ਗਿਆਨੀ ਗੁਰਬਚਨ ਸਿੰਘ ਵੱਲੋਂ ਵੱਖ-ਵੱਖ ਸਿੱਖ ਮਸਲਿਆਂ ਦੇ ਹੱਲ ਲਈ ਵਿਚਾਰ ਕਰਨ ਵਾਸਤੇ ਸ਼੍ਰੋਮਣੀ ਕਮੇਟੀ ਤੇ ਧਰਮ ਪ੍ਰਚਾਰ ਕਮੇਟੀ ਦੇ ਸਮੂਹ ਸਕੱਤਰਾਂ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰਾਂ ਦੀ ਸੱਦੀ ਗਈ ਮੀਟਿੰਗ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਵੱਲੋਂ ਸ਼ਾਮਲ ਨਾ ਹੋਣ ਕਾਰਣ , ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਅਤੇ ਗਿਆਨੀ ਗੁਰਬਚਨ ਸਿੰਘ ਵਿਚਾਲੇ ਪੈਦਾ ਹੋਏ ਮਤਭੇਦਾਂ ਕਾਰਨ ਉਨ੍ਹਾਂ ਵਿਚਾਲੇ ਦੂਰੀ ਹੋਰ ਵਧਦੀ ਪ੍ਰਤੀਤ ਹੋ ਰਹੀ ਹੈ।
ਗਿਆਨੀ ਗੁਰਬਚਨ ਸਿੰਘ ਨੇ ਸ਼ਿਵ ਸ਼ੈਨਾ ਨੂੰ ਤੜਨਾ ਕਰਦਿਆਂ ਕਿਹਾ ਕਿ ਉਹ ਸਿੱਖਾਂ ਦੇ ਸਬਰ ਦਾ ਹੋਰ ਇਮਤਿਹਾਨ ਨਾ ਲਵੇ, ਸਿੱਖਾਂ ਦੇ ਸਬਰ ਦਾ ਪਿਆਲ ਭਰ ਚੁੱਕਿਆ ਹੈ।
ਗਿਆਨੀ ਗੁਰਬਚਨ ਸਿੰਘ ਸਮੇਤ ਤਖਤਾਂ ਦੇ ਜੱਥੇਦਾਰਾਂ ਨੂੰ ਸੌਦਾ ਸਾਧ ਮਾਫੀਨਾਮੇ ‘ਤੇ ਸਪੱਸ਼ਟੀਕਰਨ ਦੇਣ ਲਈ ਤਲਬ ਕਰਨ ਵਾਲੇ ਅਕਾਲ ਤਖਤ ਸਾਹਿਬ ‘ਤੇ ਅੰਮ੍ਰਿਤ ਸੰਚਾਰ ਦੀ ਸੇਵਾ ਨਿਭਾਉਣ ਵਾਲੇ ਪੰਜਾਂ ਪਿਆਰਿਆਂ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਵਿੱਚਕਾਰ ਗੁਪਤ ਮੁਲਾਕਾਤ ਹੋਈ।
ਸ੍ਰੀ ਅਕਾਲ ਤਖਤ ਸਾਹਿਬ ਤੋਂ ਸਿੱਖ ਕੌਮ ਤੋਂ ਮੁਆਫੀ ਮੰਗਣੀ ਚਾਹੀਦੀ ਹੈ।ਨੈਤਿਕਤਾ ਦੇ ਆਧਾਰ 'ਤੇ ਜੱਥੇਦਾਰਾਂ ਨੂੰ ਆਪਣੇ ਅਹੁਦਿਆ ਤੋਂ ਲਾਂਭੇ ਹੋ ਜਾਣਾ ਚਾਹੀਦਾ ਹੈ ਅਤੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਿੱਖ ਕੌਮ ਤੋਂ ਮੁਆਫੀ ਮੰਗਣੀ ਚਾਹੀਦੀ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਨੂੰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੁਰਾਤਨ ਧਾਰਮਿਕ ਰਵਾਇਤਾਂ ਅਨੁਸਾਰ 'ਸ਼੍ਰੋਮਣੀ ਸੇਵਕ' ਦੇ ਖਿਤਾਬ ਨਾਲ ਸਨਮਾਨਿਤ ਕੀਤਾ ਗਿਆ ।
ਵਡਭਾਗ ਸਿੰਘ ਦੇ ਜਨਮ ਦਿਨ ਮਨਾਉਣ ਲਈ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਦਿੱਤੇ ਬਿਆਨ ‘ਤੇ ਪੱਥਕ ਹਲਕਿਆਂ ਵਿੱਚ ਭਖਵੀਂ ਚਰਚਾ ਛਿੜੀ ਹੋਈ ਹੈ।ਜਿਸ ਸਬੰਧੀ ਸ਼ੋ੍ਰਮਣੀ ਕਮੇਟੀ ਦੇ ਜਨਰਲ ਸਕੱਤਰ ਨੇ ਜਿਥੇ ਸਿੰਘ ਸਾਹਿਬ ਦੇ ਬਿਆਨ ਨੂੰ ਸਿੱਖ ਰਹਿਤ ਮਰਯਾਦਾ ਵਿਰੋਧੀ ਦੱਸਦਿਆਂ ਵਿਵਾਦਤ ਮਸਲੇ ਅਖ਼ਬਾਰਾਂ 'ਚ ਨਾ ਉਛਾਲਣ ਦੀ ਸਲਾਹ ਦਿੱਤੀ ਹੈ, ਉਥੇ ਹੀ ਸਿੰਘ ਸਾਹਿਬ ਨੇ ਆਪਣੀ ਕਥਨੀ ਨੂੰ ਇਤਿਹਾਸਕ ਮਤ ਦੱਸਦਿਆਂ ਸ਼ੋ੍ਰਮਣੀ ਕਮੇਟੀ ਨੂੰ ਇਤਿਹਾਸ ਬਾਰੇ ਸਪੱਸ਼ਟ ਜਾਣਕਾਰੀ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ ।
ਗਿਆਨੀ ਗੁਰਬਚਨ ਸਿੰਘ ਵੱਲੋਂ ਸਿੱਖ ਕੌਮ ਨੂੰ 1947 ਦੌਰਾਨ ਪਾਕਿਸਤਾਨ ਵਿੱਚ ਰਹਿ ਗਏ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਦੀਦਾਰ ਅਤੇ ਸੇਵਾ ਸੰਭਾਲ ਲਈ 14 ਅਗਸਤ ਨੂੰ ਅਰਦਾਸ ਦਿਵਸ ਮਨਾਉਣ ਦੀ ਕੀਤੀ ਅਪੀਲ 'ਤੇ ਦਲ ਖਾਲਸਾ ਨੇ ਸਵਾਲ ਕਰਦਿਆਂ ਕਿਹਾ ਕਿ ਪਾਕਿਸਤਾਨ ਵਿਚਲੇ ਗੁਰਧਾਮਾਂ ਦਾ ਪ੍ਰਬੰਧ ਤਾਂ ਸਿੱਖ ਸੰਗਤਾਂ ਪਹਿਲਾਂ ਹੀ ਸੰਭਾਲ ਰਹੀਆਂ ਹਨ ਅਤੇ ਇਨ੍ਹਾਂ ਗੁਰਧਾਮਾਂ ਵਿੱਚ ਪੰਥਕ ਰਹਿਤ ਮਰਿਆਦਾ ਅਨੁਸਾਰ ਹੀ ਕਾਰਜ਼ ਹੋ ਰਹੇ ਹਨ।
ਸਿੱਖ ਵਿਦਿਆਰਥੀਆਂ ਨੂੰ ਡਾਕਟਰੀ ਦੀ ਦਾਖਲਾ ਪ੍ਰੀਖਿਆ ਦੌਰਾਨ ਸਿੱਖ ਧਰਮ ਦੇ ਅਨਿਖੱੜਵੇਂ ਅੰਗ ਕੱਕਰਾਂ ਕ੍ਰਿਪਾਨ ਅਤੇ ਕੜਾ ਨੂੰ ਉਤਾਰਨ ਦੀ ਰੱਖੀ ਸ਼ਰਤ ਦੀ ਨਿਖੇਧੀ ਕਰਦਿਆਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਭਾਰਤ ਵਿੱਚ ਸਿੱਖਾਂ ਨਲਾ ਗੁਲਾਮਾਂ ਵਰਗਾ ਵਿਹਾਰ ਕੀਤਾ ਜਾ ਰਿਹਾ ਹੈ।
ਅੱਜ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸ਼੍ਰੋਮਣੀ ਕਮੇਟੀ ਵਲੋਂ ਫਿਲਮ ’ਤੇ ਰੋਕ ਲਾਉਣ ਦੀ ਹਮਾਇਤ ਕਰਦਿਆਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਇਹ ਫਿਲਮ ਦੇਖੀ ਹੈ ਅਤੇ ਫਿਲਮ ਦੇਖਣ ਸਮੇਂ ਉਨ੍ਹਾਂ ਨਾਲ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਤੇ ਹੋਰ ਵੀ ਸਨ।
ਨਾਨਕਸ਼ਾਹੀ ਕੈਲੰਡਰ ਮੁੱਦੇ ‘ਤੇ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ ਅਤੇ ਸੰਤ ਸਮਾਜ ਵਿੱਚ ਟਕਰਾਅ ਦੇ ਚੱਲਦਿਆਂ ਅੱਜ ਬਾਦਲ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸਾਹਮਣੇ ਸੰਤ ਸਮਾਜ ਨੇ ਜੱਥੇਦਾਰ ਨੰਦਗੜ੍ਹ ਨੂੰ ਆਪਣੇ ਅਹੁਦੇ ਤੋਂ ਹਟਾਉਣ ਦੀ ਮੰਗ ਰੱਖ ਦਿੱਤੀ ਹੈ।ਉਪ ਮੁੱਖ ਮੰਤਰੀ ਨੇ ਅੱਜ ਦਿੱਲੀ ਵਿੱਚ ਸ਼ਾਮ 6 ਵਜੇ ਸੰਤ ਸਮਾਜ ਦੇ ਆਗੂਆਂ ਨਾਲ ਮੀਟਿੰਗ ਕੀਤੀ।