ਅੱਜ ਇੱਥੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜੱਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨੇ ਕਿਹਾ ਕਿ ਤਕਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਹਟਾਉਣਾ ਬਿਲਕੁਲ ਹੀ ਗਲਤ ਹੈ। ਇਹ ਕਾਹਲੀ ਵਿੱਚ ਲਿਆ ਫ਼ੈਸਲਾ ਹੈ।
ਅੱਜ ਇੱਥੇ ਸਿੱਖ ਕੌਮ ਦੇ ਲਾਸਾਨੀ ਸ਼ਹੀਦਾਂ ਭਾਈ ਬੇਅੰਤ ਸਿੱਘ, ਭਾਈ ਸਤਵੰਤ ਸਿੰਘ, ਭਾਈ ਕੇਹਰ ਸਿੰਘ ਦਾ 26ਵਾਂ ਸਹੀਦੀ ਦਿਹਾੜਾ ਮਨਾਇਆ ਗਿਆ, ਜਿਸ ਵਿੱਚ ਵੱਖ-ਵੱਖ ਸਿੱਖ ਜੱਥੇਬੰਦੀਆਂ ਦੇ ਅਗੂਆਂ ਨੇ ਹਾਜ਼ਰੀ ਲੁਆਈ।
ਅਦਾਲਤਾਂ ਵੱਲੋਂ ਦਿੱਤੀਆਂ ਸਜ਼ਾਵਾਂ ਭੁਗਤਣ ਤੋਂ ਬਾਅਦ ਵੀ ਰਿਹਾਅ ਨਾ ਕੀਤਟ ਜਾ ਰਹੇ ਬਾਰਤ ਦੀਆਂ ਵੱਖ-ਵੱਖ ਜੇਲਾਂ ਵਿੱਚ ਬੰਦ ਸਿੱਖ ਸਿਆਰੀ ਕੈਦੀਆਂ ਦੀ ਰਿਹਾਈ ਲਈ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਦੀ ਭੁੱਖ ਹੜਤਾਲ ਨੂੰ ਅੱਜ 52 ਦਿਨ ਹੋ ਗਏ ਹਨ ਅਤੇ ਉਨ੍ਹਾਂ ਦੀ ਸਿਹਤ ਹੋਰ ਵਿਗੜ ਗਈ ਹੈ। ਹੁਣ ਤਕ ਉਨ੍ਹਾਂ ਦਾ 20 ਕਿੱਲੋ ਵਜ਼ਨ ਘਟ ਚੁੱਕਾ ਹੈ ਅਤੇ ਭੁੱਖ ਹੜਤਾਲ ਦਾ ਅਸਰ ਉਨ੍ਹਾਂ ਦੇ ਅੰਦਰੂਨੀ ਅੰਗਾਂ ਉਤੇ ਵੀ ਪੈ ਰਿਹਾ ਹੈ।
ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਨੂੰ ਅਮਰੀਕਾ ਤੋਂ ਭੇਜੇ ਇਸ ਮੰਗ ਪੱਤਰ ਵਿੱਚ ਅਮਰੀਕਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਸਵੰਤ ਸਿੰਘ ਹੋਠੀ ਅਤੇ ਕੋਆਰਡੀਨੇਟਰ ਡਾ. ਪ੍ਰਿਤਪਾਲ ਸਿੰਘ ਨੇ ਆਖਿਆ ਕਿ ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਵਿੱਚ ਤਰੁੱਟੀਆਂ ਹੋਣ ਕਾਰਨ ਖ਼ੁਸ਼ੀ ਤੇ ਗ਼ਮ ਦੇ ਦਿਹਾੜੇ ਇੱਕੋ ਤਰੀਕ ‘ਤੇ ਆ ਰਹੇ ਹਨ, ਜਿਸ ਕਾਰਨ ਸੰਗਤ ਦੁਚਿੱਤੀ ਵਿੱਚ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸਮੂਹ ਸਿੰਘ ਸਾਹਿਬਾਨ ਦੀ ਮੀਟਿੰਗ ਸ੍ਰੀ ਅਕਾਲ ਤਖ਼ਤ ਸਾਹਿਬ ਵਿੱਚ ਸੱਦ ਕੇ ਪੂਰਨ ਤੌਰ ‘ਤੇ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਲਾਗੂ ਕੀਤਾ ਜਾਵੇ।
ਸਿੰਘ ਸਾਹਿਬਾਨ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਨੂੰ ਉਸ ਦੇ ਦਫ਼ਤਰ ਵਿੱਚ ਜਾ ਕੇ ਮਿਲਣ ਅਤੇ ਇਸ ਮੁਲਾਕਾਤ ਲਈ ਆਰ.ਐਸ.ਐਸ ਦਾ ਸਹਿਯੋਗ ਲੈਣ ਕਾਰਨ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਇਸ ਸਬੰਧੀ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਇਸ ਮਾਮਲੇ ਵਿੱਚ ਉਹ ਸਿੰਘ ਸਾਹਿਬਾਨ ਕੋਲੋਂ ਸਪਸ਼ਟੀਕਰਨ ਲੈਣ ਅਤੇ ਕੁਝ ਜਥੇਬੰਦੀਆਂ ਨੇ ਸਿੰਘ ਸਾਹਿਬਾਨ ਤੋਂ ਅਸਤੀਫ਼ੇ ਦੀ ਮੰਗ ਵੀ ਕੀਤੀ ਹੈ।
ਮੂਲ ਨਾਨਕਸ਼ਾਹੀ ਕੈਲੰਡਰ ਨੂੰ ਲਾਗੂ ਕਰਵਾਉਣਲਈ ਅੱਜ ਸਿੱਖੀ ਸਿਧਾਂਤ ਦੇ ਬੇਬਾਕ ਪ੍ਰਚਾਰਕ ਅਤੇ ਗੁਰਮਤਿ ਸੇਵਾ ਲਹਿਰ ਦੇ ਮੁਖੀ ਭਾਈ ਪੰਥਪ੍ਰੀਤ ਸਿੰਘ ਖਾਲਸਾ ਦੀ ਅਗਵਾਈ ਵਿੱਚ ਵੱਖ-ਵੱਖ ਜੱਥੇਬੰਦੀਆਂ ਦੇ ਆਗੂਆਂ ਅਤੇ ਸਿੱਖਾਂ ਨੇ ਵੱਡੀ ਗਿਣਤੀ ਵਿੱਚ ਇਕੱਤਰ ਹੋ ਕੇ ਜੱਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਨੂੰ ਮੰਗ ਪੱਤਰ ਦਿੱਤਾ।
ਹਿੰਦੂਤਵੀ ਜੱਥੇਬੰਦੀ ਰਾਸ਼ਟਰੀ ਸਿੱਖ ਸੰਗਤ ਅਤੇ ਧਰਮ ਜਾਗਰਣ ਮੰਚ ਵੱਲੋਂ ਬਹੁਤ ਸਮਾਂ ਪਹਿਲਾਂ ਇਸਾਈ ਧਰਮ ਵਿੱਚ ਜਾ ਚੁੱਕੇ ਸਿੱਖ ਧਰਮ ਨਾਲ ਸਬੰਧਿਤ ਲੋਕਾਂ ਨੂੰ ਵਾਪਸ ਸਿੱਖ ਧਰਮ ਵਿੱਚ ਸ਼ਾਮਲ ਕਰਨ ਦੀ ਕਾਰਵਾਈ ਦਾ ਸਖਤ ਨੋਟਿਸ ਲੈਦਿਆਂ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਪਿੰਡ ਗੁਰੂ ਕੀ ਵਡਾਲੀ ਸਥਿਤ ਗੁਰਦੁਆਰਾ ਸ਼ਹੀਦ ਭਾਈ ਜੀਵਨ ਸਿੰਘ ਵਿਖੇ ਧਰਮ ਤਬਦੀਲ ਕਰਨ ਦੀ ਵਾਪਰੀ ਘਟਨਾ ਦੀ ਨਿਖੇਧੀ ਕਰਦਿਆਂ ਆਖਿਆ ਹੈ ਕਿ ਇਸ ਮਾਮਲੇ ਦੀ ਰਿਪੋਰਟ ਮੰਗਵਾਈ ਜਾਵੇਗੀ ਅਤੇ ਜਾਂਚ ਮਗਰੋਂ ਪਿੰਡ ਗੁਰੂ ਕੀ ਵਡਾਲੀ ਸਥਿਤ ਗੁਰਦੁਆਰਾ ਸ਼ਹੀਦ ਭਾਈ ਜੀਵਨ ਸਿੰਘ ਦੇ ਪ੍ਰਬੰਧਕਾਂ ਖ਼ਿਲਾਫ਼ ਕਾਰਵਾਈ ਹੋਵੇਗੀ।
ਸਜ਼ਾ ਪੂਰੀ ਕਰਨ ਤੋਂ ਬਾਅਦ ਵੀ ਭਾਰਤ ਦੀਆਂ ਵੱਖ-ਵੱਖ ਜੇਲਾਂ ਵਿੱਚ ਬੰਦ ਸਿੱਖ ਨਜ਼ਰਬੰਦਾਂ ਦੀ ਰਿਹਾਈ ਲਈ ਅੰਬਾਲਾ ਵਿੱਚ 14 ਨਵੰਬਰ ਤੋਂ ਭੁੱਖ ਹੜਤਾਲ ‘ਤੇ ਬੈਠੇ ਬਾਈ ਗੁਰਬਖਸ਼ ਸਿੰਘ ਖਾਲਸਾ ਦੀ ਹਮਾਇਤ ਕਰਦਿਆਂ ਲੋਅਰਮੇਨਲੈਂਡ ਦੀਆਂ ਅੱਠ ਗੁਰਦੁਆਰਾ ਸੁਸਾਇਟੀਆਂ ਨੇ ਇਕ ਵਿਸ਼ੇਸ਼ ਇਕੱਤਰਤਾ ਤੋਂ ਬਾਅਦ ਸਰਬਸੰਮਤੀ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੂੰ ਅਪੀਲ ਕੀਤੀ ਹੈ ਕਿ ਉਹ ਭਾਈ ਗੁਰਬਖ਼ਸ਼ ਸਿੰਘ ਵੱਲੋਂ ਭੁੱਖ-ਹੜਤਾਲ ਦੇ ਰੂਪ 'ਚ ਵਿੱਢੇ ਸੰਘਰਸ਼ ਦੀ ਖ਼ੁਦ ਅਗਵਾਈ ਕਰਨ।
ਨਾਨਕਸ਼ਾਹੀ ਕੈਲੰਡਰ ਦੀ ਜਗਾ ਪੁਰਨ ਰੂਪ ਵਿੱਚ ਬਿਕ੍ਰਮੀ ਕੈਲੰਡਰ ਨੂੰ ਲਾਗੂ ਕਰਮ ਲਈ ਇਸਦੀ ਹਮਾਇਤੀ ਧਿਰਾਂ ਪੂਰੀ ਤਰਾਂ ਸਰਗਰਮ ਹੋ ਗਈਆਂ ਹਨ ਅਤੇ ਇਨ੍ਹਾਂ ਨੂੰ ਮੌਜੂਦਾ ਪੰਜਾਬ ਦੀ ਸੱਤਾ ਅਤੇ ਸ਼੍ਰੋਮਣੀ ਕਮੇਟੀ ‘ਤੇ ਕਾਬਜ਼ ਬਾਦਲ ਦਲ ਦੀ ਪੂਰੀ ਤਰਾਂ ਸਰਪ੍ਰਸਤੀ ਹਾਸਲ ਹੈ।
ਬੰਦੀ ਸਿੰਘਾਂ ਦੀ ਰਿਹਾਈ ਲਈ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ‘ਤੇ ਬੈਠੇ ਭਾਈ ਗੁਰਬਖਸ਼ ਸਿੰਘ ਖਾਲਸਾ ਦੀ ਹਮਾਇਤ ਕਰਦਿਆਂ ਬ੍ਰਿਟਿਸ਼ ਕੋਲੰਬੀਆ ਦੇ ਦੋ ਪ੍ਰਮੁੱਖ ਗੁਰਦੁਆਰਿਆਂ ਗੁਰਦੁਆਰਾ ਸਾਹਿਬ ਦਸਮੇਸ਼ ਦਰਬਾਰ ਸਰੀ ਅਤੇ ਖ਼ਾਲਸਾ ਦੀਵਾਨ ਸੁਸਾਇਟੀ ਨਿਊ ਵੈਸਟ ਮਨਿਸਟਰ ਦੇ ਪ੍ਰਬੰਧਕਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਅਪੀਲ ਕੀਤੀ ਹੈ ਕਿ ਉਹ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਵਲੋਂ ਸਿੱਖ ਨਜ਼ਰਬੰਦਾਂ ਦੀ ਰਿਹਾਈ ਲਈ ਸੰਘਰਸ਼ ਦੀ ਅਗਵਾਈ ਖੁੱਦ ਕਰਨ ਲਈ ਅੱਗੇ ਆਉਣ।
« Previous Page — Next Page »