ਮਨੁੱਖੀ ਅਧਿਕਾਰਾਂ ਦੇ ਅਲੰਬਰਦਾਰ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਸ਼ਹੀਦੀ ਸਮਾਗਮ ਮੌਕੇ ਪੇਸ਼ ਕੀਤੇ ਗਏ ਮਤੇ

ਪੰਜਾਬ ਵਿਚਲੇ ਡੇਢ ਦਹਾਕੇ ਦੇ ਸਿੱਖ ਕਤਲੇਆਮ ਦੌਰਾਨ 25000 ਲਵਾਰਿਸ ਲਾਸ਼ਾਂ ਦਾ ਸੱਚ ਸਾਹਮਣੇ ਲਿਆਉਣ ਵਾਲੇ ਅਮਰ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦਾ 19ਵਾਂ ਸ਼ਹੀਦੀ ਦਿਹੜਾ ਸਥਾਨਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਹਮਣੇ ਸਥਿਤ ਕਬੀਰ ਪਾਰਕ ਕਲੋਨੀ ਵਿਖੇ ਇਕ ਗੁਰਦੁਆਰਾ ਸਾਹਿਬ ਵਿਖੇ ਮਨਾਇਆ ਗਿਆ ਜਿਸ ਵਿੱਚ ਪੰਥਕ ਜਥੇਬੰਦੀਆਂ ਨੇ ਵਧ ਚੜ੍ਹ ਕੇ ਸ਼ਮੂਲੀਅਤ ਕੀਤੀ । ਇਸ ਮੌਕੇ ਉੱਤੇ ਹੇਠ ਲਿਖੇ ਮਤੇ ਪਾਸ ਕੀਤੇ ਗਏ :

ਮਨੁੱਖੀ ਹੱਕਾਂ ਦੇ ਰਾਖੇ ਸ਼ਹੀਦ ਸ੍ਰ. ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ ਹੋਇਆ ਸਮਾਗਮ

ਮਨੁੱਖੀ ਅਧਿਕਾਰਾਂ ਦੇ ਰਾਖੇ ਸ਼ਹੀਦ ਜਸਵੰਤ ਸਿੰਘ ਖਾਲੜਾ ਨੂੰ ਅੱਜ ਵੱਖ-ਵੱਖ ਸਿੱਖ ਜੱਥੇਬੰਦੀਆਂ ਵੱਲੋਂ ਉਨ੍ਹਾਂ ਦੀ ਸਹਾਦਤ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।ਸ੍ਰ. ਖਾਲੜਾ ਨੂੰ ਪੰਜਾਬ ਪੁਲਿਸ ਦੇ ਅਧਿਕਾਰੀਆਂ ਵੱਲੋ 6 ਸਤੰਬਰ 1995 ਵਿੱਚ ਉਨ੍ਹਾਂ ਦੇ ਘਰ ਤੋਂ ਦਿਨ ਦਿਹਾੜੇ ਅਗਵਾ ਕਰਕੇ ਸ਼ਹੀਦ ਕਰ ਦਿੱਤਾ ਗਿਆ ਸੀ।