ਸਿੱਖਾਂ ਸਿਧਾਤਾਂ ਨੂੰ ਦਰਕਿਨਾਰ ਕਰਕੇ ਸਿਆਸੀ ਇਸ਼ਾਰੇ ‘ਤੇ ਪੰਥ ਵਿਰੋਧੀ ਸੌਦਾ ਸਾਧ ਨੂੰ ਮਾਫੀਨਾਮਾ ਜਾਰੀ ਕਰਨ ਵਾਲੇ ਜੱਥੇਦਾਰਾਂ ਨੂੰ ਅਕਾਲ ਤਖਤ ਸਾਹਿਬ ਵਿਖੇ ਤਲਬ ਕਰਨ ਵਾਲੇ ਪੰਜਾਂ ਪਿਆਰਿਆਂ ਨੂੰ ਸਿੱਖ ਜੱਥੇਬੰਦੀਆਂ ਵੱਲੋਂ 15 ਜਨਵਰੀ ਨੂੰ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਸਤਿਸੰਗ ਸਭਾ ਸਮਰਾਲਾ ਚੌਕ ਲੁਧਿਆਣਾ ਵਿਖੇ ਸਨਮਾਨਿਤ ਕੀਤਾ ਜਾਵੇਗਾ ।
ਅੱਜ ਚੰਡੀਗੜ੍ਹ ਦੇ ਸੈਕਟਰ 30 ਸਥਿਤ ਭਾਈ ਮੱਖਣ ਸ਼ਾਹ ਲੁਬਾਣਾ ਹਾਲ ਵਿੱਚ ਸਿੱਖਸ ਫਾਰ ਹਿਊਮਨ ਰਾਈਟਸ ਅਤੇ ਸਿੱਖ ਯੂਥ ਆਫ ਪੰਜਾਬ ਵੱਲੋਂ ਲਾਇਰਜ਼ ਫਾਰ ਹਿਊਮਨ ਰਾਈਟਸ ਅਤੇ ਪੰਜਾਬ ਮਨੁੱਖੀ ਅਧਿਕਾਰ ਸੰਸ਼ਥਾ ਦੇ ਸਹਿਯੋਗ ਨਾਲ ਵਿਸ਼ਵ ਮਨੁੱਖੀ ਅਧਿਕਾਰ ਦਿਹਾੜੇ ਨੂੰ ਸਮਰਪਿਤ ਪੰਜਾਬ, ਕਸ਼ਮੀਰ ਤੇ ਭਾਰਤ ਅੰਦਰ ਹੋਰਨਾਂ ਥਾਵਾਂ ਤੇ ਵੱਧ ਰਹੀ ਅਸਿਹਣਸ਼ੀਲਤਾ ਅਤੇ ਮਨੁੱਖੀ ਅਧਿਕਾਰਾਂ ਦੇ ਹੋ ਰਹੇ ਘਾਣ ਸੰਬੰਧੀ ਕਾਨਫਰੰਸ ਕਰਵਾਈ ਗਈ।
ਸ਼੍ਰੀ ਗੁਰ ਗ੍ਰੰਥ ਸਾਹਿਬ ਜੀ ਦੀ ਬੇਅਦਬ ਿਦੀ ਘਟਨਾ ਸਮੇਂ ਰੋਸ ਪ੍ਰਗਟ ਕਰ ਰਹੀਆਂ ਸਿੱਖ ਸੰਗਤਾਂ ‘ਤੇ ਪੁਲਿਸ ਵੱਲੋਂ ਗੋਲੀਆਂ ਚਲਾਉਣ ਨਾਲ ਸ਼ਹੀਦ ਹੋਏ ਦੋ ਸਿੰਘਾਂ ਦੇ ਸ਼ਹੀਦੀ ਸਮਾਗਮ ਸਮੇਂ ਸੰਗਤ ਦੀ ਹਾਜ਼ਰੀ ਵਿੱਚ ਪਾਸ ਕੀਤੇ ਮਤਿਆਂ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਅਤੇ ਗੋਲੀਕਾਂਡ ਦੇ ਦੋਸ਼ੀ ਪੁਲਿਸ ਮੁਲਾਜ਼ਮਾਂ/ਅਫਸਰਾਂ ਖਿਲਾਫ ਕਾਰਵਾਈ ਕਰਵਾਉਣ ਲਈ ਸਿੱਖ ਕੌਮ ਦੇ ਪ੍ਰਚਾਰਕਾਂ ਵੱਲੋੰ ਪੰਜਾਬ ਦੇ ਮੰਤਰੀਆਂ, ਵਿਧਾਇਕਾਂ ਅਤੇ ਲੋਕਸਭਾ, ਰਾਜ ਸਭਾ ਦੇ ਮੈਂਬਰਾਂ ਦਾ ਘੇਰਾਓੁ ਕਰਨ ਦੇ ਕੀਤੇ ਐਲਾਨ ਦੇ ਮੱਦੇਨਜ਼ਰ ਪੰਜਾਬ ਪੁਲੀਸ ਨੇ ਰ ਸਖ਼ਤੀ ਕਰਦਿਅਾਂ ਬਾਬਾ ਰਣਜੀਤ ਸਿੰਘ ਢੱਡਰੀਆਂ ਨੂੰ ਗੁਰਦੁਆਰਾ ਪਰਮੇਸ਼ਵਰ ਦੁਆਰ ਸ਼ੇਖੂਪੁਰਾ ਅਤੇ ਸੰਤ ਦਲੇਰ ਸਿੰਘ ਖੇੜੀ ਨੂੰ ਗੁਰਦੁਆਰਾ ਗੁਰਪ੍ਰਕਾਸ਼ ਵਿਚਲੀ ਰਿਹਾਇਸ਼ ਅੰਦਰ ਨਜ਼ਰਬੰਦ ਕਰ ਦਿੱਤਾ ਹੈ।
ਬਠਿੰਡਾ: ਅੱਜ ਬਠਿੰਡਾ ਵਿਖੇ ਸਿੱਖ ਪ੍ਰਚਾਰਕਾਂ ਦੀ ਇੱਕ ਮੀਟਿੰਗ ਹੋਈ।ਜਿਸ ਵਿੱਚ ਭਾਈ ਰਣਜੀਤ ਸਿੰਘ ਢੰਡਰੀਆਂ ਵਾਲੇ ਅਤੇ ਬਾਬਾ ਦਲੇਰ ਸਿੰਘ ਖੇੜੀ ਵਾਲੇ ਪੁਲਿਸ ਵੱਲੋਂ ਨਜਰਬੰਦ ਕੀਤੇ ਜਾਣ ਕਾਰਨ ਸ਼ਾਮਿਲ ਨਹੀਂ ਹੋ ਸਕੇ।ਮੀਟਿੰਗ ਵਿੱਚ ਮੁੱਖ ਤੌਰ ਤੇ 25 ਅਕਤੂਬਰ ਨੂੰ ਬਰਗਾੜੀ ਵਿਖੇ ਸ਼ਹੀਦਾਂ ਦੇ ਭੋਗ ਸਮੇਂ ਐਲਾਨ ਕੀਤੇ ਪ੍ਰੋਗਰਾਮ ਬਾਰੇ ਵੀਚਾਰਾਂ ਕੀਤੀਆਂ ਗਈਆਂ। ਬਰਗਾੜੀ ਵਿੱਚ ਹੋਏ ਇਕੱਠ ਵਿੱਚ ਮੁੱਖ ਤੌਰ ’ਤੇ ਤਿੰਨ ਮੰਗਾਂ (1) ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਦੀ ਗ੍ਰਿਫਤਾਰੀ (2) ਪੰਜਾਬ ਪੁਲਿਸ ਵੱਲੋਂ ਗਲਤ ਤੌਰ ’ਤੇ ਫੜੇ ਗਏ ਸਿੱਖ ਨੌਜਵਾਨਾਂ ਨੂੰ ਬਿਨਾਂ ਸ਼ਰਤ ਰਿਹਾਅ ਕਰਨ (3) ਪਿੰਡ ਬਹਿਬਲ ਵਿਖੇ ਦੋ ਸਿੰਘਾਂ ਨੂੰ ਸ਼ਹੀਦ ਕਰਨ ਵਾਲੇ ਪੁਲਿਸ ਅਫਸਰਾਂ/ਮੁਲਾਜ਼ਮਾਂ ’ਤੇ ਬਾਈ ਨੇਮ ਧਾਰਾ 302 ਅਧੀਨ ਕੇਸ ਦਰਜ ਕਰਕੇ ਗ੍ਰਿਫਤਾਰ ਕ
ਅੱਜ ਇੱਥੇ ਡੇਰਾ ਸੌਦਾ ਅਤੇ ਸਿੱਖ ਪੰਥ ਦਰਮਿਆਨ ਸੰਘਰਸ਼ ਦੌਰਾਨ ਸ਼ਹੀਦ ਹੋਏ ਭਾਈ ਭਾਈ ਹਰਿਮੰਦਰ ਸਿੰਘ ਦੇ 7ਵੇਂ ਸ਼ਹੀਦੀ ਦਿਹਾੜੇ 'ਤੇ ਸਜੇ ਸਮਾਗਮ ਦੌਰਾਨ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਨੇ ਕਿਹਾ ਹੈ ਕਿ ਹਿੰਦੂਵਾਦੀ ਤਾਕਤਾਂ ਦੇ ਹੱਥਾਂ ‘ਚ ਖੇਡ ਰਹੀ ਅਕਾਲੀ ਸਰਕਾਰ ਨੇ ਬਾਪੂ ਸੂਰਤ ਸਿੰਘ ਖਾਲਸਾ ਦੀ ਹਮਾਇਤ ਵਿੱਚ ਰੋਸ ਮਾਰਚ ਕੱਢਣ ਵਾਲੇ ਵੱਖ-ਵੱਖ ਉੱਘੇ ਆਗੂਆਂ ਨੂੰ ਗ੍ਰਿਫ਼ਤਾਰ ਕਰਕੇ ਲੋਕ ਮਨਾਂ ਦੀਆਂ ਭਾਵਨਾਵਾਂ ਨੂੰ ਦਬਾਉਣ ਦੀ ਕੋਝੀ ਕੋਸ਼ਿਸ਼ ਕਰ ਰਹੀ ਹੈ ਪਰ ਜਾਗਰੂਕ ਹੋਏ ਲੋਕ ਹੁਣ ਸਿਰਫ਼ ਵੇਲਾ ਉਡੀਕ ਰਹੇ ਹਨ ਅਤੇ ਅਗਾਮੀ ਵਿਧਾਨ ਸਭਾ ਚੋਣਾਂ ‘ਚ ਲੋਕ ਮਨ ਉੱਭਰ ਕੇ ਸਾਹਮਣੇ ਆਉਣਗੇ।
ਤਖਤ ਸ਼੍ਰੀ ਦਮਦਮਾ ਸਹਿਬ ਵਿਖੇ ਪਿੱਛਲੇ 12 ਸਾਲਾਂ ਤੋਂ ਸੇਵਾ ਨਿਭਾ ਰਹੇ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਸ਼੍ਰੋਮਣੀ ਕਮੇਟੀ ਦੀ ਕਾਰਜ਼ਕਾਰਣੀ ਵੱਲੋਂ ਅਹੁਦੇ ਤੋਂ ਹਟਾਉਣ ਤੋਂ ਬਾਅਦ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ਼ ਪਾਠ ਦੇ ਭੋਗ ਉਪਰੰਤ ਇੱਥੋ ਵਿਦਾ ਹੋ ਗਏ
ਨਾਨਕਸ਼ਾਹੀ ਕੈਲੰਡਰ ਦੇ ਹਮਾਇਤੀ ਅਤੇ ਆਰ. ਐੱਸ. ਐੱਸ ਦੀਆਂ ਪੰਥ ਵਿਰੋਧੀ ਕਾਰਵਾਈਆਂ ਖਿਲਾਫ ਬੋਲਣ ਵਾਲੇ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਗਿਆਨੀ ਬਲਵੰਤ ਸਿੰਘ ਨੂੰ ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੌਂ ਬਾਦਲਾਂ ਦੇ ਇਸ਼ਾਰੇ ‘ਤੇ ਨਿਰਾਦਰੀ ਭਰੇ ਢੰਗ ਨਾਲ ਅਹੁਦੇ ਤੋਂ ਪਾਸੇ ਕਰਨ ਤੋਂ ਬਾਅਦ ਉਨ੍ਹਾਂ ਨੂੰ ਆਪਣੀ ਰਿਹਾਇਸ਼ ‘ਤੇ ਅਖੰਡ ਪਾਠ ਪ੍ਰਕਾਸ਼ ਕਰਵਾਉਣ ਤੋਂ ਤਖ਼ਤ ਦੇ ਪ੍ਰਬੰਧਕਾਂ ਨੇ ਨਾਂਹ ਕਰ ਦਿੱਤੀ ਹੈ। ਇਸ ਤੋਂ ਬਾਅਦ ਜਥੇਦਾਰ ਨੰਦਗੜ੍ਹ ਨੇ ਗੁਰਦੁਆਰਾ ਮਸਤੂਆਣਾ ਸਾਹਿਬ ਤੋਂ ਸਰੂਪ ਲਿਆ ਕੇ ਸ੍ਰੀ ਸਹਿਜ ਪਾਠ ਆਰੰਭ ਕਰਵਾਏ।
ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਵੱਲੋਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਨੂੰ ਹਟਾਉਣ ਦੇ ਮੁਦੇ ‘ਤੇ ਪੰਥਕ ਤਾਲਮੇਲ ਸੰਗਠਨ ਨੇ ਖਾਲਸਾ ਪੰਥ ਨੂੰ ਅਪੀਲ ਕੀਤੀ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਵੱਲੋਂ ਨਾਨਕਸ਼ਾਹੀ ਕੈਲੰਡਰ ਦੇ ਮੁੱਦੇ 'ਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਨੂੰ ਹਟਾਉਣ ਵਾਲੇ ਫੈਸਲੇ ਨੂੰ ਮਾਨਤਾ ਨਾ ਦਿੱਤੀ ਜਾਵੇ।
ਤਖ਼ਤਾਂ ਦੇ ਜਥੇਦਾਰ, ਸਿੱਖ ਧਰਮ ਵਿੱਚ ਵਿਸ਼ੇਸ਼ ਸਥਾਨ ਰੱਖਦੇ ਹਨ। ਉਨ੍ਹਾਂ ਦੇ ਅਹੁਦੇ ਦਾ ਰੁਤਬਾ ਕਾਇਮ ਰੱਖਣ ਲਈ ਵਾਰ-ਵਾਰ ਇਹ ਮਾਮਲਾ ਉੱਠਦਾ ਰਿਹਾ ਹੈ ਕਿ ਜਥੇਦਾਰਾਂ ਦੀ ਨਿਯੁਕਤੀ, ਸੇਵਾ ਸ਼ਰਤਾਂ ਅਤੇ ਹਟਾਉਣ ਦੀ ਵਿਧੀ ਪੰਥਕ ਸਹਿਮਤੀ ਨਾਲ ਤੈਅ ਕੀਤਾ ਜਾਣੀ ਚਾਹੀਦੀ ਹੈ।
ਤਖਤ ਸ੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਨੂੰ ਹਟਾਉਣ ਦੇ ਮਾਮਲੇ ‘ਚ ਕਰਨੈਲ ਸਿੰਘ ਪੰਜੋਲੀ ਨੇ ਆਖਿਆ ਕਿ ਨਾਨਕਸ਼ਾਹੀ ਕੈਲੰਡਰ ਸਿੱਖ ਕੌਮ ਦੀ ਅੱਡਰੀ ਹੋਂਦ ਦਾ ਪ੍ਰਤੀਕ ਹੈ ਅਤੇ ਇਸ ਹੋਂਦ ਨੂੰ ਖ਼ਤਮ ਕਰਨ ਲਈ ਕਈ ਤਾਕਤਾਂ ਵੱਲੋਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ। ਇਸੇ ਤਹਿਤ ਜਥੇਦਾਰ ਨੰਦਗੜ੍ਹ ਨੂੰ ਹਟਾਇਆ ਗਿਆ ਹੈ ਜੋ ਕਿ ਮੰਦਭਾਗਾ ਵਰਤਾਰਾ ਹੈ।
Next Page »