਖੀ ਸਿੱਖ ਜਥੇਬੰਦੀ ਦਲ ਖਾਲਸਾ ਨੇ ਕਿਹਾ ਹੈ ਕਿ ਭਾਰਤੀ ਹਕੂਮਤ ਤਹਿਤ ਹੋਣ ਵਾਲੀਆਂ ਚੋਣਾਂ ਵਿਚੋਂ ਸਿੱਖ ਨੂੰ ਇਕ ਕੌਮ ਵਜੋਂ ਕੋਈ ਪ੍ਰਾਪਤੀ ਨਹੀਂ ਹੋ ਸਕਦੀ।
ਜ਼ਾ ਪੁਰੀ ਕਰਨ ਤੋਂ ਬਾਅਦ ਵੀ ਜੇਲਾਂ ਵਿੱਚ ਬੰਦ ਸਿੱਖ ਸਿਆਸੀ ਕੈਦੀਆਂ ਦੀ ਰਿਹਾਈ ਲਈ 16 ਜਨਵਰੀ ਤੋਂ ਭੱਖ ਹੜਤਾਲ 'ਤੇ ਚੱਲ ਰਹੇ ਬਾਪੂ ਸੂਰਤ ਸਿੰਘ ਦੇ ਘਰ ਅਤੇ ਪਿੰਡ ਨੂੰ ਅਰਧ ਸੁਰੱਖਿਆ ਦਸਤਿਆਂ ਅਤੇ ਪੰਜਾਬ ਪੁਲਿਸ ਵੱਲੋਂ ਪੂਰੀ ਤਰਾਂ ਘੇਰੇ ਵਿੱਚ ਲੈ ਲਿਆ ਅਤੇ ਪਿੰਡ ਨੂੰ ਜਾਣ ਵਾਲੀਆਂ ਸਾਰੀਆਂ ਸੜਕਾਂ 'ਤੇ ਸਖਤ ਪਹਿਰਾ ਲਾ ਦਿੱਤਾ ਹੈ ਅਤੇ ਕਿਸੇ ਨੂੰ ਪਿੰਡ ਵਿੱਚ ਵੜਨ ਨਹੀਂ ਦਿੱਤਾ ਜਾ ਰਿਹਾ।