Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

JJ Singh

JJ Singh

ਭਾਰਤੀ ਫੌਜ ਦੇ ਸੇਵਾਮੁਕਤ ਜਨਰਲ ਜੇ.ਜੇ. ਸਿੰਘ ਅੱਜ ਬਾਦਲਾਂ ਤੋਂ ਬਾਗੀਆਂ ਵੱਲੋਂ ਬਣਾਏ ਗਏ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵਿੱਚ ਸ਼ਾਮਿਲ ਹੋ ਗਏ। ਰਣਜੀਤ ਸਿੰਘ ਬ੍ਰਹਮਪੁਰਾ ਦੀ ਨਿੱਜੀ ਰਿਹਾਇਸ਼ ਤੇ ਜੇ.ਜੇ. ਸਿੰਘ ਨੇ ਸ੍ਰੋ.ਅ.ਦ.(ਟ) ਦਾ ਲੜ ਫੜ ਲਿਆ।ਫੌਜ ਚੋਂ ਸੇਵਾ ਮੁਕਤ ਹੋਣ ਉਪਰੰਤ ਅਰੁਣਾਚਲ ਪ੍ਰਦੇਸ਼ ਦੇ ਰਾਜਪਾਲ ਰਹਿਣ ਵਾਲੇ ਵਾਲੇ ਜਨਰਲ ਜੇ.ਜੇ. ਸਿੰਘ ਲਈ ਮਹਿਜ ਇੱਕ ਸਾਲ ਵਿੱਚ ਇਹ ਦੂਸਰੀ ਸਿਆਸੀ ਪਾਰਟੀ ਹੈ ਜਿਸਦੀ ਬੇੜੀ ਨੂੰ ਪਾਰ ਲੰਘਾਉਣ ਲਈ ਉਹ ਅੱਗੇ ਆਏ ਹਨ।
ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਜਨਰਲ ਜੇ.ਜੇ. ਸਿੰਘ ਨੇ ਆਪਣੇ ਵਿਰੋਧੀ ਉਮੀਦਵਾਰ ਤੇ ਕਾਂਗਰਸ ਦੇ ਪ੍ਰਦੇਸ਼ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੇ ਲੰਬੀ ਤੋਂ ਚੋਣ ਲੜਨ ਦੇ ਭਖ਼ੇ ਮੁੱਦੇ ‘ਤੇ ਆਖਿਆ ਹੈ ਕਿ ਅਸਲ ‘ਚ ਕੈਪਟਨ ਉਨ੍ਹਾਂ ਤੋਂ ਡਰ ਕੇ ਹੀ ਭੱਜ ਰਹੇ ਹਨ। ਇੱਥੇ ਆਪਣੇ ਚੋਣ ਜਲਸੇ ਨੂੰ ਸੰਬੋਧਨ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਆਖਿਆ ਕਿ ਸਿਆਸੀ ਡਰ ਦੇ ਸਿਵਾਏ ਹੋਰ ਕੋਈ ਕਾਰਨ ਨਹੀਂ ਕਿ ਕੈਪਟਨ ਲੰਬੀ ਹਲਕੇ ਵੱਲ ਝਾਤ ਪਾਉਣ ਲੱਗੇ ਹਨ।
ਭਾਰਤੀ ਫੌਜ ਦੇ ਸਾਬਕਾ ਮੁਖੀ ਜਨਰਲ ਜੋਗਿੰਦਰ ਜਸਵੰਤ (ਜੇ.ਜੇ.) ਸਿੰਘ ਅੱਜ ਸ਼੍ਰੋਮਣੀ ਅਕਾਲੀ ਦਲ (ਬਾਦਲ) 'ਚ ਸ਼ਾਮਲ ਹੋ ਗਏ। ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਚੰਡੀਗੜ੍ਹ ਸਥਿਤ ਮੁੱਖ ਦਫਤਰ 'ਚ ਹੋਏ ਸਮਾਗਮ 'ਚ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਹਾਜ਼ਰ ਸਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।