Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Jathedar Joginder Singh Vedanti

Jathedar Joginder Singh Vedanti

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਕਮੇਟੀ ਵਿੱਚ ਇੱਕੋ-ਇੱਕੋ ਗੈਰ ਅਕਾਲੀ ਅਮਰੀਕ ਸਿੰਘ ਸ਼ਾਹਪੁਰ ਨੇ ਹਰਪ੍ਰੀਤ ਸਿੰਘ ਨੂੰ ਨਵਾਂ ਕਾਰਜਕਾਰਨੀ ਜਥੇਦਾਰ ਲਾਉਣ ਉੱਤੇ ਆਪਣਾ ਵਿਰੋਧ ਜ਼ਾਹਿਰ ਕੀਤਾ ਹੈ।ਅਮਰੀਕ ਸਿੰਘ ਜੀ ਨੇ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੋਂਗੋਵਾਲ ਨੂੰ ਚਿੱਠੀ ਸੌਂਪੀ ਕੇ ਇਹ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਸੇਵਾ ਕਿਸੇ ਨੂੰ ਵੀ ਦੇਣ ਤੋਂ ਪਹਿਲਾਂ ਸਭ ਪੰਥਕ ਜਥੇਬੰਦੀਆਂ ਦੇ ਨਾਲ ਰਾਏ ਮਸ਼ਵਰਾ ਕੀਤਾ ਜਾਣਾ ਚਾਹੀਦਾ ਹੈ।
"ਨਾਨਕ ਸ਼ਾਹ ਫਕੀਰ" ਨਾਮੀ ਵਿਵਾਦਿਤ ਫਿਲਮ ਇਕ ਵਾਰ ਫੇਰ ਚਰਚਾ ਵਿਚ ਹੈ ਕਿਉਂਕਿ ਫਿਲਮ ਦੇ ਨਿਰਮਾਤਾ ਨੇ ਸਿੱਖ ਜਗਤ ਦੇ ਰੋਹ ਨੂੰ ਅੱਖੋਂ-ਪਰੋਖੇ ਕਰਦਿਆਂ ਇਸ ਫਿਲਮ ਨੂੰ ਦੁਬਾਰਾ ਜਾਰੀ ਕਰਨ ਦਾ ਐਲਾਨ ਕੀਤਾ ਹੈ। ਇਸ ਵਾਰ ਫਿਲਮ ਨਿਰਮਾਤਾ ਨੂੰ ਭਾਰਤੀ ਰਾਜਸੀ ਤੰਤਰ ਦੇ ਕਾਬੂ ਹੇਠ ਵਿਚਰਦੀ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੂਰੀ ਸ਼ਹਿ ਦਿੱਤੀ ਜਾ ਰਹੀ ਹੈ ਤੇ ਸ਼੍ਰੋਮਣੀ ਕਮੇਟੀ ਵੀ ਸਿੱਖ ਜਗਤ ਦਾ ਰੋਸ ਸਹੇੜਨ ਦੀ ਪੂਰੀ ਤਿਆਰੀ ਵਿਚ ਨਜ਼ਰ ਆ ਰਹੀ ਹੈ।
ਪੰਜਾਬ ਵਿੱਚ ਵਾਪਰੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਨਿਰਾਦਰ ਦੀਆਂ ਘਟਨਾਵਾਂ ਪ੍ਰਤੀ ਚਿੰਤਾ ਪ੍ਰਗਟਾਉਣ ਲਈ ਸਮੁੱਚੀ ਕੌਮ ਅਤੇ ਜਥੇਦਾਰਾਂ ਦੇ ਸਮਾਜਿਕ ਬਾਈਕਾਟ ਦਾ ਸੱਦਾ ਦੇਣ ਵਾਲੇ ਪੰਜ ਪਿਆਰਿਆਂ ਦੀ ਸਿੱਧੀ ਹਮਾਇਤ ਕਰਨ ਵਾਲੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਪਾਸੋਂ ਸ਼੍ਰੋਮਣੀ ਕਮੇਟੀ ਨੇ ਦਫਤਰੀ ਗੱਡੀ ਅਤੇ ਸੇਵਾਦਾਰ ਵਾਪਿਸ ਲੈ ਲਏ ਹਨ। ਕਮੇਟੀ ਦੀ ਇਸ ਕਾਰਵਾਈ ਨਾਲ ਜਥੇਦਾਰ ਵੇਦਾਂਤੀ ਦੀ ਅਗਵਾਈ ਵਿੱਚ ਸਾਲ 2008 ਵਿੱਚ ਸ਼ੁਰੂ ਕੀਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਖੋਜ ਕੇਂਦਰ ਦਾ ਵੀ ਭੋਗ ਪੈ ਗਿਆ ਹੈ।
ਸਿੱਖ ਪੰਥ ਦੇ ਸਤਿਕਾਰਤ ਤਖਤ ਸਾਹਿਬਾਨ ਵਿਖੇ ਸੇਵਾ ਨਿਭਾਉਣ ਵਾਲੇ ਜਥੇਦਾਰਾਂ ਅਤੇ ਪੰਜ ਪਿਆਰਿਆਂ ਦੇ ਸਤਿਕਾਰਤ ਅਹੁੱਦਿਆਂ ਨੂੰ ਪ੍ਰਬੰਧਕੀ ਸੰਸਥਾਵਾਂ ਦੀ ਨਿਯਮਾਵਲੀ ਗੁਲਾਮੀ ਤੋਂ ਮੁਕਤ ਕਰਾਉਣ ਸਬੰਧੀ ਸਚਖੰਡ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਸਾਹਿਬ ਵਲੋਂ ਦਿੱਤੇ ਬਿਆਨ ਦੇ ਹੱਕ ਵਿੱਚ ਸ਼੍ਰੋਮਣੀ ਕਮੇਟੀ ਪ੍ਰਬੰਧ ਹੇਠਲੇ ਗੁਰਦੁਆਰਾ ਸਾਹਿਬ ਵਿਖੇ ਗ੍ਰੰਥੀ ਸਿੰਘ,ਰਾਗੀ ਜਥੇ,ਅਰਦਾਸੀਏ ਸਿੰਘ ਅਤੇ ਹੋਰ ਜਾਗਰੂਕ ਮੁਲਾਜਮ ਖੁੱਲਕੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।