Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Jatha for Pakistan

Jatha for Pakistan

ਖਾਲਸਾ ਸਾਜਨਾ ਦਿਵਸ (ਵਿਸਾਖੀ) ਦੇ ਪਵਿੱਤਰ ਦਿਹਾੜੇ ਮੌਕੇ ਪਾਕਿਸਤਾਨ ਸਥਿਤ ਇਤਿਹਾਸਕ ਗੁਰੂਧਾਮਾਂ ਦੇ ਦਰਸ਼ਨਾਂ ਲਈ 2600 ਤੋਂ ਵੱਧ ਸਿੱਖ ਸ਼ਰਧਾਲੂਆਂ ਦਾ ਜਥਾ ਅਟਾਰੀ-ਵਾਹਗਾ ਸਰਹੱਦ ਪਾਰ ਕਰਕੇ ਪਾਕਿਸਤਾਨ ਪਹੁੰਚ ਗਿਆ ਹੈ।
ਪੰਜਾਬ ਵਿਚਲੇ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਕਰਨ ਲਈ ਆਇਆ ਪਾਕਿਸਤਾਨੀ ਸਿੱਖ ਸ਼ਰਧਾਲੂਆਂ ਦਾ 41 ਮੈਂਬਰੀ ਜਥਾ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਇਆ। ਭਾਈ ਗੁਰਬਿੰਦਰ ਸਿੰਘ ਦੀ ਅਗਵਾਈ ਵਿੱਚ ਪਾਕਿਸਤਾਨ ਤੋਂ ਆਏ ਸਿੱਖ ਸ਼ਰਧਾਲੂਆਂ ਦੇ ਜਥੇ ਦਾ ਇੱਥੇ ਪਹੁੰਚਣ ‘ਤੇ ਤਖ਼ਤ ਸਾਹਿਬ ਦੇ ਮੈਨੇਜਰ ਭਾਈ ਕਰਨ ਸਿੰਘ ਅਤੇ ਹੋਰ ਪ੍ਰਬੰਧਕਾਂ ਵੱਲੋਂ ਸਵਾਗਤ ਕੀਤਾ ਗਿਆ।
29 ਜੂਨ ਨੂੰ ਸ਼ੇਰੇ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸ਼੍ਰੋਮਣੀ ਕਮੇਟੀ ਨੂੰ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਣ ਦੀ ਪ੍ਰਵਾਨਗੀ ਲਈ ਕੇਂਦਰ ਸਰਕਾਰ ਨੇ ਨਾ ਕੀਤੀ। ਜਦੋਂਕਿ ਇੰਟਰਨੈਸ਼ਨਲ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਵੱਲੋਂ 28 ਜੂਨ ਨੂੰ ਸਿੱਖ ਸ਼ਰਧਾਲੂਆਂ ਦਾ ਜਥਾ ਭੇਜਣ ਦੀ ਤਿਆਰੀ ਕੀਤੀ ਜਾ ਰਹੀ ਹੈ।
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਸ਼੍ਰੋਮਣੀ ਕਮੇਟੀ ਵਲੋਂ ਜੱਥਾ ਸ਼੍ਰੋਮਣੀ ਕਮੇਟੀ ਮੈਂਬਰ ਗੁਰਮੀਤ ਸਿੰਘ ਬੂਹ ਦੀ ਅਗਵਾਈ ਵਿਚ 21 ਜੂਨ ਮੰਗਲਵਾਰ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ ਅਤੇ ਇਹ ਜੱਥਾ ਨਨਕਾਣਾ ਸਾਹਿਬ ਤੋਂ ਇਲਾਵਾ ਗੁਰਦੁਆਰਾ ਸੱਚਾ ਸੌਦਾ ਸਾਹਿਬ, ਗੁਰਦੁਆਰਾ ਪੰਜਾਬ ਸਾਹਿਬ (ਹਸਨ ਅਬਦਾਲ), ਲਾਹੌਰ, ਕਰਤਾਰਪੁਰ ਸਾਹਿਬ, ਗੁਰਦੁਆਰਾ ਰੋੜੀ ਸਾਹਿਬ ਏਮਨਾਬਾਦ ਦੇ ਦਰਸ਼ਨਾਂ ਉਪਰੰਤ 29 ਜੂਨ ਨੂੰ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਉਪਰੰਤ 30 ਜੂਨ ਨੂੰ ਵਾਪਸ ਅੰਮ੍ਰਿਤਸਰ ਪਰਤ ਆਵੇਗਾ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।