ਬੀਤੇ ਦਿਨੀਂ ਦਿੱਲੀ ਹਾਈ ਕੋਰਨ ਵਲੋਂ ਰਾਜੀਵ ਗਾਂਧੀ ਦੇ ਕਰੀਬੀ ਅਤੇ ਸਿੱਖ ਨਸਲਕੁਸ਼ੀ ਦੌਰਾਨ ਹਿੰਦੁਤਵੀ ਭੀੜ ਦੀ ਅਗਵਾਈ ਕਰਨ ਵਾਲੇ ਹਜਾਰਾਂ ਬੇਦੋਸ਼ੇ ਸਿੱਖਾਂ ਦੇ ਕਾਤਲ ਸੱਜਣ ਕੁਮਾਰ ਨੂੰ ਜਿੱਥੇ 35 ਸਾਲਾਂ ਮਗਰੋਂ ਜਾ ਕੇ ਕੇਵਲ ਉਮਰ ਕੈਦ ਦੀ ਸਜਾ ਦਿੱਤੀ ਜਾ ਰਹੀ ਸੀ ੳਥੇ ਹੀ ਸਿੱਖ ਨਸਲਕੁਸ਼ੀ ਵਿਚ ਸ਼ਾਮਲ ਇੱਕ ਹੋਰ ਕਾਂਗਰਸੀ ਆਗੂ ਭਾਰਤੀ ਖਿੱਤੇ ਦੇ ਦੂਜੇ ਸਭ ਤੋਂ ਵੱਡੇ ਸੂਬੇ ਦੇ ਮੁੱਖ ਮੰਤਰੀ ਵਜੋਂ ਸੌਂਹ ਚੁੱਕ ਰਿਹਾ ਸੀ।ਅਦਾਲਤ ਵਲੋਂ ਸੱਜਣ ਕੁਮਾਰ ਨੂੰ 31 ਦਸੰਬਰ ਤੀਕ ਆਤਮ-ਸਮਰਪਣ ਦਾ ਸਮਾਂ ਦਿੱਤਾ ਜਾਣਾ ਹੋਰ ਵੀ ਹੈਰਾਨੀ ਪੈਦਾ ਕਰਦਾ ਸੀ।
ਗੁਰਦੁਆਰਾ ਸਾਹਿਬਾਨਾਂ ਦੇ ਸੁਚੱਜੇ ਪ੍ਰਬੰਧ ਅਤੇ ਸੇਵਾ ਸੰਭਾਲ ਲਈ ਹੋਂਦ ਵਿੱਚ ਆਈ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿਆਸੀ ਪ੍ਰਭਾਅ ਹੇਠ ਜਿੱਥੇ ਆਪਣੇ ਮੁੱਢਲੇ ਕਾਰਜਾਂ ਤੋਂ ਮੂੰਹ ਮੋੜ ਚੁੱਕੀ ਹੈ ਉਥੇ ਵਿਦੇਸ਼ਾਂ ਦੀ ਧਰਤੀ ਉੱਤੇ ਸਿੱਖਾਂ ਵਲੋਂ ਉਸਾਰੇ ਗਏ ਗੁਰਦੁਆਰਾ ਸਾਹਿਬਾਨਾਂ ਵਿੱਚ ਵੀ ਕਈਂ ਵਾਰ ਪ੍ਰਬੰਧਕਾਂ ਜਾਂ ਕੁਝ ਧਿਰਾਂ ਦੇ ਆਪਸੀ ਤਣਾਅ ਦੀਆਂ ਘੱਟਨਾਵਾਂ ਦੇਸ਼ਾ-ਵਿਦੇਸ਼ਾਂ ਵਿੱਚ ਵੱਸਦੇ ਸਿੱਖ ਮਨਾਂ ਨੂੰ ਨਿਰਾਸ਼ ਕਰਦੀਆਂ ਹਨ।