1 ਜਨਵਰੀ 1993 ਦੀ ਸ਼ਾਮ ਨੂੰ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਨੂੰ ਸਦਰ ਪੁਲਿਸ ਠਾਣੇ ਜਗਰਾਓਂ ਤੋਂ ਚੁੱਕ ਕੇ ਕਿਸੇ ਹੋਰ ਥਾਂ ’ਤੇ ਲਿਜਾਇਆ ਗਿਆ। ਉਸ ਸਮੇਂ ਉਹ ਲਗਭਗ ਮਰਿਆ ਹੋਇਆ ਸੀ, ਕਿਉਂਕਿ ਜਿੰਨਾ ਤਸ਼ੱਦਦ ਉਸ ’ਤੇ ਹੋਇਆ ਸੀ, ਉਹ ਬਿਆਨ ਕਰਨਾ ਔਖਾ ਹੈ।
ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜੱਥੇਦਾਰ ਸ਼ਹੀਦ ਭਾਈ ਗੁਰਦੇਵ ਸਿੰਘ ਕਾਉਂਕੇ ਦਾ ਸ਼ਹੀਦੀ ਦਿਹਾੜਾ ਉਨ੍ਹਾਂ ਦੇ ਜੱਦੀ ਪਿੰਡ ਕਾਉਂਕੇ ਕਲਾਂ ਵਿਖੇ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਸਿੱਖ ਪੰਥ ਦੀਆਂ ਕਈ ਅਹਿਮ ਸਖਸ਼ੀਅਤਾਂ ਵੱਲੋ ਸਿੰਘ ਸਾਹਿਬ ਭਾਈ ਗੁਰਦੇਵ ਸਿੰਘ ਜੀ ਕਾਉਂਕੇ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ ਗਈਆਂ।
ਯੁਨਾਈਟਿਡ ਖਾਲਸਾ ਦਲ ਯੂ,ਕੇ ਵਲੋਂ ਵਲੋਂ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਅਪੀਲ ਕੀਤੀ ਹੈ ਕਿ ਭਾਈ ਗੁਰਦੇਵ ਸਿੰਘ ਜੀ ਕਾਉਂਕੇ ਦਾ ਸ਼ਹਾਦਤ ਦਿਹਾੜਾ ਅਕਾਲ ਤਖਤ ਸਾਹਿਬ ਤੇ ਮਨਾਉਣਾ ਅਰੰਭ ਕੀਤਾ ਜਾਵੇ ਅਤੇ ਉਹਨਾਂ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਈ ਜਾਵੇ ।
26 ਜਨਵਰੀ 1986 ਨੂੰ ਅਕਾਲ ਤਖਤ ਸਾਹਿਬ ’ਤੇ ਹੋਏ ਸਰਬੱਤ ਖਾਲਸਾ ਨੇ ਸਿੰਘ ਸਾਹਿਬ ਭਾਈ ਜਸਬੀਰ ਸਿੰਘ ਰੋਡੇ ਨੂੰ ਸ੍ਰੀ ਅਕਾਲ ਤਖਤ ਸਾਹਿਬ ਦਾ ਜਥੇਦਾਰ ਛਾਪਿਆ, ਪ੍ਰੰਤੂ ਉਨ੍ਹਾਂ ਦੀ ਤਿਹਾੜ ਜੇਲ੍ਹ ਵਿਚ ਨਜ਼ਰਬੰਦੀ ਕਾਰਨ ਭਾਈ ਗੁਰਦੇਵ ਸਿੰਘ ਕਾਉਂਕੇ ਨੂੰ ਸ੍ਰੀ ਅਕਾਲ ਤਖਤ ਸਾਹਿਬ ਦਾ ਕਾਰਜਕਾਰੀ ਜਥੇਦਾਰ ਨਿਯੁਕਤ ਕੀਤਾ ਗਿਆ।