ਮੀਡੀਆ ਰਿਪੋਰਟਾਂ ਮੁਤਾਬਕ ਭਾਰਤ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਦੱਖਣੀ ਜ਼ਿਲ੍ਹੇ ਕੁਲਗਾਮ ਦੇ ਕਾਜ਼ੀਗੁੰਡ ਇਲਾਕੇ 'ਚ ਭਾਰਤੀ ਫੌਜ ਦੇ ਕਾਫਲੇ 'ਤੇ ਹਮਲਾ ਕਰਨ ਤੋਂ ਬਾਅਦ ਸ਼ੁਰੂ ਹੋਏ ਮੁਕਾਬਲੇ 'ਚ ਲਸ਼ਕਰ ਦੇ 3 ਲੜਾਕੇ ਮਾਰੇ ਗਏ। ਮੰਗਲਵਾਰ ਦੀ ਰਾਤ ਨੂੰ ਹੋਏ ਮੁਕਾਬਲੇ 'ਚ ਚਸ਼ਮਦੀਦਾਂ ਨੇ ਦੱਸਿਆ ਕਿ ਉਨ੍ਹਾਂ ਨੇ ਨੁਸੋ, ਬਦਰਾਗੁੰਡ ਅਤੇ ਬੋਨੀਗਾਮ ਪਿੰਡਾਂ ਤੋਂ ਗੋਲੀਆਂ ਚੱਲਣ ਦੀ ਅਵਾਜ਼ ਸੁਣੀ।
ਭਾਰਤੀ ਮੀਡੀਆ ਦੀਆਂ ਖ਼ਬਰਾਂ ਮੁਤਾਬਕ ਜੰਮੂ ਕਸ਼ਮੀਰ ਸਥਿਤ ਪੁਲਿਵਾਮਾ ਦੇ ਕਾਕਪੋਰਾ 'ਚ ਭਾਰਤੀ ਨੀਮ ਫੌਜੀ ਦਸਤਿਆਂ ਅਤੇ ਲਸ਼ਕਰ-ਏ-ਤਈਬਾ ਦੇ ਲੜਾਕਿਆਂ ਵਿਚ ਮੁਕਾਬਲੇ ਦੌਰਾਨ ਅਬੂ ਦੁਜਾਨਾ ਮਾਰਿਆ ਗਿਆ ਹੈ। ਮੀਡੀਆ ਰਿਪੋਰਟਾਂ 'ਚ ਦੁਜਾਨਾ ਨੇ ਨਾਲ ਉਸਦੇ ਇਕ ਹੋਰ ਸਾਥੀ ਨੂੰ ਵੀ ਮਾਰਨ ਦਾ ਦਾਅਵਾ ਕੀਤਾ ਗਿਆ ਹੈ। ਭਾਰਤੀ ਦਸਤਿਆਂ ਨੂੰ ਮੁਖਬਰਾਂ ਤੋਂ ਇਸ ਇਲਾਕੇ 'ਚ ਲਸ਼ਕਰ ਦੇ ਲੜਾਕਿਆਂ ਦੇ ਮੌਜੂਦ ਹੋਣ ਦੀ ਖ਼ਬਰ ਮਿਲੀ ਸੀ। ਅਬੂ ਦੁਜਾਨਾ ਦੇ ਸਿਰ 'ਤੇ 35 ਲੱਖ ਰੁਪਏ ਦਾ ਇਨਾਮ ਸੀ। ਭਾਰਤੀ ਅਧਿਕਾਰੀਆਂ ਮੁਤਾਬਕ ਉਹ ਕਈ ਵਾਰ ਪੁਲਿਸ / ਫੌਜ ਦੇ ਘੇਰਿਆਂ 'ਚੋਂ ਨਿਕਲ ਚੁਕਿਆ ਸੀ।
ਸ੍ਰੀਨਗਰ 'ਚ ਸ਼ੁੱਕਰਵਾਰ ਸ਼ਾਮ ਨੂੰ ਇਕ ਨੌਜਵਾਨ ਦੀ ਲਾਸ਼ ਮਿਲਣ ਤੋਂ ਬਾਅਦ ਸ਼ਨੀਵਾਰ ਸਵੇਰੇ ਕਰਫਿਊ ਲਾ ਦਿੱਤਾ ਗਿਆ। ਭਾਰਤ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਸ੍ਰੀਨਗਰ 'ਚ ਆਉਣ ਵਾਲੇ ਹਾਰਵਾਂ ਇਲਾਕੇ 'ਚ ਇਕ 16 ਸਾਲਾ ਵਿਦਆਰਥੀ ਦੀ ਲਾਸ਼ ਮਿਲੀ ਸੀ। ਛੱਰਿਆਂ ਨਾਲ ਵਿੰਨ੍ਹੀ ਇਹ ਲਾਸ਼ ਨਾਸਿਰ ਸ਼ਫੀ ਦੀ ਦੱਸੀ ਜਾ ਰਹੀ ਹੈ।
ਜੰਮੂ ਕਸ਼ਮੀਰ ਵਿੱਚ ਮਨੁਖੀ ਅਧਿਕਾਰਾਂ ਦੇ ਸਰਗਰਮ ਆਗੂ ਜਨਾਬ ਖੁਰਮ ਪ੍ਰਵੇਜ ਦੀ ਗ੍ਰਿਫਤਾਰੀ ਦੀ ਘੋਰ ਨਿੰਦਿਆਂ ਕਰਦਿਆਂ ਅਕਾਲੀ ਦਲ ਅੰਮ੍ਰਿਤਸਰ ਦੇ ਯੂਥ ਵਿੰਗ ਨੇ ਤੁਰੰਤ ਰਿਹਾਈ ਦੀ ਮੰਗ ਕੀਤੀ ਹੈ।
ਜੰਮੂ ਕਸ਼ਮੀਰ ਪੁਲਿਸ ਨੇ ਮਸ਼ਹੂਰ ਕਸ਼ਮੀਰੀ ਮਨੁੱਖੀ ਅਧਿਕਾਰਾਂ ਦੇ ਕਾਰਕੁੰਨ ਖੁੱਰਮ ਪਰਵੇਜ਼ ਨੂੰ ਉਨ੍ਹਾਂ ਦੇ ਸ੍ਰੀਨਗਰ ਵਿਚਲੇ ਉਨ੍ਹਾਂ ਦੇ ਘਰੋਂ ਗ੍ਰਿਫਤਾਰ ਕਰ ਲਿਆ ਹੈ। ਇਕ ਦਿਨ ਪਹਿਲਾਂ ਹੀ ਪਰਵੇਜ਼ ਨੂੰ ਦਿੱਲੀ ਏਅਰਪੋਰਟ 'ਤੇ ਉਸ ਵੇਲੇ ਜਹਾਜ਼ ਚੜ੍ਹਨ ਤੋਂ ਰੋਕ ਦਿੱਤਾ ਗਿਆ ਸੀ ਜਦੋਂ ਉਹ ਜਨੇਵਾ ਵਿਖੇ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਕਮਿਸ਼ਨ () ਦੇ ਪ੍ਰੋਗਰਾਮ 'ਚ ਹਿੱਸਾ ਲੈਣ ਜਾ ਰਹੇ ਸੀ।
ਬਕਰੀਦ ਵਾਲੇ ਦਿਨ ਭਾਰਤੀ ਸੁਰੱਖਿਆ ਦਸਤਿਆਂ ਦੀ ਕਾਰਵਾਈ ਨਾਲ 2 ਹੋਰ ਕਸ਼ਮੀਰੀਆਂ ਦੇ ਮਾਰੇ ਜਾਣ ਤੋਂ ਬਾਅਦ ਪਿਛਲੇ 65 ਦਿਨਾਂ ਤੋਂ ਜਾਰੀ ਰੋਸ ਪ੍ਰਦਰਸ਼ਨਾਂ ਦੌਰਾਨ ਹੋਈਆਂ ਮੌਤਾਂ ਦੀ ਗਿਣਤੀ ਹੁਣ ਵਧ 78 ਹੋ ਗਈ ਹੈ। ਵਾਦੀ ਦੇ ਸਾਰੇ ਦਸ ਜ਼ਿਲ੍ਹਿਆਂ ਵਿੱਚ ਕਰਫਿਊ ਲਗਾ ਦਿੱਤਾ ਗਿਆ ਸੀ। ਬਕਰੀਦ ਦੀ ਨਮਾਜ਼ ਤੋਂ ਬਾਅਦ ਰੋਸ ਪ੍ਰਦਰਸ਼ਨਾਂ ਦੌਰਾਨ ਪ੍ਰਦਰਸ਼ਨਕਾਰੀਆਂ ਅਤੇ ਭਾਰਤੀ ਨੀਮ ਫੌਜੀ ਦਸਤਿਆਂ ਵਿਚਾਲੇ 55 ਥਾਵਾਂ ਉਤੇ ਟਕਰਾਅ ਹੋਇਆ, ਜਿਸ ਵਿੱਚ ਕਈ ਪ੍ਰਦਰਸ਼ਨਕਾਰੀ ਤੇ ਪੁਲਿਸ ਮੁਲਾਜ਼ਮ ਫੱਟੜ ਹੋ ਗਏ। ਇਸ ਦੌਰਾਨ ਫ਼ੌਜ ਨੇ ਦੱਖਣੀ ਕਸ਼ਮੀਰ ਵਿੱਚ ਪ੍ਰਦਰਸ਼ਨਕਾਰੀਆਂ ਅਤੇ ਮੁਜਾਹਦੀਨਾਂ ਖਿਲਾਫ ਅਪਰੇਸ਼ਨ ‘ਸ਼ਾਂਤੀ’ ਸ਼ੁਰੂ ਕਰ ਦਿੱਤਾ ਹੈ।